Gurdaspur : ਪੰਜਾਬ ਪੁਲਿਸ ਮੁਲਾਜ਼ਮਾਂ ਦੀ ਮੌਤ ਦਾ ਮਾਮਲਾ, ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਨੇ ਲਈ ਜ਼ਿੰਮੇਵਾਰੀ
Gurdaspur Policemen Death Case : ਜਥੇਬੰਦੀ ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਨੇ ਜ਼ਿੰਮੇਵਾਰੀ ਲੈਂਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਕਤਲ ਕੀਤੇ ਜਾਣ ਦੀ ਗੱਲ ਕਹੀ ਹੈ। ਜਥੇਬੰਦੀ ਵੱਲੋਂ ਇਸ ਸਬੰਧੀ ਪੋਸਟ ਸਾਂਝੀ ਕਰਕੇ ਜ਼ਿੰਮੇਵਾਰੀ ਲਈ ਗਈ ਹੈ।
Gurdaspur :ਦੋ ਪੁਲੀਸ ਮੁਲਾਜ਼ਮਾਂ ਦੀ ਗੋਲੀਆਂ ਮਾਰ ਕੇ ਹੱਤਿਆ
ਭਾਰਤ-ਪਾਕਿਸਤਾਨ ਸਰਹੱਦ ਨੇੜੇ ਆਦੀਆਂ ਚੈੱਕ ਪੋਸਟ ’ਤੇ ਤਾਇਨਾਤ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਭੇਤ-ਭਰੀ ਹਾਲਤ ਵਿੱਚ ਮਿਲੀਆਂ ਹਨ।
ਭਾਰਤ-ਪਾਕਿਸਤਾਨ ਸਰਹੱਦ ਨੇੜੇ ਆਦੀਆਂ ਚੈੱਕ ਪੋਸਟ ’ਤੇ ਤਾਇਨਾਤ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਭੇਤ-ਭਰੀ ਹਾਲਤ ਵਿੱਚ ਮਿਲੀਆਂ ਹਨ। ਇਹ ਚੈੱਕ ਪੋਸਟ ਦੋਰਾਂਗਲਾ ਥਾਣੇ ਅਧੀਨ ਆਉਂਦੀ ਹੈ। ਦੋਵਾਂ ਪੁਲੀਸ ਕਰਮੀਆਂ ਦੇ ਸਰੀਰ ’ਤੇ ਗੋਲੀਆਂ ਲੱਗੀਆਂ ਸਨ। ਇਨ੍ਹਾਂ ਦੀ ਪਛਾਣ ਸਹਾਇਕ ਸਬ-ਇੰਸਪੈਕਟਰ ਕਮਾਂਡੋ ਗੁਰਨਾਮ ਸਿੰਘ ਅਤੇ ਹੋਮਗਾਰਡ ਅਸ਼ੋਕ ਕੁਮਾਰ ਦੱਸੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਦੋਵਾਂ ਦੀਆਂ ਲਾਸ਼ਾਂ ਚੈੱਕ ਪੋਸਟ ਦੇ ਅੰਦਰੋਂ ਮਿਲੀਆਂ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸ਼ਨਿੱਚਰਵਾਰ-ਐਤਵਾਰ ਰਾਤ ਦੀ ਹੈ। ਮੌਕੇ ’ਤੇ ਪਹੁੰਚੇ ਪੁਲੀਸ ਅਧਿਕਾਰੀਆਂ ਅਤੇ ਫੋਰੈਂਸਿਕ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮੌਕੇ ’ਤੇ ਚਰਚਾ ਛਿੜੀ ਸੀ ਕਿ ਦੋਵਾਂ ਨੇ ਕਿਸੇ ਝਗੜੇ ਕਾਰਨ ਇੱਕ-ਦੂਜੇ ’ਤੇ ਗੋਲੀਆਂ ਚਲਾਈਆਂ ਪਰ ਦੋਵਾਂ ਪੁਲੀਸ ਕਰਮੀਆਂ ਦੇ ਪਰਿਵਾਰਾਂ ਨੇ ਇਸ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ।
ਦੋਵਾਂ ਦੇ ਪਰਿਵਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲੀਸ ਕਰਮੀਆਂ ਦੇ ਹਥਿਆਰਾਂ ਵਿੱਚ ਪੂਰੀਆਂ ਗੋਲੀਆਂ ਸਨ ਅਤੇ ਜਿਸ ਹਾਲਤ ’ਚ ਉਨ੍ਹਾਂ ਦੀਆਂ ਲਾਸ਼ਾਂ ਮਿਲੀਆਂ ਹਨ, ਉਸ ਤੋਂ ਜਾਪਦਾ ਹੈ ਕਿ ਜਦੋਂ ਦੋਵੇਂ ਸੌ ਰਹੇ ਸਨ, ਉਦੋਂ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਗਈਆਂ। ਗੁਰਨਾਮ ਸਿੰਘ ਦੇ ਪੁੱਤਰ ਸੰਦੀਪ ਸਿੰਘ ਅਤੇ ਹੋਮਗਾਰਡ ਅਸ਼ੋਕ ਕੁਮਾਰ ਦੇ ਪੁੱਤਰ ਸੰਦੀਪ ਕੁਮਾਰ ਨੇ ਦੱਸਿਆ ਕਿ ਦੋਵੇਂ ਇੱਕ-ਦੂਜੇ ਨੂੰ ਬਹੁਤ ਪਿਆਰ ਕਰਦੇ ਸਨ ਅਤੇ ਤਨਦੇਹੀ ਨਾਲ ਨਾਕੇ ’ਤੇ ਡਿਊਟੀ ਦਿੰਦੇ ਸਨ। ਜ਼ਾਹਿਰ ਹੈ ਕਿ ਉਨ੍ਹਾਂ ਦਾ ਕਤਲ ਹੋਇਆ ਹੈ।
ਪਿੰਡ ਆਦੀਆਂ ਦੇ ਸਰਪੰਚ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਥਾਣਾ ਮੁਖੀ ਬਨਾਰਸੀ ਦਾਸ ਦਾ ਫੋਨ ਆਇਆ ਕਿ ਚੈੱਕ ਪੋਸਟ ’ਤੇ ਦੋਵੇਂ ਪੁਲੀਸ ਕਰਮੀ ਫੋਨ ਨਹੀਂ ਚੁੱਕ ਰਹੇ। ਉਨ੍ਹਾਂ ਜਦੋਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਦੋਵੇਂ ਖ਼ੂਨ ਨਾਲ ਲਥਪਥ ਸਨ। ਇੱਕ ਦੀ ਲਾਸ਼ ਕੁਰਸੀ ’ਤੇ ਪਈ ਸੀ, ਦੂਜਾ ਬੈਂਚ ’ਤੇ ਲੇਟਿਆ ਹੋਇਆ ਸੀ।
ਤਹਿਰੀਕ-ਏ-ਹਿੰਦੋਸਤਾਨ ਨੇ ਜ਼ਿੰਮੇਵਾਰੀ ਲਈ
ਤਹਿਰੀਕ-ਏ-ਹਿੰਦੋਸਤਾਨ ਜਥੇਬੰਦੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦੋਵੇਂ ਪੁਲੀਸ ਮੁਲਾਜ਼ਮਾਂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ; ਹਾਲਾਂਕਿ ਪੁਲੀਸ ਨੇ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਨਹੀਂ ਕੀਤੀ ਹੈ। ਡੀ ਆਈ ਜੀ (ਸਰਹੱਦ) ਸੰਦੀਪ ਗੋਇਲ, ਗੁਰਦਾਸਪੁਰ ਦੇ ਐੱਸ ਐੱਸ ਪੀ ਆਦਿਤਿਆ ਅਤੇ ਦੀਨਾਨਗਰ ਡੀ ਐੱਸ ਪੀ ਰਾਜਿੰਦਰ ਮਨਹਾਸ ਨੇ ਮੌਕੇ ਦਾ ਦੌਰਾ ਕੀਤਾ।
ਐੱਸ ਐੱਸ ਪੀ ਨੇ ਪੁਸ਼ਟੀ ਕੀਤੀ ਕਿ ਦੋਵਾਂ ਦੀ ਮੌਤ ਗੋਲੀਆਂ ਲੱਗਣ ਕਾਰਨ ਹੋਈ ਹੈ ਪਰ ਉਨ੍ਹਾਂ ਹੋਰ ਵੇਰਵੇ ਸਾਂਝੇ ਕਰਨ ਤੋਂ ਇਨਕਾਰ ਕਰ ਦਿੱਤਾ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਪੜਤਾਲ ਲਈ ਦੇਰ ਸ਼ਾਮ ਡੀ ਜੀ ਪੀ ਗੌਰਵ ਯਾਦਵ ਵੀ ਗੁਰਦਾਸਪੁਰ ਪਹੁੰਚੇ।
Gurdaspur Police : ਗੁਰਦਾਸਪੁਰ ਦੇ ਪਿੰਡ ਅਡੀਆਂ ‘ਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ (Punjab Police) ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਾਮਲੇ ਵਿੱਚ ਜਥੇਬੰਦੀ ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਨੇ ਜ਼ਿੰਮੇਵਾਰੀ ਲੈਂਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਕਤਲ ਕੀਤੇ ਜਾਣ ਦੀ ਗੱਲ ਕਹੀ ਹੈ। ਜਥੇਬੰਦੀ ਵੱਲੋਂ ਇਸ ਸਬੰਧੀ ਇੱਕ ਕਥਿਤ ਪੋਸਟ ਸਾਂਝੀ ਕਰਕੇ ਜ਼ਿੰਮੇਵਾਰੀ ਲਈ ਗਈ ਹੈ। (Punjab Spectrum, ਪੋਸਟ ਦੇ ਪੁਖਤਾ ਹੋਣ ਦੀ ਜ਼ਿੰਮੇਵਾਰੀ ਨਹੀਂ ਲੈਂਦਾ।)
ਗੁਰਦਾਸਪੁਰ ਦੇ ਦੋਰਾਂਗਲਾ ਥਾਣੇ ਅਧੀਨ ਪਿੰਡ ਅਦੀਆਂ ਪੁਲਿਸ ਚੈਕ ਪੋਸਟ ’ਤੇ ਉਸ ਸਮੇਂ ਹੜਕੰਪ ਮਚ ਗਿਆ ਸੀ, ਜਦੋਂ ਦੋ ਪੁਲਿਸ ਮੁਲਾਜ਼ਮ ਮ੍ਰਿਤਕ ਹਾਲਤ ‘ਚ ਮਿਲੇ ਸਨ। ਦੋਵਾਂ ਪੁਲਿਸ ਮੁਲਾਜ਼ਮਾਂ ਦੀ ਪਛਾਣ ASI ਗੁਰਨਾਮ ਸਿੰਘ ਤੇ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਵਜੋਂ ਪਛਾਣ ਹੋਈ ਸੀ। ਦੋਵਾਂ ਮੁਲਾਜ਼ਮਾਂ ਦੀ ਮੌਤ ਗੋਲੀ ਵੱਜਣ ਕਾਰਨ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੋਸਟ ਵਿੱਚ ਕੀ ਕਿਹਾ ਗਿਆ ?
ਹੁਣ ਇਸ ਮਾਮਲੇ ਵਿੱਚ ਤਾਲਿਬਾਨੀ ਜਥੇਬੰਦੀ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਕਤਲ ਕੀਤੇ ਜਾਣ ਦੀ ਗੱਲ ਕਹੀ ਗਈ ਹੈ ਅਤੇ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਇਸ ਕਥਿਤ ਪੋਸਟ ਵਿੱਚ ਭਾਰਤੀ ਸਰਕਾਰੀ ਵਰਦੀਧਾਰੀ ਅਧਿਕਾਰੀਆਂ ਖਿਲਾਫ਼ ਅਜਿਹੇ ਹਮਲੇ ਅੱਗੇ ਵੀ ਕੀਤੇ ਜਾਂਦੇ ਰਹਿਣ ਅਤੇ ਹੋਰ ਤਿੱਖੇ ਕੀਤੇ ਜਾਣ ਦੀ ਧਮਕੀ ਦਿੱਤੀ ਗਈ ਹੈ।
ਪੋਸਟ ਵਿੱਚ ਲੋਕਾਂ ਨੂੰ ਵੀ ਸਲਾਹ ਦਿੰਦਿਆਂ ਫੌਜ, ਪੁਲਿਸ ਤੇ ਬੀਐਸਐਫ ਬਲਾਂ ਤੋਂ ਅਸਤੀਫਾ ਦੇਣ ਲਈ ਕਿਹਾ ਗਿਆ ਹੈ, ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਦੇ ਘਰਾਂ ਨੂੰ ਵੀ ਨਿਸ਼ਾਨ ਬਣਾਉਣ ਦੀ ਧਮਕੀ ਦਿੱਤੀ ਗਈ ਹੈ।
Punjab Spectrum