Harpinder Singh, an AAP Sarpanch from Thathian Mahantan, was shot dead in broad daylight at a wedding in Sheron village, Tarn Taran. Two unidentified assailants opened fire during the ceremony, killing him on the spot and injuring his brother during their escape.
Singh was associated with Aam Aadmi Party and reportedly considered close to Punjab minister Laljit Singh Bhullar. Police have launched a probe.
Sarpanch Shot Dead: ਡੀ.ਐੱਸ.ਪੀ. ਪੱਟੀ ਅਤੇ ਐੱਸ.ਐੱਚ.ਓ. ਸਰਹਾਲੀ ਮੁਅੱਤਲ
ਵਿਆਹ ਸਮਾਗਮ ਵਿੱਚ ‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਡੀ.ਐੱਸ.ਪੀ. ਪੱਟੀ ਅਤੇ ਐੱਸ.ਐੱਚ.ਓ. ਸਰਹਾਲੀ ਮੁਅੱਤਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਪਿੱਛੋਂ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ, ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲੀਸ, ਤਰਨ ਤਾਰਨ ਸੁਰੇਂਦਰ ਲਾਂਬਾ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਛੇਤੀ ਤੋਂ ਛੇਤੀ ਮੁਲਜ਼ਮਾਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇ।
ਜਾਣਕਾਰੀ ਅਨੁਸਾਰ ਹਰਬਰਿੰਦਰ ਸਿੰਘ ਨੂੰ ਸਰਹਾਲੀ ਪੁਲੀਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ ਸੀ। ਮੌਕੇ ’ਤੇ ਮੌਜੂਦ ਇੱਕ ਹੋਰ ਵਿਅਕਤੀ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਦੌਰਾਨ ਉਸ ਦੀ ਲੱਤ ’ਤੇ ਗੋਲੀ ਲੱਗੀ ਅਤੇ ਉਹ ਇਸ ਸਮੇਂ ਜ਼ੇਰੇ-ਇਲਾਜ ਹੈ।
ਘਟਨਾ ਦੀ ਜਵਾਬਦੇਹੀ ਤੈਅ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀ.ਐੱਸ.ਪੀ. ਪੱਟੀ, ਜਗਬੀਰ ਸਿੰਘ ਅਤੇ ਐੱਸ.ਐੱਚ.ਓ. ਸਰਹਾਲੀ , ਗੁਰਵਿੰਦਰ ਸਿੰਘ ਨੂੰ ਬਣਦੀ ਇਹਤਿਆਤੀ ਪੁਲੀਸ ਕਾਰਵਾਈ ਨਾ ਕਰਨ ਦੇ ਚਲਦਿਆਂ ਮੁਅੱਤਲ ਕਰ ਦਿੱਤਾ ਗਿਆ ਹੈ।
ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਨੇ ਅੱਗੇ ਦੱਸਿਆ ਕਿ ਹੁਣ ਤੱਕ ਕੀਤੀ ਗਈ ਜਾਂਚ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਧਮਕੀ ਜਾਂ ਜਬਰਨ ਵਸੂਲੀ ਆਦਿ ਨਾਲ ਸਬੰਧਤ ਕੋਈ ਵੀ ਪਹਿਲੂ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛਗਿੱਛ ਤੋਂ ਜਾਪਦਾ ਹੈ ਕਿ ਨਿੱਜੀ ਦੁਸ਼ਮਣੀ ਜਾਂ ਬਦਲਾਖ਼ੋਰੀ ਵਾਰਦਾਤ ਦਾ ਕਾਰਨ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਵੱਖ-ਵੱਖ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੀਸੀਟੀਵੀ ਵਿਸ਼ਲੇਸ਼ਣ ਲਈ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਇੱਕ ਟੀਮ, ਐੱਫ.ਐੱਸ.ਐੱਲ. ਟੀਮ ਦੇ ਨਾਲ ਵਾਰਦਾਤ ਵਾਲੀ ਥਾਂ ਦੀ ਜਾਂਚ ਕਰ ਰਹੀ ਹੈ। ਐੱਸ.ਐੱਸ.ਪੀ. ਨੇ ਅੱਗੇ ਕਿਹਾ,‘‘ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਅਸੀਂ ਮੁਲਜ਼ਮਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਵਾਂਗੇ।’’
Punjab Spectrum