Barnala -ਵਿਆਹ ਸਮਾਗਮ ਦੌਰਾਨ ਇੱਕ ਸਖਸ਼ ਨੇ ਚਲਾਈਆਂ ਗੋਲੀਆਂ, ਵੀਡੀਓ ਵਾਇਰਲ ਹੋਣ ‘ਤੇ ਐਕਸ਼ਨ ‘ਚ ਪੁਲਿਸ ਐਕਸ਼ਨ
Barnala Wedding Firing Case News: ਜਾਣਕਾਰੀ ਮੁਤਾਬਕ, ਇਕ ਵਿਅਕਤੀ ਨੇ ਰਿਵਾਲਵਰ ਨਾਲ ਗੋਲੀਆਂ ਚਲਾ ਕੇ ਸਮਾਗਮ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਹਲਕਾ ਮਹਲਕਲਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਮਾਗਮ ਸਥਾਨ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
Barnala Wedding Firing Case News: ਬਰਨਾਲਾ ਦੇ ਹਲਕਾ ਮਹਲਕਲਾ ਅਧੀਨ ਪਿੰਡ ਕਲਾਲਾ ਵਿੱਚ ਇਕ ਵਿਆਹ ਸਮਾਗਮ ਦੌਰਾਨ ਇਕ ਵਿਅਕਤੀ ਵੱਲੋਂ ਅੰਨ੍ਹੇਵਾਹ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ।
ਜਾਣਕਾਰੀ ਮੁਤਾਬਕ, ਇਕ ਵਿਅਕਤੀ ਨੇ ਰਿਵਾਲਵਰ ਨਾਲ ਗੋਲੀਆਂ ਚਲਾ ਕੇ ਸਮਾਗਮ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਹਲਕਾ ਮਹਲਕਲਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਮਾਗਮ ਸਥਾਨ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਇਕ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਉਸ ਦੇ ਖ਼ਿਲਾਫ਼ ਧਾਰਾ 125 ਬੀਐਨਐਸ ਅਤੇ 27/49 ਆਰਮਜ਼ ਐਕਟ ਤਹਿਤ ਥਾਣਾ ਮਹਲਕਲਾ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਡੀਐਸਪੀ ਮਹਲਕਲਾ ਜਸਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਵਿਆਹ ਸਮਾਗਮ ਦੌਰਾਨ ਗੋਲੀਆਂ ਚਲਾ ਰਿਹਾ ਹੈ। ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਪਤਾ ਲੱਗਾ ਕਿ ਇਕ ਅਣਪਛਾਤਾ ਵਿਅਕਤੀ ਸਮਾਗਮ ਵਿੱਚ ਸ਼ਾਮਲ ਹੋਇਆ ਅਤੇ ਫਾਇਰਿੰਗ ਕਰਕੇ ਦਹਿਸ਼ਤ ਪੈਦਾ ਕਰਦਾ ਹੋਇਆ ਫਰਾਰ ਹੋ ਗਿਆ।
ਡੀਐਸਪੀ ਨੇ ਕਿਹਾ ਕਿ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਵੀਡੀਓ ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
Punjab Spectrum