Breaking News

Punjab News: ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫ਼ਿਰਾਕ ’ਚ ਹੈ ਕੇਜਰੀਵਾਲ

AAP MP Dr. Sandeep Pathak Raises Issues of Pakistan’s Drone Intrusions in Punjab

ਆਪ ਆਗੂ ਸੰਦੀਪ ਪਾਠਕ ਨੇ ਰਾਜ ਸਭਾ ‘ਚ ਚੁੱਕਿਆ ਪਾਕਿਸਤਾਨ ਤੋਂ ਆਉਂਦੇ ਡਰੋਨਾਂ ਦਾ ਮੁੱਦਾ

ਇਨ੍ਹਾਂ ਵਿੱਚ ਇੰਨੀ ਹਿੰਮਤ ਨਹੀਂ ਕਿ ਗੁਜਰਾਤ ਦੀ ਬੰਦਰਗਾਹ ਦਾ ਨਾਂ ਲੈਣ ਤੇ ਕਹਿਣ ਕਿ ਮੁਲਕ ਵਿੱਚ ਨਸ਼ਾ ਸਭ ਤੋਂ ਵੱਧ ਉਸ ਰਸਤਿਓਂ ਆ ਰਿਹਾ ਹੈ।
ਭਾਜਪਾ-ਕੇਂਦਰੀ ਤੰਤਰ ਵਾਲਾ ਵੀ ਬਿਰਤਾਂਤ ਇਹੀ ਅੱਗੇ ਵਧਾ ਰਹੇ ਨੇ।

Punjab News: ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫ਼ਿਰਾਕ ’ਚ ਹੈ ਕੇਜਰੀਵਾਲ: ਭਾਜਪਾ
ਰਾਜੌਰੀ ਗਾਰਡਨ ਤੋਂ ਚੋਣ ਜਿੱਤੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਭਗਵੰਤ ਮਾਨ ਨੂੰ ਸੁਚੇਤ ਰਹਿਣ ਦੀ ਸਲਾਹ

ਨਵੀਂ ਦਿੱਲੀ, 10 ਫਰਵਰੀ

ਭਾਜਪਾ ਨੇ ਅੱਜ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫ਼ਿਰਾਕ ਵਿਚ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਦਿੱਲੀ ਚੋਣਾਂ ਵਿਚ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ। ਰਿਪੋਰਟਾਂ ਦੱਸਦੀਆਂ ਹਨ ਕਿ ਉਹ ਭਗਵੰਤ ਮਾਨ ਜੀ ਨੂੰ ਅਯੋਗ ਦੱਸ ਕੇ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।’’

ਰਾਜੌਰੀ ਗਾਰਡਨ ਹਲਕੇ ਤੋਂ ਦਿੱਲੀ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸਿਰਸਾ ਨੇ ਦੋਸ਼ ਲਾਇਆ ਕਿ ਕੇਜਰੀਵਾਲ ਸੂਬੇ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਕਥਿਤ ਤੌਰ ’ਤੇ ਨਾਕਾਮ ਰਹਿਣ ਅਤੇ ਔਰਤਾਂ ਨੂੰ 1000 ਰੁਪਏ ਮਾਸਿਕ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਨਾ ਕਰਨ ਦਾ ਸਾਰਾ ਦੋਸ਼ ਮਾਨ ਸਿਰ ਮੜ੍ਹਨਾ ਚਾਹੁੰਦੇ ਹਨ। ਸਿਰਸਾ ਨੇ ਕਿਹਾ, ‘‘ਉਹ ਪੰਜਾਬ ਦੇ ‘ਆਪ’ ਵਿਧਾਇਕਾਂ ਨੂੰ ਕਹਿ ਰਿਹਾ ਹੈ ਕਿ ਕੇਜਰੀਵਾਲ ਇੱਕ ‘ਚੰਗਾ ਆਦਮੀ’ ਹੈ ਅਤੇ ਉਸ ਨੂੰ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ!’’

ਭਾਜਪਾ ਆਗੂ ਨੇ ਭਗਵੰਤ ਮਾਨ ਨੂੰ ਅਜਿਹਾ ਕੁਝ ਵਾਪਰਨ ਤੋਂ ਪਹਿਲਾਂ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ, ‘‘ਅਸੀਂ ਅਜਿਹਾ ਵਿਅਕਤੀ ਨਹੀਂ ਚਾਹੁੰਦੇ ਜਿਸ ਨੇ ਦਿੱਲੀ ਨੂੰ ਬਰਬਾਦ ਕਰ ਕੇ ਪੰਜਾਬ ਨੂੰ ਹੋਰ ਤਬਾਹ ਕਰ ਦਿੱਤਾ। ਕੋਈ ਵੀ ਪੰਜਾਬੀ ਉਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਕੇਜਰੀਵਾਲ ਜੀ ਇਹ ਸੁਪਨਾ ਭੁੱਲ ਜਾਓ।’’

ਚੇਤੇ ਰਹੇ ਕਿ ਕੇਜਰੀਵਾਲ ਨੇ ਮੰਗਲਵਾਰ ਨੂੰ ਦਿੱਲੀ ਦੇ ਕਪੂਰਥਲਾ ਹਾਊਸ ਵਿਚ ਪੰਜਾਬ ਦੇ ਪਾਰਟੀ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਦਿੱਲੀ ਚੋਣਾਂ ਦੇ ਨਤੀਜਿਆਂ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਯੋਜਨਾ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਪੰਜਾਬ ਇਕਲੌਤਾ ਅਜਿਹਾ ਸੂਬਾ ਹੈ ਜਿੱਥੇ ‘ਆਪ’ ਨੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ 117 ’ਚੋਂ 92 ਸੀਟਾਂ ਜਿੱਤੀਆਂ ਹਨ।

ਹਾਲਾਂਕਿ ਭਲਕੇ ਹੋਣ ਵਾਲੀ ਮੀਟਿੰਗ ਦੇ ਏਜੰਡੇ ਬਾਰੇ ਸਪਸ਼ਟ ਨਹੀਂ ਹੈ, ਪਰ ਪਤਾ ਲੱਗਾ ਹੈ ਕਿ ਕੇਜਰੀਵਾਲ ਪਾਰਟੀ ਵਿਧਾਇਕਾਂ ਨੂੰ ਸਬੰਧਤ ਹਲਕਿਆਂ ਵਿੱਚ ਵੋਟਰਾਂ ਨਾਲ ‘ਆਮ ਆਦਮੀ’ ਵਜੋਂ ਮੁੜ ਜੁੜਨ ਲਈ ਕਹਿਣਗੇ।

After losing the Delhi elections, Arvind Kejriwal has called a meeting of Punjab MLAs in Delhi. Reports suggest that he is trying to remove
@BhagwantMann
Ji from the CM post by branding him as incompetent.

He failed to fulfill his promise of giving ₹1000 to women, was unsuccessful in curbing drug abuse and has worsened Punjab’s situation.
Now, he wants to put all failure on Bhagwant Mann. He is making AAP Punjab MLAs say that Kejriwal is a ‘good man’ and should be made Chief Minister instead!