Breaking News

Punjab Flood Relief : ‘ਪੰਜਾਬ ਸਰਕਾਰ ਨੂੰ ਨਹੀਂ ਮਿਲਣਗੇ 1600 ਕਰੋੜ, ਸਿੱਧੇ ਕਿਸਾਨਾਂ ਦੇ ਖਾਤਿਆਂ ’ਚ ਜਾਣਗੇ ਪੈਸੇ’, ਕੇਂਦਰੀ ਮੰਤਰੀ ਦਾ ਬਿਆਨ

Punjab Flood Relief : ‘ਪੰਜਾਬ ਸਰਕਾਰ ਨੂੰ ਨਹੀਂ ਮਿਲਣਗੇ 1600 ਕਰੋੜ, ਸਿੱਧੇ ਕਿਸਾਨਾਂ ਦੇ ਖਾਤਿਆਂ ’ਚ ਜਾਣਗੇ ਪੈਸੇ’, ਕੇਂਦਰੀ ਮੰਤਰੀ ਦਾ  ਬਿਆਨ

 

 

 

ਕੇਂਦਰੀ ਮੰਤਰੀ ਬੀਐਲ ਵਰਮਾ ਵੱਲੋਂ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ। ਮੁਲਾਕਾਤ ਮਗਰੋਂ ਕੇਂਦਰੀ ਮੰਤਰੀ ਬੀਐਲ ਵਰਮਾ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਹੈ।

 

 

 

 

ਉਨ੍ਹਾਂ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ 1600 ਕਰੋੜ ਰੁਪਏ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ, ਇਹ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ, ਇਹ ਪੈਸਾ ਕਿਸਾਨਾਂ ਅਤੇ ਹੜ੍ਹ ਪੀੜਤਾਂ ਨੂੰ ਦਿੱਤਾ ਜਾਵੇਗਾ।

 

 

 

 

 

 

ਉਨ੍ਹਾਂ ਇਹ ਵੀ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹੜ੍ਹ ਕਾਰਨ ਹੋਏ ਨੁਕਸਾਨ ਲਈ ਕੌਣ ਜ਼ਿੰਮੇਵਾਰ ਹੈ। ਜੇਕਰ ਕੋਈ ਜ਼ਿੰਮੇਵਾਰ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

 

 

 

 

 

ਕਾਬਿਲੇਗੌਰ ਹੈ ਕਿ ਪੰਜਾਬ ਦੇ ਕਈ ਆਗੂਆਂ ਅਤੇ ਮੰਤਰੀਆਂ ਨੇ ਕੇਂਦਰ ਨੂੰ ਰਾਹਤ ਪੈਕੇਜ ਵਧਾਉਣ ਦੀ ਅਪੀਲ ਕੀਤੀ ਹੈ। ਪੰਜਾਬ ਦੇ ਮੰਤਰੀ ਅਮਨ ਅਰੋੜਾ ਨੇ ਫਸਲਾਂ ਅਤੇ ਮਿੱਟੀ ਦੇ ਵੱਡੇ ਨੁਕਸਾਨ ਦਾ ਹਵਾਲਾ ਦਿੰਦੇ ਹੋਏ 20,000 ਕਰੋੜ ਰੁਪਏ ਦੇ ਪੈਕੇਜ ਦੀ ਬੇਨਤੀ ਕੀਤੀ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿਧਾਨ ਸਭਾ ਵਿੱਚ ਹੜ੍ਹ ਰਾਹਤ ਲਈ 20,000 ਕਰੋੜ ਰੁਪਏ ਦੀ ਮੰਗ ਕਰਨ ਵਾਲਾ ਮਤਾ ਪੇਸ਼ ਕੀਤਾ।

 

 

 

 

 

ਮੰਤਰੀ ਹਰਦੀਪ ਸਿੰਘ ਮੁੰਡੀਆ ਨੇ 1,600 ਕਰੋੜ ਰੁਪਏ ਦੀ ਸਹਾਇਤਾ ਨੂੰ ਨਾਕਾਫ਼ੀ ਦੱਸਿਆ, ਜਿਸ ਵਿੱਚ ਪੰਜਾਬ ਦੇ ਹੜ੍ਹਾਂ ਦੇ ਕੁੱਲ ਨੁਕਸਾਨ ਦਾ ਅਨੁਮਾਨ 60,000 ਕਰੋੜ ਰੁਪਏ ਦੱਸਿਆ ਗਿਆ।

 

 

 

 

 

 

 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ 20,000 ਕਰੋੜ ਰੁਪਏ ਦੇ ਪੈਕੇਜ ਅਤੇ ਕਿਸਾਨਾਂ ਅਤੇ ਖੇਤੀਬਾੜੀ ਮਜ਼ਦੂਰਾਂ ਦੇ ਕਰਜ਼ੇ ਦੀ ਪੂਰੀ ਮੁਆਫ਼ੀ ਦੀ ਮੰਗ ਕੀਤੀ।

ਹਾਲਾਂਕਿ, ਭਾਜਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਾਈਪਾਸ ਕਰਨ ਦਾ ਫੈਸਲਾ ਕਿਸਾਨਾਂ ਨੂੰ ਤੇਜ਼ੀ ਨਾਲ ਰਾਹਤ ਯਕੀਨੀ ਬਣਾਉਣ ਲਈ ਜਨਤਕ ਮੰਗ ‘ਤੇ ਅਧਾਰਤ ਸੀ