West Asia Crisis Live: ਇਜ਼ਰਾਈਲ ਨੇ ਲਿਬਨਾਨ ਵਿੱਚ ਹੋਰ ਫੌਜਾਂ ਭੇਜੀਆਂ; 80 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ
West Asia Crisis: ਮੱਧ ਪੂਰਬ ਵਿੱਚ ਹਾਲਾਤ ਬਹੁਤ ਤੇਜ਼ੀ ਨਾਲ ਵਿਗੜ ਰਹੇ ਹਨ। ਮੰਗਲਵਾਰ ਨੂੰ ਇਜ਼ਰਾਈਲ ਨੇ ਦੱਖਣੀ ਲਿਬਨਾਨ ਵਿੱਚ ਆਪਣੀਆਂ ਹੋਰ ਫੌਜਾਂ ਭੇਜ ਦਿੱਤੀਆਂ ਹਨ ਅਤੇ 80 ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਤੁਰੰਤ ਇਲਾਕਾ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ, ਇਰਾਨ ਦੇ ਸਮਰਥਨ ਵਾਲੇ ਦਹਿਸ਼ਤੀ ਸਮੂਹ ਹਿਜ਼ਬੁੱਲਾ ਨੇ ਵੀ ਐਲਾਨ ਕਰ ਦਿੱਤਾ ਹੈ ਕਿ ਉਹ ਇਜ਼ਰਾਈਲ ਨਾਲ ਖੁੱਲ੍ਹੀ ਜੰਗ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਤਣਾਅ ਸੋਮਵਾਰ ਨੂੰ ਹਿਜ਼ਬੁੱਲਾ ਵੱਲੋਂ ਇਜ਼ਰਾਈਲ ’ਤੇ ਕੀਤੇ ਗਏ ਰਾਕੇਟ ਹਮਲਿਆਂ ਤੋਂ ਬਾਅਦ ਵਧਿਆ, ਜਿਸ ਦੇ ਜਵਾਬ ਵਿੱਚ ਇਜ਼ਰਾਈਲ ਨੇ ਲਿਬਨਾਨ ਵਿੱਚ ਭਾਰੀ ਬੰਬਾਰੀ ਕੀਤੀ। ਇਨ੍ਹਾਂ ਹਮਲਿਆਂ ਵਿੱਚ ਹੁਣ ਤੱਕ 52 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 150 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਹਿਜ਼ਬੁੱਲਾ ਦੇ ਇੱਕ ਸੀਨੀਅਰ ਅਧਿਕਾਰੀ ਮੁਹੰਮਦ ਕੋਮਤੀ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਜੰਗ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਬਚਿਆ। ਇਜ਼ਰਾਈਲੀ ਹਵਾਈ ਹਮਲਿਆਂ ਨੇ ਬੇਰੂਤ ਵਿੱਚ ਹਿਜ਼ਬੁੱਲਾ ਦੇ ਟੀਵੀ ਅਤੇ ਰੇਡੀਓ ਸਟੇਸ਼ਨਾਂ ਦੀ ਇਮਾਰਤ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਲਿਬਨਾਨ ਦੀ ਫੌਜ ਨੇ ਸਰਹੱਦ ਦੇ ਨਾਲ ਲੱਗਦੇ ਆਪਣੇ ਕੁਝ ਟਿਕਾਣਿਆਂ ਨੂੰ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ, ਜਦਕਿ ਇਜ਼ਰਾਈਲ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਫੌਜਾਂ ਸਰਹੱਦ ਦੇ ਨੇੜੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਥਾਵਾਂ ’ਤੇ ਕਬਜ਼ਾ ਕਰ ਰਹੀਆਂ ਹਨ ਤਾਂ ਕਿ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਸਕੇ।
ਤੇਲ ਕੈਂਟਰ ਨਾਲ ਲੱਦੇ ਜਹਾਜ਼ਾਂ ‘ਤੇ ਹ/ਮ/ਲੇ ‘ਚ 3 ਭਾਰਤੀਆਂ ਦੀ ਮੌ/ਤ:ਮੀਡੀਆ ਰਿਪੋਰਟ ਸ਼ਿਪਿੰਗ ਡਾਇਰੈਕਟੋਰੇਟ ਜਨਰਲ ਨੇ ਕੀਤੀ ਪੁਸ਼ਟੀ
ਇਰਾਨ ਨਾਲ ਚੱਲ ਰਹੀ ਜੰਗ ਦੌਰਾਨ ਹੁਣ ਇਜ਼ਰਾਈਲੀ ਫੌਜ ਲਿਬਨਾਨ ਵਿਚ ਦਾਖਲ ਹੋ ਗਈ ਹੈ। ਇਜ਼ਰਾਈਲ ਨੇ ਲਿਬਨਾਨ ਦੇ 59 ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਸੰਯੁਕਤ ਰਾਸ਼ਟਰ ਦੀ ਏਜੰਸੀ ਮੁਤਾਬਕ ਹਾਲਾਤ ਖਰਾਬ ਹੋਣ ਕਾਰਨ ਹੁਣ ਤੱਕ 30 ਹਜ਼ਾਰ ਤੋਂ ਵੱਧ ਲੋਕ ਆਪਣੇ ਘਰ ਛੱਡ ਚੁੱਕੇ ਹਨ। ਇਜ਼ਰਾਈਲ ਨੇ ਲਗਾਤਾਰ ਦੂਜੇ ਦਿਨ ਹਿਜ਼ਬੁੱਲਾ ਦੇ ਟਿਕਾਣਿਆਂ ’ਤੇ ਭਾਰੀ ਬੰਬਾਰੀ ਕੀਤੀ ਹੈ ਜਿਸ ਵਿੱਚ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ 150 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਇਹ ਹਮਲੇ ਇਰਾਨ ਦੇ ਸਮਰਥਕ ਮੰਨੇ ਜਾਣ ਵਾਲੇ ਸੰਗਠਨ ਹਿਜ਼ਬੁੱਲਾ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਰਾਨੀ ਨੇਤਾ ਖਮੇਨੀ ਦੀ ਮੌਤ ਤੋਂ ਬਾਅਦ ਹਿਜ਼ਬੁੱਲਾ ਨੇ ਇਜ਼ਰਾਈਲ ਦੇ ਹਾਈਫਾ ਸ਼ਹਿਰ ਦੇ ਫੌਜੀ ਟਿਕਾਣਿਆਂ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਸੀ। ਹੁਣ ਇਜ਼ਰਾਈਲ ਦੀ ਇਸ ਤਾਜ਼ਾ ਕਾਰਵਾਈ ਨਾਲ ਪੂਰੇ ਖੇਤਰ ਵਿੱਚ ਤਣਾਅ ਬਹੁਤ ਵਧ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਸੁਰੱਖਿਅਤ ਥਾਵਾਂ ਵੱਲ ਭੱਜ ਰਹੇ ਹਨ।
ਟਰੰਪ ਨੇ ਇਰਾਨ ਵਿਰੁੱਧ ਜੰਗ ਦੇ ਹਫ਼ਤਿਆਂ ਵਿੱਚ ਖ਼ਤਮ ਹੋਣ ਦੀ ਉਮੀਦ ਜਤਾਈ, ਜਦੋਂਕਿ ਨੇਤਨਯਾਹੂ ਨੇ ਹਮਲੇ ਦੇ ਫੈਸਲੇ ਨੂੰ ਸਹੀ ਠਹਿਰਾਉਂਦਿਆਂ ਇਸ ਨੂੰ ਸਥਾਈ ਸ਼ਾਂਤੀ ਦਾ ਰਾਹ ਦੱਸਿਆ।
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਇਰਾਨ ਵਿਰੁੱਧ ਜਾਰੀ ਜੰਗ ਬਾਰੇ ਅਹਿਮ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਵੇਂ ਇਸ ਸੰਘਰਸ਼ ਵਿੱਚ ਕੁਝ ਸਮਾਂ ਲੱਗ ਸਕਦਾ ਹੈ, ਪਰ ਇਹ ਕਈ ਸਾਲਾਂ ਤੱਕ ਚੱਲਣ ਵਾਲੀ ਨਹੀਂ ਹੋਵੇਗੀ। ਨੇਤਨਯਾਹੂ ਨੇ ਉਮੀਦ ਜਤਾਈ ਕਿ ਇਹ ਜੰਗ ਮੱਧ ਪੂਰਬ (West Asia) ਵਿੱਚ ਸਥਾਈ ਸ਼ਾਂਤੀ ਦਾ ਰਾਹ ਪੱਧਰਾ ਕਰੇਗੀ, ਜਿਸ ਵਿੱਚ ਇਜ਼ਰਾਈਲ ਅਤੇ ਸਾਊਦੀ ਅਰਬ ਦੇ ਸਬੰਧਾਂ ਵਿੱਚ ਸੁਧਾਰ ਵੀ ਸ਼ਾਮਲ ਹੈ।
ਇਸ ਤੋਂ ਪਹਿਲਾਂ ਸਾਊਦੀ ਅਰਬ ਦੀ ਰਾਜਧਾਨੀ ਰਿਆਧ ਵਿੱਚ ਸਥਿਤ ਅਮਰੀਕੀ ਦੂਤਾਵਾਸ ਮੰਗਲਵਾਰ ਸਵੇਰੇ ਦੋ ਡਰੋਨ ਹਮਲਿਆਂ ਦਾ ਨਿਸ਼ਾਨਾ ਬਣਿਆ। ਸਾਊਦੀ ਰੱਖਿਆ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਹਮਲੇ ਕਾਰਨ ਦੂਤਾਵਾਸ ਦੀ ਇਮਾਰਤ ਵਿੱਚ ਮਾਮੂਲੀ ਅੱਗ ਲੱਗ ਗਈ ਅਤੇ ਕੁਝ ਮਾਲੀ ਨੁਕਸਾਨ ਹੋਇਆ ਹੈ। ਖੁਸ਼ਕਿਸਮਤੀ ਨਾਲ, ਇਹ ਹਮਲਾ ਸਵੇਰ ਦੇ ਵੇਲੇ ਹੋਇਆ ਜਦੋਂ ਇਮਾਰਤ ਖਾਲੀ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਿਆਦ ਦੇ ਡਿਪਲੋਮੈਟਿਕ ਕੁਆਰਟਰ ਉੱਪਰ ਕਾਲੇ ਧੂੰਏਂ ਦੇ ਬੱਦਲ ਦੇਖੇ ਗਏ, ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਹਮਲਾ ਇਰਾਨ ਅਤੇ ਅਮਰੀਕਾ-ਇਜ਼ਰਾਈਲ ਵਿਚਾਲੇ ਵਧਦੇ ਜੰਗੀ ਤਣਾਅ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਬੀਤੇ ਸ਼ਨੀਵਾਰ ਨੂੰ ਇਰਾਨ ’ਤੇ ਹੋਏ ਹਮਲਿਆਂ ਦੇ ਜਵਾਬ ਵਿੱਚ ਇਰਾਨ ਵੱਲੋਂ ਖਾੜੀ ਦੇ ਉਨ੍ਹਾਂ ਦੇਸ਼ਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿੱਥੇ ਅਮਰੀਕੀ ਫੌਜੀ ਅੱਡੇ ਮੌਜੂਦ ਹਨ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਮਰੀਕੀ ਦੂਤਾਵਾਸ ਨੇ ਰਿਆਧ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਲਈ ‘ਸ਼ੈਲਟਰ-ਇਨ-ਪਲੇਸ’ (ਸੁਰੱਖਿਅਤ ਥਾਂ ’ਤੇ ਰਹਿਣ) ਦਾ ਨੋਟਿਸ ਜਾਰੀ ਕੀਤਾ ਹੈ ਅਤੇ ਅਗਲੀ ਸੂਚਨਾ ਤੱਕ ਦੂਤਾਵਾਸ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।
ਉਧਰ ਇਸ ਹਮਲੇ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੇਹੱਦ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਹਮਲੇ ਦੀ ਨਿੰਦਾ ਕਰਦੇ ਹੋਏ ਟਰੰਪ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਰਾਨ ਨੂੰ ਸਿੱਧੀ ਚੇਤਾਵਨੀ ਦਿੱਤੀ ਅਤੇ ਜਵਾਬੀ ਕਾਰਵਾਈ ਦੇ ਸੰਕੇਤ ਦਿੰਦਿਆਂ ਕਿਹਾ, ‘ਤੁਹਾਨੂੰ ਜਲਦੀ ਹੀ ਪਤਾ ਲੱਗ ਜਾਵੇਗਾ’ (You’ll find out soon)।
ਟਰੰਪ ਨੇ ਕਿਹਾ ਕਿ ਭਾਵੇਂ ਇਰਾਨ ਵਿਰੁੱਧ ਫੌਜੀ ਕਾਰਵਾਈ ਲਈ ਚਾਰ ਤੋਂ ਪੰਜ ਹਫ਼ਤਿਆਂ ਦਾ ਸ਼ੁਰੂਆਤੀ ਸਮਾਂ ਮਿੱਥਿਆ ਗਿਆ ਹੈ, ਪਰ ਅਮਰੀਕਾ ਕੋਲ ਇਸ ਤੋਂ ਕਿਤੇ ਜ਼ਿਆਦਾ ਲੰਬੇ ਸਮੇਂ ਤੱਕ ਜੰਗ ਜਾਰੀ ਰੱਖਣ ਦੀ ਪੂਰੀ ਸਮਰੱਥਾ ਹੈ। ਉਨ੍ਹਾਂ ਦੇ ਇਸ ਬਿਆਨ ਨੇ ਸਾਫ਼ ਕਰ ਦਿੱਤਾ ਹੈ ਕਿ ਅਮਰੀਕਾ ਆਪਣੇ ਉਦੇਸ਼ਾਂ ਦੀ ਪ੍ਰਾਪਤੀ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।
ਇਜ਼ਰਾਈਲ ਨੇ ਲਿਬਨਾਨ ਵਿੱਚ ਹੋਰ ਫੌਜਾਂ ਭੇਜੀਆਂ; 80 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ
ਮੱਧ ਪੂਰਬ ਵਿੱਚ ਹਾਲਾਤ ਬਹੁਤ ਤੇਜ਼ੀ ਨਾਲ ਵਿਗੜ ਰਹੇ ਹਨ। ਮੰਗਲਵਾਰ ਨੂੰ ਇਜ਼ਰਾਈਲ ਨੇ ਦੱਖਣੀ ਲਿਬਨਾਨ ਵਿੱਚ ਆਪਣੀਆਂ ਹੋਰ ਫੌਜਾਂ ਭੇਜ ਦਿੱਤੀਆਂ ਹਨ ਅਤੇ 80 ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਤੁਰੰਤ ਇਲਾਕਾ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ, ਇਰਾਨ ਦੇ ਸਮਰਥਨ ਵਾਲੇ ਦਹਿਸ਼ਤੀ ਸਮੂਹ ਹਿਜ਼ਬੁੱਲਾ ਨੇ ਵੀ ਐਲਾਨ ਕਰ ਦਿੱਤਾ ਹੈ ਕਿ ਉਹ ਇਜ਼ਰਾਈਲ ਨਾਲ ਖੁੱਲ੍ਹੀ ਜੰਗ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਤਣਾਅ ਸੋਮਵਾਰ ਨੂੰ ਹਿਜ਼ਬੁੱਲਾ ਵੱਲੋਂ ਇਜ਼ਰਾਈਲ ’ਤੇ ਕੀਤੇ ਗਏ ਰਾਕੇਟ ਹਮਲਿਆਂ ਤੋਂ ਬਾਅਦ ਵਧਿਆ, ਜਿਸ ਦੇ ਜਵਾਬ ਵਿੱਚ ਇਜ਼ਰਾਈਲ ਨੇ ਲਿਬਨਾਨ ਵਿੱਚ ਭਾਰੀ ਬੰਬਾਰੀ ਕੀਤੀ। ਇਨ੍ਹਾਂ ਹਮਲਿਆਂ ਵਿੱਚ ਹੁਣ ਤੱਕ 52 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 150 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਹਿਜ਼ਬੁੱਲਾ ਦੇ ਇੱਕ ਸੀਨੀਅਰ ਅਧਿਕਾਰੀ ਮੁਹੰਮਦ ਕੋਮਤੀ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਜੰਗ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਬਚਿਆ। ਇਜ਼ਰਾਈਲੀ ਹਵਾਈ ਹਮਲਿਆਂ ਨੇ ਬੇਰੂਤ ਵਿੱਚ ਹਿਜ਼ਬੁੱਲਾ ਦੇ ਟੀਵੀ ਅਤੇ ਰੇਡੀਓ ਸਟੇਸ਼ਨਾਂ ਦੀ ਇਮਾਰਤ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਲਿਬਨਾਨ ਦੀ ਫੌਜ ਨੇ ਸਰਹੱਦ ਦੇ ਨਾਲ ਲੱਗਦੇ ਆਪਣੇ ਕੁਝ ਟਿਕਾਣਿਆਂ ਨੂੰ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ, ਜਦਕਿ ਇਜ਼ਰਾਈਲ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਫੌਜਾਂ ਸਰਹੱਦ ਦੇ ਨੇੜੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਥਾਵਾਂ ’ਤੇ ਕਬਜ਼ਾ ਕਰ ਰਹੀਆਂ ਹਨ ਤਾਂ ਕਿ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਸਕੇ।
Punjab Spectrum