Sarabjit Kaur: ਪਾਕਿਸਤਾਨ ਗਈ ਸਰਬਜੀਤ ਕੌਰ ਸਿੱਖਾਂ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕਾਰਨ ਮੁੜ ਚਰਚਾ ’ਚ
ਸਰਬਜੀਤ ਕੌਰ ਦੀ ਇੱਕ ਨਵੀਂ ਵੀਡੀਓ ਸਾਹਮਣੇ ਆਈ
Sarabjit Kaur: ਸਿੱਖ ਸ਼ਰਧਾਲੂਆਂ ਦੇ ਨਾਲ ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਕੌਰ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ।
ਇਹ ਵੀਡੀਓ TikTok ‘ਤੇ ਬਣਾਇਆ ਗਿਆ ਹੈ, ਜਿਸ ਵਿੱਚ ਸਰਬਜੀਤ ਆਪਣੇ ਮੁਸਲਿਮ ਪਤੀ ਨਾਸਿਰ ਹੁਸੈਨ ਨਾਲ ਦਿਖਾਈ ਦੇ ਰਹੀ ਹੈ।ਕਥਿਤ ਵਾਇਰਲ ਵੀਡੀਓ ਵਿੱਚ ਸਰਬਜੀਤ ਕੌਰ ਦਾ ਪਤੀ TikTok ’ਤੇ ਕਿਸੇ ਨਾਲ ਗੱਲ ਕਰਦਾ ਦਿਖਾਈ ਦਿੰਦਾ ਹੈ ਅਤੇ ਇਸ ਵਿੱਚ ਸਰਬਜੀਤ ਕੌਰ ਇੱਕ ਵਿਅਕਤੀ ਨੂੰ ਵੀਡੀਓ ਵਿੱਚ ਜਵਾਬ ਦੇਣ ਮੌਕੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋ ਕਰਦੀ ਹੈ।
ਵੀਡੀਓ ਵਿੱਚ ਸਰਬਜੀਤ ਸਿੱਖਾਂ ਬਾਰੇ ਬਹੁਤ ਹੀ ਅਪਮਾਨਜਨਕ ਟਿੱਪਣੀਆਂ ਕਰਦੀ ਦਿਖਾਈ ਦੇ ਰਹੀ ਹੈ। ਉਹ ਸਿੱਖਾਂ ਦੇ ਪਾਕਿਸਤਾਨ ਜਾਣ ‘ਤੇ ਸਵਾਲ ਉਠਾਉਂਦੀ ਹੈ ਤੇ ਕਹਿੰਦੀ ਹੈ ਕਿ ਜੇ ਪਾਕਿਸਤਾਨੀ ਇਕੱਠੇ ਹੋ ਜਾਣ ਤਾਂ ਇਨ੍ਹਾਂ ਦੀ ਰੋਜ਼ੀ-ਰੋਟੀ ਬੰਦ ਹੋ ਜਾਵੇ।
ਸਰਬਜੀਤ ਦੇ ਪਹਿਲੇ ਪੰਜਾਬੀ ਐੱਨ ਆਰ ਆਈ ਪਤੀ ਕਰਨੈਲ ਸਿੰਘ ਨੇ ਵੀ ਲਾਹੌਰ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨੀ ਨਾਸਿਰ ਹੁਸੈਨ ਨੇ ਸਰਬਜੀਤ ਨੂੰ ਪਾਕਿਸਤਾਨ ਆਉਣ ਲਈ ਬਲੈਕਮੇਲ ਕੀਤਾ ਅਤੇ ਫਿਰ ਉਸ ਨਾਲ ਜ਼ਬਰਦਸਤੀ ਨਿਕਾਹ ਕੀਤਾ। ਉਸ ਨੇ ਨਾਸਿਰ ਵਿਰੁੱਧ ਹਾਈ ਕੋਰਟ ਵਿੱਚ ਬਲਾਤਕਾਰ ਦਾ ਕੇਸ ਦਾਇਰ ਕੀਤਾ ਹੈ ਅਤੇ ਸਰਬਜੀਤ ਦੀ ਭਾਰਤ ਵਾਪਸੀ ਦੀ ਮੰਗ ਕੀਤੀ ਹੈ।

Punjab Spectrum