Breaking News

Jassi Khangura ਨੂੰ ਚੋਣ ਅਮਲੇ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਸਜ਼ਾ

Jassi Khangura ਨੂੰ ਚੋਣ ਅਮਲੇ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਸਜ਼ਾ

 

 

ਅਦਾਲਤ ਨੇ ਸਾਬਕਾ ਵਿਧਾਇਕ ਤੇ ਇਕ ਹੋਰ ਨੂੰ ਦੋ-ਦੋ ਸਾਲ ਦੀ ਕੈਦ ਦਾ ਸੁਣਾਇਆ ਫੈਸਲਾ

 

 

 

ਲੁਧਿਆਣਾ ਦੀ ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਰੋਮਾਨਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਅਤੇ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਨੂੰ 18 ਸਾਲ ਪੁਰਾਣੇ ਕੁੱਟਮਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ।

 

 

 

ਇਹ ਮਾਮਲਾ 2008 ਦੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਦੋਵਾਂ ਨੂੰ ਦੋ-ਦੋ ਸਾਲ ਦੀ ਕੈਦ ਅਤੇ 3,000-3,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਇਸ ਮਾਮਲੇ ਵਿੱਚ ਨਾਮਜ਼ਦ 11 ਹੋਰਾਂ ਦੇ ਬਰੀ ਹੋਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਦੋਵਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।

 

 

 

 

 

ਇਹ ਕੇਸ 12 ਮਈ 2008 ਨੂੰ ਡੇਹਲੋਂ ਪੁਲੀਸ ਸਟੇਸ਼ਨ ਵਿੱਚ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਫਕੀਰ ਸਿੰਘ, ਜੋ ਉਸ ਸਮੇਂ ਚੋਣਾਂ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਡਿਊਟੀ ਨਿਭਾ ਰਹੇ ਸਨ, ਨੇ ਦੋਸ਼ ਲਾਇਆ ਸੀ ਕਿ ਚੋਣਾਂ ਖਤਮ ਹੋਣ ਤੋਂ ਬਾਅਦ ਜਦੋਂ ਉਹ ਬੈਲਟ ਬਾਕਸ (ਵੋਟਾਂ ਵਾਲੀਆਂ ਪੇਟੀਆਂ) ਸੀਲ ਕਰਕੇ ਜਮ੍ਹਾ ਕਰਵਾਉਣ ਜਾ ਰਹੇ ਸਨ, ਤਾਂ ਉਨ੍ਹਾਂ ’ਤੇ ਹਮਲਾ ਕੀਤਾ ਗਿਆ ਸੀ

 

 

 

ਇਸ ਤੋਂ ਪਹਿਲਾਂ 2017 ਵਿੱਚ ਹੇਠਲੀ ਅਦਾਲਤ ਨੇ ਸਾਰਿਆਂ ਨੂੰ ਬਰੀ ਕਰ ਦਿੱਤਾ ਸੀ, ਪਰ ਸ਼ਿਕਾਇਤਕਰਤਾ ਵੱਲੋਂ ਪਾਈ ਗਈ ਅਪੀਲ ‘ਤੇ ਸੁਣਵਾਈ ਕਰਦਿਆਂ ਹੁਣ ਅਦਾਲਤ ਨੇ ਜੱਸੀ ਖੰਗੂੜਾ ਅਤੇ ਗੁਰਪ੍ਰੀਤ ਸਿੰਘ ਨੂੰ ਦੋਸ਼ੀ ਠਹਿਰਾਇਆ ਹੈ।