SGPC ਮੈਂਬਰ ਸਣੇ ਕਈ ਸੀਨੀਅਰ ਆਗੂ ਭਾਜਪਾ ਵਿਚ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਮੀਤ ਪ੍ਰਧਾਨ ਅਤੇ ਖਰੜ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚਰਨਜੀਤ ਸਿੰਘ ਕਾਲੇਵਾਲ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਭਾਜਪਾ ਨੂੰ ਪੰਜਾਬ ਵਿਚ ਹੋਰ ਮਜ਼ਬੂਤੀ ਮਿਲੇਗੀ।
ਇਸ ਦੇ ਨਾਲ ਹੀ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਅਤੇ ਨਕੋਦਰ ਤੋਂ ਉੱਘੇ ਸਮਾਜ ਸੇਵਕ ਅਤੇ ਯੂਥ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਅਵਤਾਰ ਸਿੰਘ ਕਾਮੇਵਾਲ ਵੀ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ।
ਭਾਜਪਾ ਪੰਜਾਬ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਦੀ ਅਗਵਾਈ ਹੇਠ ਪੰਥਕ ਸਖਸ਼ੀਅਤਾਂ ਐਸ.ਜੀ.ਪੀ.ਸੀ ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ, ਸ਼੍ਰੋਮਣੀ ਅਕਾਲੀ ਦਲ ਦੇ ਨੈਸ਼ਨਲ ਜਨਰਲ ਸਕੱਤਰ ਸ. ਰਮਨਦੀਪ ਸਿੰਘ ਭਰੋਵਾਲ, ਸੀਨੀਅਰ ਮੀਤ ਪ੍ਰਧਾਨ ਸ. ਭੁਪਿੰਦਰ ਸਿੰਘ (ਟੀਟੂ) ਅਤੇ ਹਲਕਾ ਨਕੋਦਰ ਦੇ ਸੀਨੀਅਰ ਅਕਾਲੀ ਆਗੂ ਸ. ਅਵਤਾਰ ਸਿੰਘ ਰਮੇਵਾਲ ਨੇ ਭਾਜਪਾ ਵਿੱਚ ਸ਼ਾਮਿਲ ਹੋ ਕੇ ਪੰਜਾਬ ਦੀ ਰਾਜਨੀਤੀ ਵਿੱਚ ਇਕ ਨਵਾਂ ਸੰਦੇਸ਼ ਦਿੱਤਾ ਹੈ। ਇਹ ਸਾਰੇ ਅਨੁਭਵੀ ਆਗੂ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਬਦਲਾਅ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ,ਪੰਥਕ ਸ਼ਖਸ਼ੀਅਤਾਂ ਨੇ ਭਾਜਪਾ ਦਾ ਪੱਲਾ ਫੜ੍ਹਿਆ SGPC ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ, ਨੈਸ਼ਨਲ ਜਨਰਲ ਸਕੱਤਰ ਸ.ਰਮਨਦੀਪ ਸਿੰਘ ਭਰੋਵਾਲ, ਸੀਨੀਅਰ ਮੀਤ ਪ੍ਰਧਾਨ ਸ. ਭੁਪਿੰਦਰ ਸਿੰਘ (ਟੀਟੂ), ਹਲਕਾ ਨਕੋਦਰ ਸੀਨੀਅਰ ਅਕਾਲੀ ਆਗੂ ਸ.ਅਵਤਾਰ ਸਿੰਘ ਰਮੇਵਾਲ ਜਿੰਨ੍ਹਾ ਦਾ ਭਾਜਪਾ ਪੰਜਾਬ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਨੇ ਪਾਰਟੀ ਵਿੱਚ ਆਉਣ ‘ਤੇ ਸਵਾਗਤ ਕੀਤਾ।

Punjab Spectrum