ਦਿਵਾਲੀ ਤੋਂ ਇੱਕ ਦਿਨ ਪਹਿਲਾਂ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਪਿੰਡ ਦੇ ਮੌਜੂਦਾ ਸਰਪੰਚ ਦਾ ਪੁੱਤਰ ਸੀ ਮ੍ਰਿਤਕ ਸੁਖਜਿੰਦਰ ਸਿੰਘ (25)
ਕਪੂਰਥਲਾ: ਜ਼ਿਲਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮਸੀਤਾਂ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। 25 ਮ੍ਰਿਤਕ ਨੌਜਵਾਨ ਦੀ ਲਾਸ਼ ਪਿੰਡ ਦੇ ਸ਼ਮਸ਼ਾਨ ਘਾਟ ਤੋਂ ਬਰਾਮਦ ਹੋਈ ਹੈ। ਨੌਜਵਾਨ ਪਿੰਡ ਦੇ ਮੌਜੂਦਾ ਸਰਪੰਚ ਹਰਮੇਸ਼ ਸਿੰਘ ਗੋਰਾ ਦਾ ਇਕਲੌਤਾ ਪੁੱਤਰ ਸੁਖਜਿੰਦਰ ਸਿੰਘ (25) ਦੱਸਿਆ ਜਾ ਰਿਹਾ ਹੈ।
ਘਟਨਾ ਤੋਂ ਬਾਅਦ ਪਿੰਡ ਵਿੱਚ ਗਮਗੀਨ ਮਾਹੌਲ ਹੈ। ਇੱਕ ਦਿਨ ਪਹਿਲਾਂ ਵਾਪਰੇ ਇਸ ਘਟਨਾਕ੍ਰਮ ਤੋਂ ਬਾਅਦ ਸੋਗ ਦੀ ਲਹਿਰ ਦੌੜ ਗਈ ਹੈ। ਕੁਝ ਸਾਲ ਪਹਿਲਾਂ ਨੌਜਵਾਨ ਦੀ ਮਾਂ ਦੀ ਮੌਤ ਕੋਰੋਨਾ ਸਮੇਂ ਹੋਈ ਸੀ। ਅੱਜ ਪਿੰਡ ਦੇ ਸ਼ਮਸ਼ਾਨ ਘਾਟ ‘ਚੋਂ ਮ੍ਰਿਤਕ ਹਾਲਤ ਵਿੱਚ ਮਿਲਿਆ।
ਪਿੰਡ ਦੇ ਨੰਬਰਦਾਰਾਂ, ਪੰਚਾਂ ਤੇ ਸਾਬਕਾ ਸਰਪੰਚਾਂ ਨੇ ਦੱਸਿਆ ਕਿ ਇਹ ਲੜਕਾ ਕੁਝ ਮਹੀਨੇ ਪਹਿਲਾਂ ਪਿੰਡ ਦੀ ਪੰਚਾਇਤ ਵੱਲੋਂ ਨਸ਼ਾ ਛੁਡਾਉਣ ਲਈ ਕੈਂਪ ਵਿੱਚ ਭੇਜਿਆ ਗਿਆ ਸੀ। ਸਰਪੰਚ ਨੇ ਕਈ ਵਾਰ ਪੁਲਿਸ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੱਤੀ, ਸਰਪੰਚ ਤੇ ਪੰਚਾਇਤ ਵੱਲੋਂ ਕਈਆਂ ਨੂੰ ਫੜਵਾਇਆ ਵੀ ਗਿਆ। ਪਰ ਨਸ਼ਾ ਤਸਕਰ ਕੁਝ ਸਮੇਂ ਬਾਅਦ ਛੁੱਟ ਕੇ ਮੁੜ ਆ ਗਏ। ਪਿੰਡ ਦੀ ਪੰਚਾਇਤ ਦਾ ਸਿੱਧਾ ਇਲਜ਼ਾਮ ਹੈ ਕਿ ਜਾਂ ਤਾਂ ਸੁਖਦੇਵ ਸਿੰਘ ਨੂੰ ਨਸ਼ੇ ਦਾ ਟੀਕਾ ਲਾਇਆ ਗਿਆ ਜਾਂ ਉਸ ਨੂੰ ਮਾਰ ਦਿੱਤਾ ਗਿਆ।