Breaking News

India vs Pakistan T20 World Cup: ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾ ਕੇ ਸੁਪਰ-8 ’ਚ ਪਹੁੰਚੀ ਟੀਮ ਇੰਡੀਆ

India vs Pakistan T20 World Cup: ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾ ਕੇ ਸੁਪਰ-8 ’ਚ ਪਹੁੰਚੀ ਟੀਮ ਇੰਡੀਆ

T20 World Cup: ਟੀ-20 ਵਰਲਡ ਕੱਪ 2026 ਦੇ ਸਭ ਤੋਂ ਵੱਡੇ ਮੁਕਾਬਲੇ ਵਿੱਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਟੂਰਨਾਮੈਂਟ ਦੇ ਇਤਿਹਾਸ ਵਿੱਚ ਦੌੜਾਂ ਦੇ ਲਿਹਾਜ਼ ਨਾਲ ਪਾਕਿਸਤਾਨ ਵਿਰੁੱਧ ਇਹ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਲਗਾਤਾਰ ਤਿੰਨ ਮੈਚ ਜਿੱਤ ਕੇ ਗਰੁੱਪ-ਏ ਦੀ ਅੰਕ ਸੂਚੀ ਵਿੱਚ ਸਿਖਰ ’ਤੇ ਪਹੁੰਚ ਗਈ ਹੈ ਅਤੇ ਸੁਪਰ-8 ਰਾਊਂਡ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਟੀਮ ਬਣ ਗਈ ਹੈ।

 

 

 

ਐਤਵਾਰ ਨੂੰ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ 176 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨੀ ਟੀਮ ਭਾਰਤੀ ਗੇਂਦਬਾਜ਼ਾਂ ਦੇ ਕਹਿਰ ਅੱਗੇ ਟਿਕ ਨਾ ਸਕੀ ਅਤੇ 18 ਓਵਰਾਂ ਵਿੱਚ ਮਹਿਜ਼ 114 ਦੌੜਾਂ ’ਤੇ ਆਲਆਊਟ ਹੋ ਗਈ।ਭਾਰਤ ਦੀ ਇਸ ਜਿੱਤ ਦੀ ਨੀਂਹ ਈਸ਼ਾਨ ਕਿਸ਼ਨ ਨੇ ਰੱਖੀ, ਜਿਨ੍ਹਾਂ ਨੇ 40 ਗੇਂਦਾਂ ਵਿੱਚ 77 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ। ਕਪਤਾਨ ਸੂਰਿਆਕੁਮਾਰ ਯਾਦਵ ਨੇ ਵੀ 32 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਗੇਂਦਬਾਜ਼ੀ ਵਿੱਚ ਜਸਪ੍ਰੀਤ ਬੁਮਰਾਹ, ਅਕਸ਼ਰ ਪਟੇਲ, ਵਰੁਣ ਚੱਕਰਵਰਤੀ ਅਤੇ ਹਾਰਦਿਕ ਪਾਂਡਿਆ ਨੇ 2-2 ਵਿਕਟਾਂ ਝਟਕ ਕੇ ਪਾਕਿਸਤਾਨੀ ਬੱਲੇਬਾਜ਼ੀ ਦੀ ਕਮਰ ਤੋੜ ਦਿੱਤੀ।

 

 

 

ਇਸ ਤੋਂ ਪਹਿਲਾਂ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਮੈਚ ਦੀ ਸ਼ੁਰੂਆਤ ’ਚ ਹੀ ਸਖ਼ਤ ਸੁਨੇਹਾ ਦਿੰਦਿਆਂ ਦੋਵਾਂ ਟੀਮਾਂ ਦੇ ਕਪਤਾਨਾਂ ਨੇ ਆਪਸ ਵਿੱਚ ਹੱਥ ਨਹੀਂ ਮਿਲਾਇਆ ਸੀ। ਇਹ ਫੈਸਲਾ ਪਹਿਲਗਾਮ ਅਤਿਵਾਦੀ ਹਮਲੇ ਦੇ ਵਿਰੋਧ ਵਿੱਚ ਲਿਆ ਗਿਆ ਸੀ। ਮੈਚ ਤੋਂ ਪਹਿਲਾਂ ਮਸ਼ਹੂਰ ਰੈਪਰ ਹਨੂਮਾਨਕਾਈਂਡ (Hanumankind) ਨੇ ਆਪਣੀ ਪਰਫਾਰਮੈਂਸ ਨਾਲ ਦਰਸ਼ਕਾਂ ਵਿੱਚ ਜੋਸ਼ ਭਰ ਦਿੱਤਾ, ਜਦੋਂਕਿ ਸਾਬਕਾ ਕਪਤਾਨ ਰੋਹਿਤ ਸ਼ਰਮਾ ਵੀ ਖ਼ੁਦ ਟੀਮ ਦਾ ਹੌਸਲਾ ਵਧਾਉਣ ਸਟੇਡੀਅਮ ਪਹੁੰਚੇ ਸਨ।

 

 

 

ਚੇਤੇ ਰਹੇ ਕਿ ਭਾਰਤ ਨੇ ਪਿਛਲੇ ਸਾਲ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ ਸੀ, ਇਸਤੋਂ ਪਹਿਲਾ ਵੀ ਭਾਰਤ ਨੇ 2007 ਅਤੇ 2024 ਵਿੱਚ ਟੀ-20 ਵਿਸ਼ਵ ਕੱਪ ਜਿੱਤਿਆ ਹੈ, ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾ ਕੇ ਆਪਣਾ ਪਹਿਲਾ ਖਿਤਾਬ ਜਿੱਤਿਆ ਹੈ। ਦੂਜੇ ਪਾਸੇ, ਪਾਕਿਸਤਾਨ 2009 ਦਾ ਚੈਂਪੀਅਨ ਹੈ ਅਤੇ 2007 ਅਤੇ 2022 ਵਿੱਚ ਉਪ ਜੇਤੂ ਰਿਹਾ ਹੈ।

 

 

 

ਦੋਵਾਂ ਟੀਮਾਂ ਲਈ ਪਲੇਇੰਗ 11
ਪਾਕਿਸਤਾਨ: ਸਾਹਿਬਜ਼ਾਦਾ ਫਰਹਾਨ, ਸਾਈਮ ਅਯੂਬ, ਸਲਮਾਨ ਅਲੀ ਆਗਾ (ਕਪਤਾਨ), ਬਾਬਰ ਆਜ਼ਮ, ਉਸਮਾਨ ਖਾਨ (ਵਿਕਟਕੀਪਰ), ਸ਼ਾਦਾਬ ਖਾਨ, ਮੁਹੰਮਦ ਨਵਾਜ਼, ਫਹੀਮ ਅਸ਼ਰਫ, ਸ਼ਾਹੀਨ ਅਫਰੀਦੀ, ਉਸਮਾਨ ਤਾਰਿਕ, ਅਬਰਾਰ ਅਹਿਮਦ।

ਭਾਰਤ: ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ/ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ।

 

 

 

 

 

 

 

ਟੀ-20 ਵਰਲਡ ਕੱਪ 2026 ਦੇ ਸਭ ਤੋਂ ਵੱਡੇ ਮੁਕਾਬਲੇ ਵਿੱਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਟੂਰਨਾਮੈਂਟ ਦੇ ਇਤਿਹਾਸ ਵਿੱਚ ਦੌੜਾਂ ਦੇ ਲਿਹਾਜ਼ ਨਾਲ ਪਾਕਿਸਤਾਨ ਵਿਰੁੱਧ ਇਹ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਲਗਾਤਾਰ ਤਿੰਨ ਮੈਚ ਜਿੱਤ ਕੇ ਗਰੁੱਪ-ਏ ਦੀ ਅੰਕ ਸੂਚੀ ਵਿੱਚ ਸਿਖਰ ’ਤੇ ਪਹੁੰਚ ਗਈ ਹੈ ਅਤੇ ਸੁਪਰ-8 ਰਾਊਂਡ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਟੀਮ ਬਣ ਗਈ ਹੈ।