CCTV visuals of the shooting of a property dealer in Sector 9, Chandigarh today.
CCTV visuals of the shooting of a property dealer in Sector 9, Chandigarh today. https://t.co/HVSoL14ZoQ pic.twitter.com/noULJisRIV
— Man Aman Singh Chhina (@manaman_chhina) March 18, 2026
ਚੰਡੀਗੜ੍ਹ ਦੇ ਸੈਕਟਰ 9 ‘ਚ ਹੋਏ ਕਤਲ ਦੀ ਲੱਕੀ ਪਟਿਆਲ ਨੇ ਲਈ ਜ਼ਿੰਮੇਵਾਰੀ
ਜਿਮ ਦੇ ਬਾਹਰ ਚਰਨਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ ਕਤਲ

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 9 ਸਥਿਤ ਬੌਡੀ ਜ਼ੋਨ ਦੇ ਬਾਹਰ ਹੋਏ 31 ਸਾਲ ਦੇ ਚਰਨਪ੍ਰੀਤ ਸਿੰਘ ਦੇ ਕਤਲ ਜ਼ਿੰਮੇਵਾਰੀ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਵੱਲੋਂ ਲਈ ਗਈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਦਕਿ ਅਦਾਰਾ ‘ਪੰਜਾਬ ਸਪੈਕਟਰਮ’ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

ਵਾਇਰਲ ਪੋਸਟ ’ਚ ਲਿਖਿਆ ਗਿਆ ਹੈ ਕਿ ਇਹ ਸਾਡੇ ਗੈਂਗ ਦੀਆਂ ਖ਼ਬਰਾਂ ਵਿਰੋਧੀਆਂ ਨੂੰ ਦਿੰਦਾ ਸੀ ਅਤੇ ਇਸ ਪਹਿਲਾਂ ਵੀ ਸਮਝਾਇਆ ਗਿਆ ਸੀ। ਵਾਇਰਲ ਪੋਸਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਮੋਹਾਲੀ ਐਸ.ਐਸ.ਪੀ. ਦਫ਼ਤਰ ਬਾਹਰ ਹੋਏ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿਚ ਵੀ ਚਰਨਪ੍ਰੀਤ ਸਿੰਘ ਦਾ ਹੱਥ ਸੀ।
Youth shot dead in Sector 9 Chandigarh while sitting in his car.
🚨 Disturbing visuals
Youth shot dead in Sector 9 Chandigarh while sitting in his car. pic.twitter.com/KJ9IxzIvji— Man Aman Singh Chhina (@manaman_chhina) March 18, 2026
ਪ੍ਰਾਪਤ ਜਾਣਕਾਰੀ ਅਨੁਸਾਰ ਪੇਸ਼ੇ ਵਜੋਂ ਪ੍ਰਾਪਰਟੀ ਡੀਲਰ ਅਤੇ ਮੁੱਲਾਪੁਰ ਵਾਸੀ ਚਰਨਪ੍ਰੀਤ ਸਿੰਘ ਜਦੋਂ ਸੈਕਟਰ ਨੌ ਸਥਿਤ ਜਿਮ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਮੋਟਰਸਾਈਕਲ ‘ਤੇ ਸਵਾਰ ਨੌਜਵਾਨਾਂ ਨੇ ਉਸ ‘ਤੇ ਇੱਕ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ।
ਪੀੜਤ ਨੂੰ ਤੁਰੰਤ ਪੀਜੀਆਈ ਵਿੱਚ ਲਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਉਧਰ ਚੰਡੀਗੜ੍ਹ ਪੁਲੀਸ ਨੇ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਘਟਨਾ ਵਾਲੀ ਥਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਅਤੇ ਸ਼ਹਿਰ ਵਿੱਚ ਚੌਕਸੀ ਵੀ ਵਧਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਲੰਘੇ ਦਿਨ ਪੰਜਾਬ ਯੂਨੀਵਰਸਿਟੀ ਵਿੱਚ ਸੋਪੂ ਜਥੇਬੰਦੀ ਦੇ ਵਿਦਿਆਰਥੀ ਆਗੂ ਜਸ਼ਨਦੀਪ ਸਿੰਘ ਉੱਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਹਾਲਾਂਕਿ ਇਸ ਹਮਲੇ ਵਿੱਚ ਉਸ ਦੀ ਜਾਨ ਵਾਲ-ਵਾਲ ਬੱਚ ਗਈ ਸੀ ਪਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ।
ਇਸ ਮਾਮਲੇ ਵਿੱਚ ਵੀ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਪਰ ਪੁਲੀਸ ਦੇ ਹੱਥ ਹਾਲੇ ਕੁਝ ਨਹੀਂ ਲੱਗ ਸਕਿਆ। ਦਿਨ-ਦਿਹਾੜੇ ਵਾਪਰੀਆਂ ਇਨ੍ਹਾਂ ਘਟਨਾਵਾਂ ਨੇ ਲੋਕਾਂ ਦੇ ਮਨਾਂ ਵਿੱਚ ਖੌਫ ਪੈਦਾ ਕਰ ਦਿੱਤਾ ਹੈ।

Punjab Spectrum