Breaking News

Punjab budget ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 2.60 ਲੱਖ ਕਰੋੜ ਦਾ ਬਜਟ ਪੇਸ਼

Punjab announces Rs 6,879 crore Health budget

Breaking: ਔਰਤਾਂ ਨੂੰ ਮਿਲਣਗੇ 1000 ਤੋਂ 1500 ਰੁਪਏ ਪ੍ਰਤੀ ਮਹੀਨਾ, ਬਜਟ ’ਚ ਰੱਖੇ 9300 ਕਰੋੜ ਰੁਪਏ, ਸ਼ਰਤਾਂ ਲਾਗੂ ( ਵੀਡੀਉ ਵੀ ਦੇਖੋ )

 

 

 

ਪੰਜਾਬ ਵਿਚ ਜਨਰਲ ਵਰਗ ਦੀਆਂ ਬਾਲਗ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਮਿਲਣਗੇ ਤੇ ਐਸ ਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਿਲਣਗੇ। ਇਸ ਵਾਸਤੇ ਸਾਲ 2026-27 ਦੇ ਬਜਟ ਵਿਚ 9300 ਕਰੋੜ ਰੁਪਏ ਰੱਖੇ ਗਏ ਹਨ।
ਮੈਂਬਰ ਪਾਰਲੀਮੈਂਟ, ਐਮ ਐਲ ਏ ਤੇ ਇਨਕਮ ਟੈਕਸ ਭਰਨ ਵਾਲੀਆਂ ਬੀਬੀਆਂ ਨੂੰ ਇਹ ਰਾਸ਼ੀ ਨਹੀਂ ਮਿਲੇਗੀ।

ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

 

 

 

ਸਕੂਲ ਸਿੱਖਿਆ ਲਈ ਰਿਕਾਰਡ ਬਜਟ: ਸਰਕਾਰ ਨੇ ਸਕੂਲ ਸਿੱਖਿਆ ਲਈ ₹19,279 ਕਰੋੜ ਦੀ ਰਾਸ਼ੀ ਰੱਖੀ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 7% ਵੱਧ ਹੈ। ਇਹ ਵਾਧਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤਾ ਗਿਆ ਹੈ।

* ਸਿੱਖਿਆ ਨਤੀਜਿਆਂ ਵਿੱਚ ਪੰਜਾਬ ਨੰਬਰ-1: ਬਜਟ ਦੌਰਾਨ ਇਹ ਮਾਣਮੱਤੀ ਜਾਣਕਾਰੀ ਸਾਂਝੀ ਕੀਤੀ ਗਈ ਕਿ ਕਲਾਸ ਰੂਮ ਸਿੱਖਿਆ ਦੇ ਨਤੀਜਿਆਂ ਵਿੱਚ ਪੰਜਾਬ ਅੱਜ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ‘ਤੇ ਹੈ। ਪੰਜਾਬ ਨੇ ਇਸ ਮਾਮਲੇ ਵਿੱਚ ਕੇਰਲ ਵਰਗੇ ਮੋਹਰੀ ਰਾਜਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

 

 

 

 

* ਸਿੱਖਿਆ ਕ੍ਰਾਂਤੀ 2.0 ਦਾ ਆਗਾਜ਼: ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ‘ਸਿੱਖਿਆ ਕ੍ਰਾਂਤੀ 2.0’ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਪ੍ਰੋਜੈਕਟ ਤਹਿਤ ਅਗਲੇ 6 ਸਾਲਾਂ ਵਿੱਚ ₹3500 ਕਰੋੜ ਖਰਚ ਕੀਤੇ ਜਾਣਗੇ, ਜਿਸ ਨਾਲ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਅਤੇ ਨਵੀਆਂ ਤਕਨੀਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

* ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੀਂ ਯੂਨੀਵਰਸਿਟੀ: ਉਚੇਰੀ ਸਿੱਖਿਆ ਦੇ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ, ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

 

 

 


Punjab Budget 2026: ਪੰਜਾਬ ਵਿਧਾਨ ਸਭਾ ’ਚ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2026-27 ਲਈ 2,60,437 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਚੀਮਾ ਨੇ ਅੱਜ ਦਾ ਬਜਟ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕੀਤਾ। ਉਨ੍ਹਾਂ ਇਸ ਦੌਰਾਨ ਹੜ੍ਹਾਂ ’ਚ ਪੰਜਾਬੀਆਂ ਵੱਲੋ ਦਿਖਾਈ ਦਲੇਰੀ ਦੀ ਸ਼ਲਾਘਾ ਕੀਤੀ। ‘ਆਪ’ ਸਰਕਾਰ ਨੇ ਆਖ਼ਰੀ ਤੇ ਪੰਜਵਾਂ ਬਜਟ ‘ਦਲਿਤਾਂ ਤੇ ਔਰਤਾਂ’ ’ਤੇ ਕੇਂਦਰਿਤ ਕੀਤਾ ਹੈ। ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਜਟ ’ਤੇ ਸਪਸ਼ਟ ਪਰਛਾਵਾਂ ਪਿਆ ਹੈ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਅੱਜ ਸਵੇਰੇ ਪ੍ਰਸ਼ਨ ਕਾਲ ਦੇ ਨਾਲ ਸ਼ੁਰੂ ਹੋਈ। ਇਜਲਾਸ ਦੀ ਸ਼ੁਰੂਆਤ ਵਿਧਾਇਕ ਕਰਮਬੀਰ ਸਿੰਘ ਵੱਲੋਂ ਪੁੱਛੇ ਗਏ ਪਹਿਲੇ ਸਵਾਲ ਨਾਲ ਹੋਈ।

 

 

 

 

ਉੱਧਰ ਇਸ ਦੌਰਾਨ ਅੱਜ ਬਜਟ ਪੇਸ਼ ਹੋਣ ਤੋਂ ਕੁਝ ਘੰਟੇ ਪਹਿਲਾਂ ਐਤਵਾਰ ਸਵੇਰੇ ਪੰਜਾਬ ਵਿਧਾਨ ਸਭਾ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਐਂਟੀ-ਬੰਬ ਸਕੁਐਡ ਦੀ ਟੀਮ ਨੇ ਵਿਧਾਨ ਸਭਾ ਕੰਪਲੈਕਸ ਵਿੱਚ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

+

Punjab Budget 2026 Live: ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਬਜਟ ਵਿੱਚ ਵੱਡਾ ਵਾਧਾ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਖੇਡਾਂ ਦੇ ਖੇਤਰ ਲਈ 1,791 ਕਰੋੜ ਰੁਪਏ ਰਾਖਵੇਂ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਕਿਸੇ ਵੀ ਸਰਕਾਰ ਵੱਲੋਂ ਖੇਡਾਂ ’ਤੇ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਡਾ ਨਿਵੇਸ਼ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ‘ਖੇਡਦਾ ਪੰਜਾਬ, ਬਦਲਦਾ ਪੰਜਾਬ’ ਮੁਹਿੰਮ ਤਹਿਤ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਅਤੇ ਜਿੰਮ ਤਿਆਰ ਕੀਤੇ ਜਾ ਰਹੇ ਹਨ। ਇਸ ਪ੍ਰੋਜੈਕਟ ਤਹਿਤ 1,100 ਕਰੋੜ ਰੁਪਏ ਦੀ ਲਾਗਤ ਨਾਲ 3,000 ਤੋਂ ਵੱਧ ਅਤਿ-ਆਧੁਨਿਕ ਪੇਂਡੂ ਖੇਡ ਮੈਦਾਨ ਉਸਾਰੀ ਅਧੀਨ ਹਨ, ਜੋ ਜੂਨ 2026 ਤੱਕ ਮੁਕੰਮਲ ਕਰ ਲਏ ਜਾਣਗੇ। ਇਹ ਮੈਦਾਨ ਜੋਗਿੰਗ ਟ੍ਰੈਕ, ਵਾਲੀਬਾਲ ਕੋਰਟ, ਬੱਚਿਆਂ ਦੇ ਖੇਡਣ ਦੇ ਖੇਤਰ, ਪਖਾਨਿਆਂ ਅਤੇ ਹਾਈ-ਮਾਸਟ ਲਾਈਟਾਂ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ।-

 

 

 

 

Punjab Budget 2026 Live: ਪੰਜਾਬ ਵਿੱਚ ਅਪਰੈਲ ਤੋਂ ਸ਼ੁਰੂ ਹੋਵੇਗੀ ‘ਜਾਤੀ ਤੇ ਨਸ਼ਾ ਮਰਦਮਸ਼ੁਮਾਰੀ’; 100 ਕਰੋੜ ਰੁਪਏ ਰਾਖਵੇਂ

Punjab Budget 2026 Live: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਇੱਕ ਅਹਿਮ ਐਲਾਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਅਗਲੇ ਮਹੀਨੇ ਯਾਨੀ ਅਪਰੈਲ ਤੋਂ ‘ਜਾਤੀ ਅਤੇ ਨਸ਼ਾ ਮਰਦਮਸ਼ੁਮਾਰੀ’ (Caste and Drug Census) ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਇਤਿਹਾਸਕ ਪਹਿਲਕਦਮੀ ਲਈ ਮੁੱਢਲਾ ਕੰਮ, ਜਿਸ ਵਿੱਚ ਵਿਸ਼ੇਸ਼ ਸੌਫਟਵੇਅਰ ਤਿਆਰ ਕਰਨਾ ਅਤੇ ਫੀਲਡ ਕਰਮਚਾਰੀਆਂ ਦੀ ਸਿਖਲਾਈ ਸ਼ਾਮਲ ਹੈ, ਮੁਕੰਮਲ ਕਰ ਲਿਆ ਗਿਆ ਹੈ। ਵਿੱਤੀ ਸਾਲ 2026-27 ਵਿੱਚ ਇਸ ਮੁਹਿੰਮ ਲਈ 100 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਨਸ਼ਿਆਂ ਵਿਰੁੱਧ ਕੀਤੀ ਗਈ ਕਾਰਵਾਈ ਦੇ ਅੰਕੜੇ ਪੇਸ਼ ਕਰਦਿਆਂ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਐੱਨ.ਡੀ.ਪੀ.ਐੱਸ. (NDPS) ਐਕਟ ਤਹਿਤ 52,331 ਤਸਕਰਾਂ ਵਿਰੁੱਧ 36,686 ਕੇਸ ਦਰਜ ਕੀਤੇ ਗਏ ਹਨ। ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ 33,000 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਸਰਕਾਰ ਨਸ਼ਾ ਤਸਕਰੀ ਰਾਹੀਂ ਬਣਾਈਆਂ ਗਈਆਂ ਨਾਜਾਇਜ਼ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਵੀ ਤੇਜ਼ੀ ਲਿਆ ਰਹੀ ਹੈ।-

 

Punjab Budget 2026 Live: ਉਦਯੋਗ ਅਤੇ ਵਣਜ ਵਿਭਾਗ ਲਈ 2805 ਕਰੋੜ ਦਾ ਬਜਟ

Punjab Budget 2026 Live: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਉਦਯੋਗਿਕ ਕ੍ਰਾਂਤੀ ਦਾ ਨਵਾਂ ਰੋਡਮੈਪ ਪੇਸ਼ ਕਰਦਿਆਂ ਉਦਯੋਗ ਅਤੇ ਵਣਜ ਵਿਭਾਗ ਲਈ 2,805 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਇਸ ਵਿੱਚ ਉਦਯੋਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਵਿੱਤੀ ਰਿਆਇਤਾਂ ਲਈ 500 ਕਰੋੜ ਰੁਪਏ ਵਿਸ਼ੇਸ਼ ਤੌਰ ’ਤੇ ਸ਼ਾਮਲ ਕੀਤੇ ਗਏ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ ਸੂਬੇ ਨੂੰ 1,45,371 ਕਰੋੜ ਰੁਪਏ ਦੇ 8,049 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ। ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ 5.21 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਸਾਲ 2025 ਵਿੱਚ ਹੀ 55,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜੋ ਪੰਜਾਬ ਦੇ ਇਤਿਹਾਸ ਵਿੱਚ ਇੱਕ ਰਿਕਾਰਡ ਹੈ।-ਚਰਨਜੀਤ ਭੁੱਲਰ

Punjab Budget 2026 Live: ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਖੇਤਰ ਲਈ 7257 ਕਰੋੜ ਰੱਖੇ

Punjab Budget 2026 Live: ਯੋਜਨਾਬੰਦ ਸ਼ਹਿਰੀਕਰਨ ਮਜ਼ਬੂਤ ਕਰਨ ਅਤੇ ਨਾਗਰਿਕ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਸਾਲ 2026-27 ਵਿੱਚ ਸ਼ਹਿਰੀ ਵਿਕਾਸ ਖੇਤਰ ਲਈ 7,257 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

 

 

 

 

 

 

 

 

 

 

 

 

 

 

 

 

 

 

 

 

 

Punjab Budget 2026 Live: ਮਿਉਂਸਪਲ ਫੰਡਾਂ ਵਿੱਚ ਚਾਰ ਗੁਣਾ ਵਾਧਾ; 1000 ਕਰੋੜ ਦਾ ਬਜਟ

Punjab Budget 2026 Live: ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਨਵੀਂ ਦਿੱਖ ਦੇਣ ਲਈ ਮਿਉਂਸਪਲ ਡਿਵੈਲਪਮੈਂਟ ਫੰਡ (MDF) ਵਿੱਚ ਬੇਮਿਸਾਲ ਵਾਧਾ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤੀ ਸਾਲ 2026-27 ਲਈ ਇਸ ਫੰਡ ਨੂੰ ਪਿਛਲੇ ਸਾਲ ਦੇ 225 ਕਰੋੜ ਰੁਪਏ ਤੋਂ ਚਾਰ ਗੁਣਾ ਵਧਾ ਕੇ 1,000 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਹ ਰਾਸ਼ੀ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਸੜਕਾਂ, ਸਟਰੀਟ ਲਾਈਟਾਂ, ਜਲ ਸਪਲਾਈ, ਸੀਵਰੇਜ, ਸਫ਼ਾਈ ਅਤੇ ਜਨਤਕ ਸੁਰੱਖਿਆ ਪ੍ਰਣਾਲੀਆਂ ਵਰਗੇ ਜ਼ਰੂਰੀ ਕਾਰਜਾਂ ਲਈ ਮੁਹੱਈਆ ਕਰਵਾਈ ਜਾਵੇਗੀ। ਵਿਸ਼ੇਸ਼ ਗੱਲ ਇਹ ਹੈ ਕਿ ਇਸ ਫੰਡ ਦਾ 20 ਫ਼ੀਸਦੀ ਹਿੱਸਾ ਜਲ ਸਪਲਾਈ ਅਤੇ ਸੀਵਰੇਜ ਪ੍ਰੋਜੈਕਟਾਂ ਦੇ ਰੱਖ-ਰਖਾਅ (Maintenance) ਲਈ ਵਰਤਿਆ ਜਾ ਸਕੇਗਾ, ਤਾਂ ਜੋ ਸ਼ਹਿਰੀ ਸੇਵਾਵਾਂ ਨਿਰੰਤਰ ਜਾਰੀ ਰਹਿ ਸਕਣ।

 

 

 

 

 

 

 

 

 

 

 

 

 

 

 

 

 

 

 

 

 

 

 

 

 

Punjab Budget 2026 Live: ‘ਰੰਗਲਾ ਪੰਜਾਬ ਵਿਕਾਸ ਸਕੀਮ’ ਲਈ 1170 ਕਰੋੜ ਦਾ ਬਜਟ

Punjab Budget 2026 Live: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਸੂਬੇ ਦੇ ਸਰਵਪੱਖੀ ਵਿਕਾਸ ਲਈ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੇ ਬਜਟ ਵਿੱਚ ਵੱਡਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਸਪੀਕਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਬਰਾਬਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਸਕੀਮ ਦੀ ਬਜਟ ਰਾਸ਼ੀ 585 ਕਰੋੜ ਰੁਪਏ ਤੋਂ ਵਧਾ ਕੇ 1170 ਕਰੋੜ ਰੁਪਏ ਕਰਨ ਦਾ ਪ੍ਰਸਤਾਵ ਹੈ। ਇਸ ਵਾਧੇ ਨਾਲ ਹੁਣ ਹਰੇਕ ਵਿਧਾਨ ਸਭਾ ਹਲਕੇ ਨੂੰ ਸਥਾਨਕ ਬੁਨਿਆਦੀ ਢਾਂਚੇ ਅਤੇ ਜਨਤਕ ਸੰਪਤੀਆਂ ਦੇ ਨਵੀਨੀਕਰਨ ਲਈ ਸਾਲਾਨਾ 10 ਕਰੋੜ ਰੁਪਏ (ਪਹਿਲਾਂ 5 ਕਰੋੜ) ਮਿਲਣਗੇ। ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਇਹ ਕਦਮ ਚੁੱਕਿਆ ਗਿਆ ਹੈ।-

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

Punjab Budget 2026 Live: ਔਰਤਾਂ ਦੇ ਹੱਕਾ ਲਈ ਸੜਕਾਂ ’ਤੇ ਉੱਤਰੀ ਰਾਜਾ ਵੜਿੰਗ ਦੀ ਧੀ ਏਕਮ; ‘ਆਪ’ ਤੋਂ 48 ਹਜ਼ਾਰ ਮੰਗੇ

Punjab Budget 2026 Live: ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧੀ ਏਕਮ ਔਰਤਾਂ ਦੇ ਹੱਕਾਂ ਨੂੰ ਲੈ ਕੇ ਚੰਡੀਗੜ੍ਹ ਦੀ ਸੜਕਾਂ ਤੇ ਉੱਤਰੀ ਹੈ। ਜਿਸ ਵੱਲੋਂ ਪੰਜਾਬ ਸਰਕਾਰ ਤੋਂ ਔਰਤਾਂ ਦੇ ਬਣਦੇ ਹੱਕ ਦੇਣ ਦੀ ਮੰਗ ਕੀਤੀ ਗਈ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਏਕਮ ਸਣੇ ਹੋਰਨਾ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁਲੀਸ ਥਾਣਾ ਸੈਕਟਰ 3 ਵਿੱਚ ਬੰਦ ਕਰ ਦਿੱਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਪੁਲੀਸ ਥਾਣੇ ਵਿੱਚ ਹੀ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਰਾਜਾ ਵੜਿੰਗ ਦੀ ਧੀ ਏਕਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2022 ਵਿੱਚ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੁਝ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਔਰਤਾਂ ਨੂੰ ਪਿਛਲੇ ਚਾਰ ਸਾਲਾਂ ਦਾ ਬਕਾਇਆ 48-48 ਹਜ਼ਾਰ ਰੁਪਏ ਵੀ ਜਾਰੀ ਕੀਤੇ ਜਾਣ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

Punjab Budget 2026 Live: ਖੇਤੀਬਾੜੀ ਲਈ 15,377 ਕਰੋੜ ਰੁਪਏ ਰਾਖਵੇਂ

Punjab Budget2026 Live: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਖੇਤੀਬਾੜੀ ਖੇਤਰ ਲਈ ਕਈ ਅਹਿਮ ਐਲਾਨ ਕੀਤੇ। ਕਿਸਾਨੀ ਦੇ ਇਸ ਵੱਡੇ ਯੋਗਦਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤੀਬਾੜੀ ਦੇ ਮੁੜ ਉਭਾਰ ਲਈ, ਸਰਕਾਰ ਨੇ ਵਿੱਤੀ ਸਾਲ 2026-27 ਵਾਸਤੇ ਖੇਤੀਬਾੜੀ ਅਤੇ ਇਸ ਨਾਲ ਸਬੰਧਿਤ ਖੇਤਰਾਂ ਲਈ ਕੁੱਲ 15,377 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਹੈ। ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਫੰਡ ਮੁੱਖ ਤੌਰ ’ਤੇ ਫ਼ਸਲੀ ਵਿਭਿੰਨਤਾ, ਸਥਿਰਤਾ, ਮੰਡੀ ਸੁਧਾਰਾਂ ਅਤੇ ਕਿਸਾਨਾਂ ਦੀ ਭਲਾਈ ਨਾਲ ਜੁੜੇ ਪ੍ਰੋਜੈਕਟਾਂ ’ਤੇ ਖ਼ਰਚ ਕੀਤੇ ਜਾਣਗੇ। ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਪਰੰਪਰਾਗਤ ਖੇਤੀ ਤੋਂ ਹਟ ਕੇ ਲਾਹੇਵੰਦ ਫ਼ਸਲਾਂ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਲਿਆਉਣਾ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

Punjab Budget 2026 Live: ਸਿਹਤ ਖੇਤਰ ਲਈ 6879 ਕਰੋੜ ਦਾ ਬਜਟ

Punjab Budget 2026 Live: ਪੰਜਾਬ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਸਾਲ 2026-27 ਦੇ ਬਜਟ ਵਿੱਚ ਸਿਹਤ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਲਈ ਕੁੱਲ 6,879 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਇਸ ਰਾਸ਼ੀ ਦਾ ਵੱਡਾ ਹਿੱਸਾ ਸੂਬੇ ਦੇ ਹਸਪਤਾਲਾਂ ਦੀ ਦਸ਼ਾ ਸੁਧਾਰਨ ਅਤੇ ਨਵੇਂ ਸਿਹਤ ਕੇਂਦਰ ਸਥਾਪਤ ਕਰਨ ‘ਤੇ ਖ਼ਰਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਲੇ ਵਿੱਤੀ ਸਾਲ ਵਿੱਚ 143 ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ । ਮੁੱਖ ਮੰਤਰੀ ਸਿਹਤ ਯੋਜਨਾ ਲਈ 2000 ਕਰੋੜ ਦੀ ਤਜਵੀਜ਼ ਰੱਖੀ ਹੈ

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

Punjab Budget 2026 Live: ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਹੋਵੇਗੀ ‘ਵਿਸ਼ਵ ਪੱਧਰੀ ਯੂਨੀਵਰਸਿਟੀ’

Punjab Budget 2026 Live: ਪੰਜਾਬ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਉੱਚ ਸਿੱਖਿਆ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਰੋਡਮੈਪ ਪੇਸ਼ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਵੱਡਾ ਐਲਾਨ ਕੀਤਾ ਹੈ, ਜੋ ਕਿ ਖੇਤਰ ਵਿੱਚ ਉੱਚ ਮਿਆਰੀ ਸਿੱਖਿਆ ਦੇ ਨਵੇਂ ਰਾਹ ਖੋਲ੍ਹੇਗੀ ।ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕੰਸਟੀਚਿਊਟ ਕਾਲਜਾਂ (Constituent Colleges) ਦੇ ਪ੍ਰਬੰਧਨ ਅਤੇ ਸੁਧਾਰ ਲਈ ਬਜਟ ਵਿੱਚ 1,760 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸ ਦੇ ਨਾਲ ਹੀ, ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਉਦਯੋਗਿਕ ਲੋੜਾਂ ਅਨੁਸਾਰ ਤਿਆਰ ਕਰਨ ਲਈ ਤਕਨੀਕੀ ਸਿੱਖਿਆ (Technical Education) ਵਿਭਾਗ ਵਾਸਤੇ 569 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।

 

 

 

Punjab Budget 2026 Live: ਸਿਖਿਆ ਲਈ 19,279 ਕਰੋੜ ਦਾ ਬਜਟ

Punjab Budget 2026 Live: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਗਏ ਸਾਲ 2026-27 ਦੇ ਬਜਟ ਵਿੱਚ ਸਿੱਖਿਆ ਖੇਤਰ ਲਈ ਵੱਡੇ ਐਲਾਨ ਕੀਤੇ ਗਏ ਹਨ। ਸਰਕਾਰ ਨੇ ਸਿੱਖਿਆ ਲਈ ਕੁੱਲ 19,279 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 7 ਫ਼ੀਸਦੀ ਵੱਧ ਹੈ। ਇਹ ਵਾਧਾ ਸੂਬੇ ਦੇ ਸਰਕਾਰੀ ਸਕੂਲਾਂ ਅਤੇ ਉੱਚ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਹੈ ।ਬਜਟ ਦੀ ਸਭ ਤੋਂ ਅਹਿਮ ਵਿਸ਼ੇਸ਼ਤਾ ‘ਸਿੱਖਿਆ ਕ੍ਰਾਂਤੀ 2.0’ (Education Revolution 2.0) ਦੀ ਸ਼ੁਰੂਆਤ ਹੈ। ਇਸ ਮਿਸ਼ਨ ਤਹਿਤ ਅਗਲੇ 6 ਸਾਲਾਂ ਲਈ 3500 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਗਿਆ ਹੈ।-+

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

Punjab Budget 2026 : ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 2.60 ਲੱਖ ਕਰੋੜ ਦਾ ਬਜਟ ਪੇਸ਼

Punjab Budget 2026: ਪੰਜਾਬ ਵਿਧਾਨ ਸਭਾ ’ਚ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2026-27 ਲਈ 2,60,437 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਚੀਮਾ ਨੇ ਅੱਜ ਦਾ ਬਜਟ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕੀਤਾ। ਉਨ੍ਹਾਂ ਇਸ ਦੌਰਾਨ ਹੜ੍ਹਾਂ ’ਚ ਪੰਜਾਬੀਆਂ ਵੱਲੋ ਦਿਖਾਈ ਦਲੇਰੀ ਦੀ ਸ਼ਲਾਘਾ ਕੀਤੀ। ‘ਆਪ’ ਸਰਕਾਰ ਨੇ ਆਖ਼ਰੀ ਤੇ ਪੰਜਵਾਂ ਬਜਟ ‘ਦਲਿਤਾਂ ਤੇ ਔਰਤਾਂ’ ’ਤੇ ਕੇਂਦਰਿਤ ਕੀਤਾ ਹੈ। ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਜਟ ’ਤੇ ਸਪਸ਼ਟ ਪਰਛਾਵਾਂ ਪਿਆ ਹੈ।-

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

Punjab Budget 2026 Live: ਵਿਧਾਇਕ ਕੁਲਵੰਤ ਸਿੰਘ ਨੇ ਕਾਰਪੋਰੇਟ ਹਸਪਤਾਲਾਂ ਦੀਆਂ ਪਾਰਕਿੰਗਾਂ ’ਚ ਚੱਲ ਰਹੇ ‘ਵਪਾਰਕ ਧੰਦੇ’ ਦਾ ਮੁੱਦਾ ਚੁੱਕਿਆ

Punjab Budget 2026 Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅੱਜ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕਾਰਪੋਰੇਟ ਹਸਪਤਾਲਾਂ ਵੱਲੋਂ ਪਾਰਕਿੰਗ ਵਾਲੀ ਥਾਂ ਦੀ ਗ਼ਲਤ ਵਰਤੋਂ ਕਰਨ ਦਾ ਮੁੱਦਾ ਬਹੁਤ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਵੱਡੇ ਹਸਪਤਾਲਾਂ ਦੀਆਂ ਪਾਰਕਿੰਗਾਂ ਵਿੱਚ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰਕੇ ਕਮਰਸ਼ੀਅਲ (ਵਪਾਰਕ) ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਨਾਲ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਵਿਧਾਇਕ ਨੇ ਕਿਹਾ ਇਸ ਮਾਮਲੇ ਵਿੱਚ ਹਸਪਤਾਲਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਗਏ ਸਨ, ਪਰ ਹਸਪਤਾਲ ਪ੍ਰਬੰਧਕਾਂ ਵੱਲੋਂ ਦਿੱਤੇ ਗਏ ਜਵਾਬ ਬਿਲਕੁਲ ਵੀ ਤਸੱਲੀਬਖ਼ਸ਼ (Satisfactory) ਨਹੀਂ ਸਨ। ਉਨ੍ਹਾਂ ਹੈਰਾਨੀ ਜਤਾਈ ਕਿ ਵਾਰ-ਵਾਰ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਵੀ ਹੁਣ ਤੱਕ ਕੋਈ ਠੋਸ ਪ੍ਰਸ਼ਾਸਨਿਕ ਕਾਰਵਾਈ ਕਿਉਂ ਨਹੀਂ ਕੀਤੀ ਗਈ। ਕੁਲਵੰਤ ਸਿੰਘ ਨੇ ਮੰਗ ਕੀਤੀ ਕਿ ਸਰਕਾਰ ਸਥਿਤੀ ਸਪਸ਼ਟ ਕਰੇ ਕਿ ਇਨ੍ਹਾਂ ਕਾਨੂੰਨ ਤੋੜਨ ਵਾਲੇ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਦੋਂ ਅਮਲ ਵਿੱਚ ਲਿਆਂਦੀ ਜਾਵੇਗੀ।-ਚਰਨਜੀਤ ਭੁੱਲਰ

Punjab Budget 2026 Live: ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

Punjab Budget 2026 Live: ਪੰਜਾਬ ਦਾ ਬਜਟ ਪੇਸ਼ ਹੋਣ ਤੋਂ ਕੁਝ ਘੰਟੇ ਪਹਿਲਾਂ ਐਤਵਾਰ ਸਵੇਰੇ ਪੰਜਾਬ ਵਿਧਾਨ ਸਭਾ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਐਂਟੀ-ਬੰਬ ਸਕੁਐਡ ਦੀ ਟੀਮ ਨੇ ਵਿਧਾਨ ਸਭਾ ਕੰਪਲੈਕਸ ਵਿੱਚ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਸੁਰੱਖਿਆ ਏਜੰਸੀਆਂ ਵੱਲੋਂ ਪੂਰੇ ਇਲਾਕੇ ਅਤੇ ਇਮਾਰਤ ਦੇ ਹਰ ਹਿੱਸੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਵਿਧਾਨ ਸਭਾ ਦੇ ਸੂਤਰਾਂ ਅਨੁਸਾਰ ਸੁਰੱਖਿਆ ਜਾਂਚ ਅਜੇ ਜਾਰੀ ਹੈ, ਪਰ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਬਜਟ ਸੈਸ਼ਨ ਆਪਣੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੀ ਚੱਲੇਗਾ।

Punjab Budget 2026 Live: ਫ਼ਰੀਦਕੋਟ ਦਾ ਮਾਸਟਰ ਪਲਾਨ ਇੱਕ ਸਾਲ ਵਿੱਚ ਹੋਵੇਗਾ ਤਿਆਰ: ਮੁੰਡੀਆਂ

Punjab Budget 2026 Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅੱਜ ਸ਼ਹਿਰੀ ਵਿਕਾਸ ਅਤੇ ਮਾਸਟਰ ਪਲਾਨ ਦਾ ਮੁੱਦਾ ਗੂੰਜਿਆ। ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਫਰੀਦਕੋਟ ਦਾ ਮਾਸਟਰ ਪਲਾਨ ਤਿਆਰ ਕਰਨ ਲਈ ਵਿਭਾਗ ਵੱਲੋਂ ਇੱਕ ਸਾਲ ਦਾ ਸਮਾਂ ਮਿੱਥਿਆ ਗਿਆ ਹੈ। ਸਦਨ ਨੂੰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ‘ਦਿ ਪੰਜਾਬ ਰਿਜ਼ਨਲ ਐਂਡ ਟਾਊਨ ਪਲੈਨਿੰਗ ਐਂਡ ਡਿਵੈਲਪਮੈਂਟ ਐਕਟ 1995’ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਸਟਰ ਪਲਾਨ ਤਿਆਰ ਕਰਨ ਦੀ ਪ੍ਰਕਿਰਿਆ ਅਪਣਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਅੰਦਰ ਕੁੱਲ 141 ਲੋਕਲ ਪਲੈਨਿੰਗ ਏਰੀਆ (LPA) ਹਨ। ਇਨ੍ਹਾਂ ਵਿੱਚੋਂ ਹੁਣ ਤੱਕ 48 ਮਾਸਟਰ ਪਲਾਨ ਨੋਟੀਫਾਈ ਕੀਤੇ ਜਾ ਚੁੱਕੇ ਹਨ, ਜਦਕਿ ਬਾਕੀ ਰਹਿੰਦੇ 93 ਮਾਸਟਰ ਪਲਾਨ ਫਿਲਹਾਲ ਤਿਆਰੀ ਅਧੀਨ ਹਨ।-

Punjab Budget 2026 Live: ਖੇਡ ਮੈਦਾਨਾਂ ਦੇ ਮੁੱਦੇ ’ਤੇ ‘ਆਪ’ ਵਿਧਾਇਕ ਗਿਆਸਪੁਰਾ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ

Punjab Budget 2026 Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅੱਜ ਉਸ ਸਮੇਂ ਦਿਲਚਸਪ ਸਥਿਤੀ ਬਣ ਗਈ ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਗਿਆਸਪੁਰਾ ਨੇ ਖੇਡ ਮੈਦਾਨਾਂ ਦੇ ਮੁੱਦੇ ’ਤੇ ਆਪਣੀ ਹੀ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰ ਦਿੱਤਾ। ਵਿਧਾਇਕ ਨੇ ਸਦਨ ਵਿੱਚ ਦੱਸਿਆ ਕਿ ਉਨ੍ਹਾਂ ਦੇ ਹਲਕੇ ਵਿੱਚ ਖੇਡ ਮੈਦਾਨ ਬਣਾਉਣ ਦੇ ਨਾਂ ’ਤੇ ਸਿਰਫ਼ ਨੀਹਾਂ ਪੁੱਟੀਆਂ ਗਈਆਂ ਸਨ, ਜੋ ਕੰਮ ਨਾ ਹੋਣ ਕਾਰਨ ਲੋਕਾਂ ਨੇ ਖ਼ੁਦ ਹੀ ਮਿੱਟੀ ਪਾ ਕੇ ਭਰ ਦਿੱਤੀਆਂ ਹਨ। ਗਿਆਸਪੁਰਾ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ 31 ਖੇਡ ਮੈਦਾਨਾਂ ਦਾ ਕੰਮ ’ਪੀ.ਪੀ. ਐਂਟਰਪ੍ਰਾਈਜ਼ਿਜ਼’ (PP ENTERPRISES) ਨੂੰ ਸੌਂਪਿਆ ਗਿਆ ਸੀ, ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਜ਼ਮੀਨੀ ਪੱਧਰ ’ਤੇ ਕੋਈ ਕੰਮ ਸ਼ੁਰੂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਕਈ ਵਾਰ ਵਿਭਾਗ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਗਿਆ, ਪਰ ਕੋਈ ਸੁਣਵਾਈ ਨਹੀਂ ਹੋਈ। ਦੂਜੇ ਪਾਸੇ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਵਿਕਾਸ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਠੇਕੇਦਾਰਾਂ ਵੱਲੋਂ ਕੰਮ ਵਿੱਚ ਲਾਪਰਵਾਹੀ ਵਰਤੀ ਗਈ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਅਧੂਰੇ ਕੰਮਾਂ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇਗਾ।-

 

 

 

 

 

 

 

 

 

 

 

 

 

 

 

 

 

 

 

 

 

 

 

 

 

 

Punjab Budget 2026 Live: ਮੁਹਾਲੀ ’ਚ ਜਲਦੀ ਸ਼ੁਰੂ ਹੋਵੇਗਾ ਕੂੜਾ ਡੰਪ ਦਾ ਕੰਮ: ਸੰਜੀਵ ਅਰੋੜਾ

Punjab Budget 2026 Live: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਨੇ ਐੱਮ.ਐੱਲ.ਏ ਕੁਲਵੰਤ ਸਿੰਘ ਦੇ ਸੁਆਲ ਦੇ ਜਵਾਬ ਵਿੱਚ ਕਿਹਾ ਕਿ ਮੁਹਾਲੀ ਵਿੱਚ ਜਲਦੀ ਕੂੜਾ ਡੰਪ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਵਾਸਤੇ 39 ਏਕੜ ਜ਼ਮੀਨ ਐਕੁਆਇਰ ਕੀਤੀ ਜਾ ਚੁੱਕੀ ਹੈ-

Punjab Budget 2026 Live: ‘ਆਪ’ ਸਰਕਾਰ ਔਰਤਾਂ ਨੂੰ 48-48 ਹਜ਼ਾਰ ਰੁਪਏ ਦਾ ਬਕਾਇਆ ਵੀ ਦੇਵੇ: ਬਾਜਵਾ

Punjab Budget 2026 Live: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੰਗੇਰੀ ਲਾਲ ਦੇ ਸੁਪਨੇ ਦਿਖਾਉਣ ਵਿੱਚ ਆਮ ਆਦਮੀ ਪਾਰਟੀ ਦਾ ਕੋਈ ਮੁਕਾਬਲਾ ਨਹੀਂ ਹੈ। ਜਿਸ ਨੇ ਪਹਿਲਾਂ ਵੀ ਕਈ ਵਾਰ ਵੱਡੇ ਵੱਡੇ ਐਲਾਨ ਕੀਤੇ ਪਰ ਪੂਰਾ ਕੋਈ ਵਾਅਦਾ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਸੀ ਜਦੋਂ ਕਿ ਇਹ ਵਾਅਦਾ ਅਖ਼ੀਰਲੇ ਸਾਲ ਵਿੱਚ ਪੂਰਾ ਕਰਨ ਜਾ ਰਹੀ ਹੈ ਉਨ੍ਹਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕੀਤਾ ਕਿ ਮੈਂ ਇਹ ਭੁਗਤਾਨ ਕਦੋਂ ਤੋਂ ਕੀਤਾ ਜਾਵੇਗਾ ਉਸ ਦੀ ਤਾਰੀਕ ਦਾ ਐਲਾਨ ਵੀ ਕਰਨ ਅਤੇ ਇਸ ਦੇ ਨਾਲ ਹੀ ਔਰਤਾਂ ਦੇ ਬਕਾਇਆ 48-48 ਹਜ਼ਾਰ ਰੁਪਏ ਵੀ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਖੇਤੀ ਪਾਲਿਸੀ ਲਿਆਉਣ ਦਾ ਵੀ ਐਲਾਨ ਕੀਤਾ ਸੀ ਪਰ ਚਾਰ ਸਾਲ ਬੀਤ ਗਏ ਹਲੇ ਤੱਕ ਕੋਈ ਖੇਤੀ ਪਾਲਿਸੀ ਨਹੀਂ ਲਿਆਂਦੀ ਗਈ। ਇੰਨਾ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਲੰਘੇ ਦਿਨ ਇੰਡਸਟਰਅਲ ਪਾਲਿਸੀ ਲਿਆਂਦੀ ਗਈ ਹੈ ਇਹ ਵੀ ਕਿੰਨੀ ਕਾਰਗਰ ਸਾਬਤ ਹੁੰਦੀ ਹੈ ਵੇਖਣਾ ਹੋਵੇਗਾ।-

Punjab Budget 2026: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਪ੍ਰਸ਼ਨ ਕਾਲ ਨਾਲ ਸ਼ੁਰੂ

Punjab Budget 2026: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਅੱਜ ਸਵੇਰੇ ਪ੍ਰਸ਼ਨ ਕਾਲ ਦੇ ਨਾਲ ਸ਼ੁਰੂ ਹੋਈ। ਇਜਲਾਸ ਦੀ ਸ਼ੁਰੂਆਤ ਵਿਧਾਇਕ ਕਰਮਬੀਰ ਸਿੰਘ ਵੱਲੋਂ ਪੁੱਛੇ ਗਏ ਪਹਿਲੇ ਸਵਾਲ ਨਾਲ ਹੋਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11 ਵਜੇ ਸਾਲ 2026-27 ਦਾ ਬਜਟ ਪੇਸ਼ ਕਰਨਗੇ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

Punjab Budget 2026: ਵਿਧਾਇਕ ਮਨਪ੍ਰੀਤ ਅਯਾਲੀ ਵੱਲੋਂ ਪੰਜਾਬ ਦੇ ਕਰਜ਼ੇ ਦੀ ਸਥਿਤੀ ਸਪਸ਼ਟ ਕਰਨ ਦੀ ਮੰਗ

Punjab Budget 2026: ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਚੋਣ ਵਾਅਦਿਆਂ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ 2022 ਦੀਆਂ ਚੋਣਾਂ ਵਿੱਚ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਚਾਰ ਸਾਲਾਂ ਦੇ ਲੰਬੇ ਵਕਫ਼ੇ ਬਾਅਦ ਪੂਰਾ ਕੀਤਾ ਜਾ ਰਿਹਾ ਹੈ। ਭਾਵੇਂ ਸਰਕਾਰ ਇਹ ਵਾਅਦਾ ਪੂਰਾ ਕਰਨ ਦਾ ਦਾਅਵਾ ਕਰ ਰਹੀ ਹੈ, ਪਰ ਸੂਬੇ ਦੇ ਆਰਥਿਕ ਹਾਲਾਤ ਲਗਾਤਾਰ ਨਿਘਾਰ ਵੱਲ ਜਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਸਿਰ ਚੜ੍ਹੇ ਲਗਾਤਾਰ ਵਧ ਰਹੇ ਕਰਜ਼ੇ ਦੇ ਬਾਵਜੂਦ ਇਹ ਪੈਸੇ ਕਿੱਥੋਂ ਆਉਣਗੇ, ਇਸ ਬਾਰੇ ਸਰਕਾਰ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਨਸੀਹਤ ਦਿੱਤੀ ਕਿ ਵੋਟਾਂ ਹਾਸਲ ਕਰਨ ਲਈ ਵੱਡੇ-ਵੱਡੇ ਐਲਾਨ ਤਾਂ ਕਰ ਦਿੱਤੇ ਜਾਂਦੇ ਹਨ, ਪਰ ਅਜਿਹੇ ਫ਼ੈਸਲੇ ਸੂਬੇ ਦੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖ ਕੇ ਹੀ ਕੀਤੇ ਜਾਣੇ ਚਾਹੀਦੇ ਹਨ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

Punjab Budget 2026 Live: ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਵਿਧਾਨ ਸਭਾ ਪੁੱਜੀਆਂ ਔਰਤਾਂ

Punjab Budget 2026 Live: ਪੰਜਾਬ ਸਰਕਾਰ ਵੱਲੋਂ ਅੱਜ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਸੂਬੇ ਦੀਆਂ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਚੋਣ ਵਾਅਦਾ ਪੂਰਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਦੇ ਚਲਦਿਆਂ ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਸੱਦਿਆ ਗਿਆ ਹੈ। ਇਹ ਔਰਤਾਂ ਵਿਧਾਨ ਸਭਾ ਦੀ ਦਰਸ਼ਕ ਗੈਲਰੀ ਵਿੱਚ ਬੈਠ ਕੇ ਇਸ ਇਤਿਹਾਸਕ ਵਾਅਦੇ ਨੂੰ ਪੂਰਾ ਹੁੰਦਾ ਦੇਖਣਗੀਆਂ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

Punjab Budget 2026 Live: ‘ਆਪ’ ਸਰਕਾਰ ਔਰਤਾਂ ਨੂੰ 48 ਹਜ਼ਾਰ ਰੁਪਏ ਦੇਵੇ: ਅਸ਼ਵਨੀ ਸ਼ਰਮਾ

Punjab Budget 2026 Live: ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਅੱਜ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੇ ਦਿਨ ਤੋਂ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰਦੀ ਆ ਰਹੀ ਹੈ। ਜਿਸ ਨੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਸਰਕਾਰ ਦਾ ਇਹ ਆਖ਼ਰੀ ਸਾਲ ਹੈ। ਇਹ ਦੇਖਣਾ ਹੋਵੇਗਾ ਕਿ ਸਰਕਾਰ ਇਸ ਵਾਅਦੇ ਨੂੰ ਵੀ ਪੂਰਾ ਕਰਦੀ ਹੈ ਜਾਂ ਨਹੀਂ। ਅਸ਼ਵਨੀ ਸ਼ਰਮਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਔਰਤਾਂ ਨੂੰ 1000 ਰੁਪਏ ਦੇਣ ਦੀ ਥਾਂ ਚਾਰ ਸਾਲਾਂ ਦਾ 48-48 ਹਜ਼ਾਰ ਰੁਪਏ ਦੇਵੇ।-

 

 

 

 

 

 

 

 

 

 

 

 

 

 

 

 

 

 

 

 

 

 

 

 

 

 

Punjab Budget 2026 Live: ਪੰਜਾਬ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਵੱਲ ਵੀ ਧਿਆਨ ਦੇਵੇ: ਸੰਦੀਪ ਜਾਖੜ
Punjab Budget 2026 Live: ਪੰਜਾਬ ਦੇ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਆਖਿਰਕਾਰ ਚਾਰ ਸਾਲ ਬਾਅਦ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਇਹ ਚੰਗੀ ਗੱਲ ਹੈ । ਉਹਨਾਂ ਕਿਹਾ ਕਿ ਔਰਤਾਂ ਨੂੰ 1000 ਦੇਣ ਦੇ ਨਾਲ ਨਾਲ ਉਹਨਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ ਮੌਜੂਦਾ ਸਮੇਂ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਹਾਲਾਤ ਬਹੁਤ ਮਾੜੇ ਹਨ ਜਿਸ ਕਰਕੇ ਔਰਤਾਂ ਦਾ ਅਤੇ ਹਰ ਵਿਅਕਤੀ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਲਈ ਪੰਜਾਬ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਲਾਅ ਐਂਡ ਆਰਡਰ ਵੱਲ ਵੀ ਧਿਆਨ ਦੇਵੇ।