Breaking News

Jalandhar : Punjab Women Commission ਨੇ ਏ.ਐਸ.ਆਈ. ਵਲੋਂ ਔਰਤ ਨਾਲ ਕੁੱਟਮਾਰ ਦਾ ਨੋਟਿਸ ਲਿਆ

Jalandhar: Punjab Women Commission ਨੇ ਏ.ਐਸ.ਆਈ. ਵਲੋਂ ਔਰਤ ਨਾਲ ਕੁੱਟਮਾਰ ਦਾ ਨੋਟਿਸ ਲਿਆ

ਜਲੰਧਰ ਪੁਲੀਸ ਕਮਿਸ਼ਨਰ ਤੋਂ ਜਵਾਬ ਮੰਗਿਆ

 

 

 

ਜਲੰਧਰ ਦੇ ਭਾਰਗਵ ਕੈਂਪ ਵਿਚ ਇਕ ਔਰਤ ਅਤੇ ਪੁਲੀਸ ਅਧਿਕਾਰੀ ਦਰਮਿਆਨ ਝਗੜੇ ਦਾ ਨੋਟਿਸ ਲੈਂਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ਦੇ ਪੁਲੀਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਹੈ।

 

 

ਮਹਿਲਾ ਕਮਿਸ਼ਨ ਨੇ ਸੋਸ਼ਲ ਮੀਡੀਆ ’ਤੇ ਔਰਤ ਨਾਲ ਕਥਿਤ ਹਮਲਾ ਅਤੇ ਦੁਰਵਿਹਾਰ ਨੂੰ ਦਰਸਾਉਂਦੀਆਂ ਰਿਪੋਰਟਾਂ ਅਤੇ ਵੀਡੀਓ ਦੇਖਣ ਤੋਂ ਬਾਅਦ ਘਟਨਾ ਦਾ ਨੋਟਿਸ ਲਿਆ ਹੈ।

 

 

 

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੁਲੀਸ ਨੂੰ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਕਮਿਸ਼ਨ ਨੇ ਸਬੰਧਿਤ ਪੁਲੀਸ ਅਧਿਕਾਰੀਆਂ ਨੂੰ 24 ਮਾਰਚ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

 

 

 

 

ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੁਲੀਸ ਅਧਿਕਾਰੀ ਅਤੇ ਮਹਿਲਾ ਵਿਚਾਲੇ ਬਹਿਸ ਹੋਈ। ਰਿਪੋਰਟਾਂ ਅਨੁਸਾਰ ਇਹ ਝਗੜਾ ਕਿਸੇ ਪੁਰਾਣੀ ਰੰਜਿਸ਼ ਜਾਂ ਗਲਤਫਹਿਮੀ ਕਾਰਨ ਸ਼ੁਰੂ ਹੋਇਆ ਸੀ।

 

 

 

ਵੀਡੀਓ ਵਿੱਚ ਪੁਲੀਸ ਮੁਲਾਜ਼ਮ ਵੱਲੋਂ ਔਰਤ ਨਾਲ ਕਥਿਤ ਤੌਰ ‘ਤੇ ਧੱਕਾ-ਮੁੱਕੀ ਅਤੇ ਗਲਤ ਭਾਸ਼ਾ ਦੀ ਵਰਤੋਂ ਕੀਤੀ ਗਈ, ਜਿਸ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਮਹਿਲਾ ਕਮਿਸ਼ਨ ਨੇ ਇਸ ਵੀਡੀਓ ਦਾ Suo Motu ਲੈਂਦੇ ਹੋਏ ਕਿਹਾ ਹੈ ਕਿ ਵਰਦੀ ਵਿੱਚ ਕਿਸੇ ਵੀ ਅਧਿਕਾਰੀ ਨੂੰ ਕਾਨੂੰਨ ਹੱਥ ਵਿੱਚ ਲੈਣ ਜਾਂ ਕਿਸੇ ਮਹਿਲਾ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦਾ ਅਧਿਕਾਰ ਨਹੀਂ ਹੈ।

 

 

 

 

 

 

 

 

 

 

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਜਲੰਧਰ ਦੇ ਪੁਲੀਸ ਕਮਿਸ਼ਨਰ ਨੂੰ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਦੀ ਜਾਂਚ ਕਿਸੇ ਉੱਚ ਅਧਿਕਾਰੀ ਤੋਂ ਕਰਵਾਈ ਜਾਵੇ ਤਾਂ ਜੋ ਕੋਈ ਪੱਖਪਾਤ ਨਾ ਹੋ ਸਕੇ।

 

 

24 ਮਾਰਚ ਨੂੰ ਹੋਣ ਵਾਲੀ ਪੇਸ਼ੀ ਦੌਰਾਨ, ਜੇਕਰ ਪੁਲੀਸ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਦੇ ਨਾਲ-ਨਾਲ ਐਫਆਈਆਰ (FIR) ਦਰਜ ਕਰਨ ਦੇ ਨਿਰਦੇਸ਼ ਵੀ ਦਿੱਤੇ ਜਾ ਸਕਦੇ ਹਨ। ਕਮਿਸ਼ਨ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਪੀੜਤ ਮਹਿਲਾ ਨੂੰ ਪੂਰੀ ਸੁਰੱਖਿਆ ਅਤੇ ਇਨਸਾਫ਼ ਮੁਹੱਈਆ ਕਰਵਾਇਆ ਜਾਵੇਗਾ।