Sukhbinder Singh Calcutta Murder : “ਪੈਸਿਆਂ ਦੇ ਲੈਣ-ਦੇਣ ਨੂੰ ਕਤਲ”, ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, DIG ਕੁਲਦੀਪ ਸਿੰਘ ਚਾਹਲ ਦੇ ਵੱਡੇ ਖੁਲਾਸੇ
Sukhvinder Calcutta Murder : ਬਰਨਾਲਾ ਪੁਲਿਸ (Barnala Police) ਨੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਸ਼ਹਿਣਾ ਦੇ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦੇ ਕਤਲ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ (Punjab Police) ਨੇ ਇਸ ਵੱਡੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਐਫਆਈਆਰ ਦਰਜ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਰਵਾਈ ਵਿੱਚ ਵਰਤਿਆ ਗਿਆ ਪਿਸਤੌਲ ਅਤੇ ਗੱਡੀ ਵੀ ਬਰਾਮਦ ਕਰ ਲਈ ਗਈ ਹੈ।
”ਵਿੱਤੀ ਲੈਣ-ਲੈਣ ਨੂੰ ਲੈ ਕੇ ਹੋਇਆ ਕਤਲ”
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਹਿਣਾ ਦੇ ਵਸਨੀਕ ਹਰਜਿੰਦਰ ਸਿੰਘ ਜਿੰਦਰ, ਗੁਰਦੀਪ ਦਾਸ ਦੀਪੀ ਬਾਬਾ ਅਤੇ ਜਗਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਕਾਤਲ ਹਰਜਿੰਦਰ ਸਿੰਘ ਮ੍ਰਿਤਕ ਸੁਖਵਿੰਦਰ ਸਿੰਘ ਕਲਕੱਤਾ ਦੇ ਨਾਲ ਰਹਿੰਦਾ ਸੀ ਅਤੇ ਉਸ ਨਾਲ ਵਿੱਤੀ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੰਚਾਇਤੀ ਝਗੜਾ ਵੀ ਸ਼ਾਮਲ ਹੋ ਸਕਦਾ ਹੈ, ਪਰ ਮੁੱਢਲੀ ਜਾਂਚ ਵਿੱਚ ਸਿਰਫ਼ ਵਿੱਤੀ ਲੈਣ-ਦੇਣ ਦਾ ਹੀ ਖੁਲਾਸਾ ਹੋਇਆ ਹੈ।
”ਕੋਈ ਰਾਜਨੀਤਕ ਪਹਿਲੂ ਨਹੀਂ ਸਾਹਮਣੇ ਆਇਆ”
ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਹਰਜਿੰਦਰ ਸਿੰਘ ਕੁਝ ਦਿਨ ਪਹਿਲਾਂ ਮੁਲਜ਼ਮ ਜਗਵਿੰਦਰ ਸਿੰਘ ਨਾਲ ਲੁਧਿਆਣਾ ਤੋਂ ਗ਼ੈਰ-ਕਾਨੂੰਨੀ ਪਿਸਤੌਲ ਲੈ ਕੇ ਆਇਆ ਸੀ। ਉਸਨੇ ਮੌਕੇ ‘ਤੇ ਸੁਖਵਿੰਦਰ ਸਿੰਘ ਕਲਕੱਤਾ ਤੋਂ ਪੈਸੇ ਮੰਗੇ ਸਨ। ਉਨ੍ਹਾਂ ਦੀ ਬਹਿਸ ਹੋ ਗਈ, ਅਤੇ ਉਸਨੇ ਤੁਰੰਤ ਗੋਲੀ ਚਲਾ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਹਰਜਿੰਦਰ ਸਿੰਘ ਵਿਰੁੱਧ ਐਨਡੀਪੀਐਸ ਐਕਟ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਦਰਜ ਹਨ। ਗੁਰਦੀਪ ਦਾਸ ਦੀਪੀ ਬਾਵਾ ਵਿਰੁੱਧ ਅਸਲਾ ਐਕਟ ਅਤੇ ਲੜਾਈ-ਝਗੜੇ ਦੇ ਮਾਮਲੇ ਦਰਜ ਹਨ।
ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਸਿੰਘ ਕਲਕੱਤਾ ਦਾ ਹਥਿਆਰ ਲਾਇਸੈਂਸ 2029 ਤੱਕ ਵੈਧ ਸੀ। ਉਸਨੇ ਡਿਪਟੀ ਕਮਿਸ਼ਨਰ ਆਫ਼ ਪੁਲਿਸ, ਬਰਨਾਲਾ ਤੋਂ ਐਨਓਸੀ ਪ੍ਰਾਪਤ ਕੀਤਾ ਸੀ ਅਤੇ ਮਈ 2025 ਵਿੱਚ ਆਪਣਾ ਲਾਇਸੈਂਸੀ ਹਥਿਆਰ ਵੇਚ ਕੇ ਨਵਾਂ ਹਥਿਆਰ ਖਰੀਦਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਰਾਜਨੀਤਿਕ ਪਹਿਲੂ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਰਿਮਾਂਡ ਲਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਹੋਰ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਵੱਲੋਂ ਕੀਤੇ ਜਾ ਰਹੇ ਵਿਰੋਧ ਸਬੰਧੀ ਉਨ੍ਹਾਂ ਕਿਹਾ ਕਿ ਪਰਿਵਾਰ ਦੀ ਪੂਰੀ ਸੰਤੁਸ਼ਟੀ ਲਈ ਹਰ ਤਰ੍ਹਾਂ ਦਾ ਇਨਸਾਫ਼ ਦਿੱਤਾ ਜਾਵੇਗਾ।
You must be logged in to post a comment.