Breaking News

Sukhpal Singh Khaira : ਔਰਤਾਂ ‘ਤੇ ਵਿਵਾਦਤ ਟਿੱਪਣੀ ਲਈ ਮਹਿਲਾ ਕਮਿਸ਼ਨ ਨੇ ਖਹਿਰਾ ਨੂੰ ਕੀਤਾ ਤਲਬ

12 ਮਾਰਚ ਨੂੰ ਕਮਿਸ਼ਨ ਦੇ ਦਫਤਰ ’ਚ ਪੇਸ਼ ਹੋਣ ਦੇ ਹੁਕਮ
ਸੁਖਪਾਲ ਖਹਿਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ
ਕਹਿੰਦਾ ਇਹਨਾਂ ਚੋਰਾਂ ਤੋਂ ਮੈਂ ਮੁਆਫੀ ਮੰਗਾਂ?
ਔਰਤਾਂ ਦਾ ਅਪਮਾਨ ਤਾਂ ਇਹਨਾਂ ਦਾ ਮੁੱਖ ਮੰਤਰੀ ਕਰਦਾ ਆਸ਼ਕੀ ਦੇ ਕਿੱਸੇ ਸੁਣਾ ਕੇ।

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਇੱਕ ਵੀਡੀਓ ਖਿਲਾਫ ਨੋਟਿਸ ਲਿਆ ਹੈ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਮਹਿਲਾਵਾਂ ਲਈ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ ਸਕੀਮ ਨੂੰ ਨਿਸ਼ਾਨਾ ਬਣਾਇਆ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਸਹਾਇਤਾ ਦੇ ਐਲਾਨ ਤੋਂ ਬਾਅਦ ਕੁਝ ਔਰਤਾਂ ਦੇ ਜਸ਼ਨ ਮਨਾਉਣ ਦੀ ਵੀਡੀਓ ਸਾਹਮਣੇ ਆਈ ਸੀ, ਜਿਸ ‘ਤੇ ਪ੍ਰਤੀਕਿਰਿਆ ਦਿੰਦਿਆਂ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ, “ਸਿਰਫ 1,000 ਰੁਪਏ ਲਈ ਗਿੱਧਾ ਪਾਉਣ ਵਾਲੀਆਂ ਬੀਬੀਆਂ ਤੋਂ ‘ਸੂਰਮੇ’ ਪੈਦਾ ਹੋਣ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ ?”

ਇਸ ਮਾਮਲੇ ਵਿੱਚ ਭੁਲੱਥ ਦੇ ਵਿਧਾਇਕ ਖਹਿਰਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 12 ਮਾਰਚ ਨੂੰ ਸਵੇਰੇ 11:30 ਵਜੇ ਕਮਿਸ਼ਨ ਦੇ ਦਫ਼ਤਰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਖਹਿਰਾ ਨੇ ਇਹ ਟਿੱਪਣੀ ਪੰਜਾਬ ਕਾਂਗਰਸ ਪ੍ਰਧਾਨ ਦੀ ਸ਼ਹਿ ‘ਤੇ ਕੀਤੀ ਹੈ।

Summoned to Khaira: ਔਰਤਾਂ ‘ਤੇ ਵਿਵਾਦਤ ਟਿੱਪਣੀ ਲਈ ਮਹਿਲਾ ਕਮਿਸ਼ਨ ਨੇ ਖਹਿਰਾ ਨੂੰ ਕੀਤਾ ਤਲਬ
12 ਮਾਰਚ ਨੂੰ ਕਮਿਸ਼ਨ ਦੇ ਦਫਤਰ ’ਚ ਪੇਸ਼ ਹੋਣ ਦੇ ਹੁਕਮ
article_Author
Gaurav Kanthwal
ਮੁਹਾਲੀ, 05:58 PM Mar 10, 2026 IST
fb
twitter
whatsapp

featured-imgfeatured-img
MLA Sukhpal Khaira. File photo

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਇੱਕ ਵੀਡੀਓ ਖਿਲਾਫ ਨੋਟਿਸ ਲਿਆ ਹੈ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਮਹਿਲਾਵਾਂ ਲਈ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ ਸਕੀਮ ਨੂੰ ਨਿਸ਼ਾਨਾ ਬਣਾਇਆ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਸਹਾਇਤਾ ਦੇ ਐਲਾਨ ਤੋਂ ਬਾਅਦ ਕੁਝ ਔਰਤਾਂ ਦੇ ਜਸ਼ਨ ਮਨਾਉਣ ਦੀ ਵੀਡੀਓ ਸਾਹਮਣੇ ਆਈ ਸੀ, ਜਿਸ ‘ਤੇ ਪ੍ਰਤੀਕਿਰਿਆ ਦਿੰਦਿਆਂ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ, “ਸਿਰਫ 1,000 ਰੁਪਏ ਲਈ ਗਿੱਧਾ ਪਾਉਣ ਵਾਲੀਆਂ ਬੀਬੀਆਂ ਤੋਂ ‘ਸੂਰਮੇ’ ਪੈਦਾ ਹੋਣ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ ?”

ਇਸ ਮਾਮਲੇ ਵਿੱਚ ਭੁਲੱਥ ਦੇ ਵਿਧਾਇਕ ਖਹਿਰਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 12 ਮਾਰਚ ਨੂੰ ਸਵੇਰੇ 11:30 ਵਜੇ ਕਮਿਸ਼ਨ ਦੇ ਦਫ਼ਤਰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਖਹਿਰਾ ਨੇ ਇਹ ਟਿੱਪਣੀ ਪੰਜਾਬ ਕਾਂਗਰਸ ਪ੍ਰਧਾਨ ਦੀ ਸ਼ਹਿ ‘ਤੇ ਕੀਤੀ ਹੈ।

ਕਮਿਸ਼ਨ ਨੇ ਕਪੂਰਥਲਾ ਦੇ ਐਸ.ਐਸ.ਪੀ. ਨੂੰ ਐਸ.ਪੀ. ਰੈਂਕ ਦੇ ਅਧਿਕਾਰੀ ਤੋਂ ਜਾਂਚ ਕਰਵਾ ਕੇ ਰਿਪੋਰਟ ਸੌਂਪਣ ਲਈ ਵੀ ਕਿਹਾ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਵੀ ‘ਆਪ’ ਦੀਆਂ ਮਹਿਲਾ ਵਿਧਾਇਕਾਂ ਨੇ ਖਹਿਰਾ ਦੀ ਸਖ਼ਤ ਆਲੋਚਨਾ ਕੀਤੀ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸ ਨੂੰ ਦਲਿਤ ਅਤੇ ਮਹਿਲਾ ਵਿਰੋਧੀ ਦੱਸਦਿਆਂ ਕਿਹਾ ਕਿ ਕਾਂਗਰਸੀ ਆਗੂ ਅਕਸਰ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹਨ।