Big Breaking News: ਤਰਨ ਤਾਰਨ ਦੇ ਕਸਬਾ ਪੱਟੀ ਵਿੱਚ ਇੱਕ ਨੌਜਵਾਨ ਨੇ ਇੱਕ ਵਿਆਹੁਤਾ ਔਰਤ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਅਤੇ ਭੱਜ ਗਿਆ।
ਔਰਤ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕੀਤਾ ਗਿਆ।
ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ।
ਔਰਤ ਦੀ ਪਛਾਣ ਰੂਬੀ ਮਹਿਰਾ ਵਜੋਂ ਹੋਈ ਹੈ, ਜੋ ਪੱਟੀ ਦੀ ਗਾਰਡਨ ਕਲੋਨੀ ਦੀ ਰਹਿਣ ਵਾਲੀ ਹੈ। ਰੂਬੀ ਦਾ ਕੁਝ ਮਹੀਨੇ ਪਹਿਲਾਂ ਵਿਆਹ ਹੋਇਆ ਸੀ।
ਕੁੜੀ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਅਤੇ ਉਸਦਾ ਪਰਿਵਾਰ ਵੀ ਉੱਥੇ ਹੀ ਹੈ।
ਹਮਲਾਵਰ ਦੀ ਪਛਾਣ ਪੱਟੀ ਦੇ ਰਹਿਣ ਵਾਲੇ ਕਰਨ ਵਜੋਂ ਹੋਈ ਹੈ।
Punjab Spectrum