Breaking News

Rajvir Jawanda : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ, 6 ਦਿਨਾਂ ਤੋਂ ਵੈਂਟੀਲੇਟਰ ‘ਤੇ

Rajvir Jawanda Health Update : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ, 6 ਦਿਨਾਂ ਤੋਂ ਵੈਂਟੀਲੇਟਰ ‘ਤੇ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸਨੂੰ 6 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਹ ਲਗਾਤਾਰ ਵੈਂਟੀਲੇਟਰ ‘ਤੇ ਹਨ। ਹਸਪਤਾਲ ਦੇ ਮੈਡੀਕਲ ਬੁਲੇਟਿਨ ਦੇ ਅਨੁਸਾਰ ਉਸਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ।

ਰਾਜਵੀਰ ਜਵੰਦਾ ਦੀ ਸਿਹਤ ‘ਚ ਨਹੀਂ ਹੋ ਰਿਹਾ ਕੋਈ ਸੁਧਾਰ, ਫੋਰਟਿਸ ਹਸਪਤਾਲ ਵੱਲੋਂ ਗਾਇਕ ਦੀ ਸਿਹਤ ਬਾਰੇ ਮੈਡੀਕਲ ਬੁਲੇਟਿਨ ਜਾਰੀ

 
 

ਡਾਕਟਰਾਂ ਅਨੁਸਾਰ ਰਾਜਵੀਰ ਦੀ ਨਿਊਰੋਲੋਜੀਕਲ ਯਾਨੀ ਦਿਮਾਗੀ ਸਥਿਤੀ ਵਿੱਚ ਹੁਣ ਤੱਕ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ ਅਤੇ ਉਹ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮਾਂ ਦੀ ਕੜੀ ਨਿਗਰਾਨੀ ‘ਚ ਲਾਈਫ ਸਪੋਰਟ ‘ਤੇ ਹਨ। ਹਸਪਤਾਲ ਨੇ ਹੁਣ ਤੱਕ 5 ਬੁਲੇਟਿਨ ਜਾਰੀ ਕੀਤੇ ਹਨ ਪਰ ਉਨ੍ਹਾਂ ਵਿੱਚੋਂ ਕਿਸੇ ‘ਚ ਵੀ ਕੋਈ ਰਾਹਤ ਦੀ ਗੱਲ ਸਾਹਮਣੇ ਨਹੀਂ ਆਈ ਹੈ।

 

 

 

 

 

 

ਰਾਜਵੀਰ ਜਵੰਦਾ ਨੇ ਅਜੇ ਤੱਕ ਕਿਸੇ ਨਾਲ ਗੱਲ ਨਹੀਂ ਕੀਤੀ ਹੈ। ਗੁਰਦੁਆਰਿਆਂ ਵਿੱਚ ਉਨ੍ਹਾਂ ਦੀ ਤੰਦਰੁਸਤੀ ਲਈ ਲਗਾਤਾਰ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕਈ ਨੇਤਾ, ਗਾਇਕ ਅਤੇ ਜਾਣੀਆਂ-ਪਛਾਣੀਆਂ ਹਸਤੀਆਂ ਵੀ ਉਨ੍ਹਾਂ ਦੀ ਹਾਲਤ ਜਾਣਨ ਲਈ ਹਸਪਤਾਲ ਪਹੁੰਚ ਰਹੀਆਂ ਹਨ ਪਰ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ।

 

 

 

 

 

 

27 ਸਤੰਬਰ : ਰਾਜਵੀਰ ਜਵੰਦਾ ਨੂੰ ਦੁਪਹਿਰ 1:45 ਵਜੇ ਦੇ ਕਰੀਬ ਫੋਰਟਿਸ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਪਹੁੰਚਣ ‘ਤੇ ਉਨ੍ਹਾਂ ਨੂੰ ਐਡਵਾਂਸਡ ਲਾਈਫ ਸਪੋਰਟ ‘ਤੇ ਰੱਖਿਆ ਗਿਆ ਸੀ। ਡਾਕਟਰਾਂ ਅਨੁਸਾਰ ਉਨ੍ਹਾਂ ਨੂੰ ਪਹਿਲਾਂ ਵੀ ਦਿਲ ਦਾ ਦੌਰਾ ਪਿਆ ਸੀ। ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਸੀ।

 

 

 

 

 

 

28 ਸਤੰਬਰ : ਡਾਕਟਰਾਂ ਨੇ ਦੱਸਿਆ ਕਿ ਉਹ ਵੈਂਟੀਲੇਟਰ ‘ਤੇ ਹਨ। ਨਿਊਰੋਸਰਜਨਾਂ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਇੱਕ ਟੀਮ ਉਨ੍ਹਾਂ ਦਾ ਇਲਾਜ ਜਾਰੀ ਰੱਖ ਰਹੀ ਹੈ। ਉਨ੍ਹਾਂ ਦੀ ਹਾਲਤ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ।

 

 

 

 

 

29 ਸਤੰਬਰ : ਉਨ੍ਹਾਂ ਦੀ ਹਾਲਤ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ ਪਰ ਵੈਂਟੀਲੇਟਰ ‘ਤੇ ਹਨ। ਡਾਕਟਰਾਂ ਦੀ ਇੱਕ ਟੀਮ ਦੁਆਰਾ ਉਨ੍ਹਾਂ ‘ਤੇ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ।

 

 

 

 

30 ਸਤੰਬਰ : ਉਹ ਆਕਸੀਜਨ ਦੀ ਘਾਟ ਤੋਂ ਪੀੜਤ ਹਨ, ਜਿਸ ਕਾਰਨ ਉਨ੍ਹਾਂ ਦੇ ਸਰੀਰ ਦੇ ਅੰਗਾਂ ਨੂੰ ਲੋੜੀਂਦੀ ਆਕਸੀਜਨ ਨਹੀਂ ਮਿਲ ਰਹੀ। ਰੀੜ੍ਹ ਦੀ ਹੱਡੀ ਦੇ ਐਮਆਰਆਈ ਤੋਂ ਉਨ੍ਹਾਂ ਦੀ ਗਰਦਨ ਅਤੇ ਪਿੱਠ ਵਿੱਚ ਗੰਭੀਰ ਸੱਟਾਂ ਦਾ ਪਤਾ ਲੱਗਿਆ, ਜਿਸਦੇ ਨਤੀਜੇ ਵਜੋਂ ਉਨ੍ਹਾਂ ਦੀਆਂ ਬਾਹਾਂ ਅਤੇ ਲੱਤਾਂ ਵਿੱਚ ਕਮਜ਼ੋਰੀ ਆਈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲੰਬੇ ਸਮੇਂ ਲਈ ਵੈਂਟੀਲੇਟਰ ‘ਤੇ ਰਹਿਣ ਦੀ ਲੋੜ ਹੋ ਸਕਦੀ ਹੈ।

 

 

 

 

 

 

1 ਅਕਤੂਬਰ : ਉਹ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮ ਦੀ ਨਜ਼ਦੀਕੀ ਨਿਗਰਾਨੀ ਹੇਠ ਲਾਈਫ ਸਪੋਰਟ ‘ਤੇ ਹਨ। ਉਸਦੀ ਨਿਊਰੋਲੋਜੀਕਲ ਹਾਲਤ ਨਾਜ਼ੁਕ ਹੈ ਅਤੇ ਹੁਣ ਤੱਕ ਕੋਈ ਵੱਡਾ ਸੁਧਾਰ ਨਹੀਂ ਹੋਇਆ ਹੈ।