Breaking News

DM ਗਗਨ ਦੇ ਘਰ ਪੁੱਜੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ, ਕਿਹਾ- ਗੈਂਗਸਟਰਵਾਦ ਖ਼ਤਮ ਕਰਨ ਦੇ ਦਾਅਵੇ ਖੋਖਲੇ

DM ਗਗਨ ਦੇ ਘਰ ਪੁੱਜੇ ਅੰਮ੍ਰਿਤਪਾਲ ਦੇ ਪਿਤਾ, ਕਿਹਾ- ਗੈਂਗਸਟਰਵਾਦ ਖ਼ਤਮ ਕਰਨ ਦੇ ਦਾਅਵੇ ਖੋਖਲੇ

ਪੱਟੀ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਧੱਕੇਸ਼ਾਹੀਆਂ ਤੋਂ ਤੰਗ ਆਕੇ ਅੰਮ੍ਰਿਤਸਰ ਤੋਂ ਡੀ ਐਮ ਸ੍ਰ ਗਗਨਦੀਪ ਸਿੰਘ ਰੰਧਾਵਾ ਵੱਲੋੰ ਖੁਦਕੁਸ਼ੀ ਕਰ ਲਏ ਜਾਣ ਤੇ ਮੈੰਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸ੍ਰ ਗਗਨਦੀਪ ਸਿੰਘ ਜੀ ਰੰਧਾਵਾ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਸਮੁੱਚੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਤੇ ਪੰਜਾਬ ਦੇ ਡੀਪੱਟੀ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਧੱਕੇਸ਼ਾਹੀਆਂ ਤੋਂ ਤੰਗ ਆਕੇ ਅੰਮ੍ਰਿਤਸਰ ਤੋਂ ਡੀ ਐਮ ਸ੍ਰ ਗਗਨਦੀਪ ਸਿੰਘ ਰੰਧਾਵਾ ਵੱਲੋੰ ਖੁਦਕੁਸ਼ੀ ਕਰ ਲਏ ਜਾਣ ਤੇ ਮੈੰਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸ੍ਰ ਗਗਨਦੀਪ ਸਿੰਘ ਜੀ ਰੰਧਾਵਾ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਸਮੁੱਚੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਤੇ ਪੰਜਾਬ ਦੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਤੋਂ ਮੰਗ ਕਿ ਦਰਜ ਹੋਈ FIR ਦੇ ਅਧਾਰ ਤੇ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਅਤੇ ਉਸਦੇ ਨਾਲ ਇਸ ਜੁਰਮ ‘ਚ ਸ਼ਾਮਿਲ ਸਾਰੇ ਮੁਲਜ਼ਮਾਂ ਦੀ LOC ਜਾਰੀ ਕੀਤੀ ਜਾਵੇ ਅਤੇ ਜਲਦ ਤੋੰ ਜਲਦ ਗ੍ਰਿਫਤਾਰ ਕੀਤਾ ਜਾਵੇ । ਜੀ ਪੀ ਸ੍ਰੀ ਗੌਰਵ ਯਾਦਵ ਤੋਂ ਮੰਗ ਕਿ ਦਰਜ ਹੋਈ FIR ਦੇ ਅਧਾਰ ਤੇ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਅਤੇ ਉਸਦੇ ਨਾਲ ਇਸ ਜੁਰਮ ‘ਚ ਸ਼ਾਮਿਲ ਸਾਰੇ ਮੁਲਜ਼ਮਾਂ ਦੀ LOC ਜਾਰੀ ਕੀਤੀ ਜਾਵੇ ਅਤੇ ਜਲਦ ਤੋੰ ਜਲਦ ਗ੍ਰਿਫਤਾਰ ਕੀਤਾ ਜਾਵੇ ।

ਅੰਮ੍ਰਿਤਸਰ ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਦੱਸਿਆ ਅਤੇ ਕਿਹਾ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਪਹਿਲਾਂ ਵੀ ਵਾਪਰਦੀਆਂ ਰਹੀਆਂ ਹਨ, ਪਰ ਪੀੜਤਾਂ ਨੂੰ ਇਨਸਾਫ ਨਹੀਂ ਮਿਲਦਾ।

ਤਰਸੇਮ ਸਿੰਘ ਨੇ ਕਿਹਾ ਕਿ ਗਗਨਦੀਪ ਸਿੰਘ ਦੀ ਮੌਤ ਸਿਰਫ ਇੱਕ ਪਰਿਵਾਰ ਦਾ ਨੁਕਸਾਨ ਨਹੀਂ, ਸਗੋਂ ਪੂਰੇ ਸਮਾਜ ਅਤੇ ਮਨੁੱਖਤਾ ਲਈ ਵੱਡਾ ਝਟਕਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਿਰਫ ਪੰਜਾਬ ਹੀ ਨਹੀਂ, ਸਾਰੀ ਦੁਨੀਆ ਵਿੱਚ ਵਸਦੇ ਲੋਕ ਇਕੱਠੇ ਹੋ ਕੇ ਇਨਸਾਫ਼ ਲਈ ਆਵਾਜ਼ ਉਠਾਉਣ, ਤਾਂ ਜੋ ਪੀੜਤ ਪਰਿਵਾਰ ਨੂੰ ਨਿਆਂ ਮਿਲ ਸਕੇ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੇਂਦਰੀ ਏਜੰਸੀ CBI ਤੋਂ ਕਰਵਾਈ ਜਾਵੇ, ਤਾਂ ਜੋ ਸੱਚ ਸਾਹਮਣੇ ਆ ਸਕੇ। ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਗਨਦੀਪ ਸਿੰਘ ਨੂੰ ਆਤਮਹੱਤਿਆ ਲਈ ਮਜ਼ਬੂਰ ਕੀਤਾ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਇਹ ਵੀ ਇਲਜ਼ਾਮ ਲੱਗ ਰਹੇ ਹਨ ਕਿ ਕੁਝ ਪ੍ਰਭਾਵਸ਼ਾਲੀ ਲੋਕ ਹੀ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਅਧਿਕਾਰੀ ਅਤੇ ਆਮ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਇਹ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਰਾਜ ਵਿੱਚ ਗੈਂਗਸਟਰਵਾਦ ਨੂੰ ਖਤਮ ਕਰਨ ਦੀ ਬਜਾਏ ਕਿਤੇ ਨਾ ਕਿਤੇ ਉਸਨੂੰ ਹੁੰਗਾਰਾ ਮਿਲ ਰਿਹਾ ਹੈ। ਇਸ ਲਈ ਇਸ ਪੂਰੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਅਸਲੀ ਸੱਚ ਸਾਹਮਣੇ ਆ ਸਕੇ।

ਅਖੀਰ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਰਟੀਬਾਜ਼ੀ, ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਇਸ ਪਰਿਵਾਰ ਦਾ ਸਾਥ ਦੇਣ ਅਤੇ ਇਨਸਾਫ ਦੀ ਲੜਾਈ ਵਿੱਚ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਭਾਵੇਂ ਪਰਿਵਾਰ ਦਾ ਨੁਕਸਾਨ ਕਦੇ ਪੂਰਾ ਨਹੀਂ ਹੋ ਸਕਦਾ, ਪਰ ਦੋਸ਼ੀਆਂ ਨੂੰ ਸਜ਼ਾ ਮਿਲਣ ਨਾਲ ਉਨ੍ਹਾਂ ਨੂੰ ਕੁਝ ਹੱਦ ਤੱਕ ਰਾਹਤ ਜ਼ਰੂਰ ਮਿਲੇਗੀ।