Breaking News

Mann Ki Baat: ਪੱਛਮੀ ਏਸ਼ੀਆ ਦੇ ਸੰਕਟ ’ਤੇ ਸਿਆਸਤ ਨਾ ਕਰਨ ਸਿਆਸੀ ਪਾਰਟੀਆਂ: ਮੋਦੀ

Mann Ki Baat: ਪੱਛਮੀ ਏਸ਼ੀਆ ਦੇ ਸੰਕਟ ’ਤੇ ਸਿਆਸਤ ਨਾ ਕਰਨ ਸਿਆਸੀ ਪਾਰਟੀਆਂ: ਮੋਦੀ

Mann Ki Baat: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ‘ਮਨ ਕੀ ਬਾਤ’ ਪ੍ਰੋਗਰਾਮ ਦੇ 132ਵੇਂ ਐਪੀਸੋਡ ਵਿੱਚ ਪੱਛਮੀ ਏਸ਼ੀਆ (West Asia) ਵਿੱਚ ਚੱਲ ਰਹੇ ਟਕਰਾਅ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਇਸ ਗੰਭੀਰ ਸੰਕਟ ’ਤੇ ਸਿਆਸੀ ਰੋਟੀਆਂ ਸੇਕਣ ਤੋਂ ਗੁਰੇਜ਼ ਕੀਤਾ ਜਾਵੇ।

ਪ੍ਰਧਾਨ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਇਸ ਜੰਗ ਕਾਰਨ ਪੂਰੀ ਦੁਨੀਆ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਵੱਡਾ ਸੰਕਟ ਪੈਦਾ ਹੋ ਸਕਦਾ ਹੈ, ਜਿਸ ਦਾ ਅਸਰ ਭਾਰਤ ’ਤੇ ਵੀ ਪਵੇਗਾ। ਉਨ੍ਹਾਂ ਕਿਹਾ ਕਿ 140 ਕਰੋੜ ਭਾਰਤੀਆਂ ਦੀ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਸਿਆਸਤ ਤੋਂ ਉੱਪਰ ਰੱਖਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਇੱਕ ਕਰੋੜ ਤੋਂ ਵੱਧ ਭਾਰਤੀ ਰਹਿ ਰਹੇ ਹਨ ਅਤੇ ਲੱਖਾਂ ਭਾਰਤੀ ਪਰਿਵਾਰਾਂ ਦੇ ਰਿਸ਼ਤੇਦਾਰ ਉੱਥੇ ਕੰਮ ਕਰਦੇ ਹਨ। ਉਨ੍ਹਾਂ ਨੇ ਸੰਕਟ ਦੇ ਇਸ ਸਮੇਂ ਵਿੱਚ ਭਾਰਤੀ ਨਾਗਰਿਕਾਂ ਦੀ ਮਦਦ ਕਰਨ ਲਈ ਖਾੜੀ ਦੇਸ਼ਾਂ ਦਾ ਧੰਨਵਾਦ ਵੀ ਕੀਤਾ।

ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪਿਛਲੇ ਇੱਕ ਦਹਾਕੇ ਵਿੱਚ ਭਾਰਤ ਨੇ ਜੋ ਵਿਸ਼ਵ ਪੱਧਰੀ ਸਾਂਝੇਦਾਰੀ ਅਤੇ ਸਮਰੱਥਾ ਬਣਾਈ ਹੈ, ਉਸ ਦੀ ਮਦਦ ਨਾਲ ਦੇਸ਼ ਇਨ੍ਹਾਂ ਬਾਹਰੀ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਨਾਗਰਿਕਾਂ ਨੂੰ ਇਕਜੁੱਟ ਰਹਿਣ ਦਾ ਸੱਦਾ ਦਿੱਤਾ ਤਾਂ ਜੋ ਉੱਭਰ ਰਹੀਆਂ ਚੁਣੌਤੀਆਂ ’ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ।