Breaking News

Attari – ਅਟਾਰੀ ਦੇ ਸਰਹੱਦੀ ਪਿੰਡ ਰਾਜਾਤਾਲ ਵਿਖੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

Attari – ਅਟਾਰੀ ਦੇ ਸਰਹੱਦੀ ਪਿੰਡ ਰਾਜਾਤਾਲ ਵਿਖੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ

ਅੰਮ੍ਰਿਤਸਰ: ਅਟਾਰੀ ਦੇ ਸਰਹੱਦੀ ਪਿੰਡ ਰਾਜਾਤਾਲ ਵਿਖੇ ਇੱਕ ਵਿਅਕਤੀ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੀ ਪਹਿਚਾਣ ਸੋਨੂ ਸਿੰਘ (30) ਪੁੱਤਰ ਮੇਜਰ ਸਿੰਘ ਵਾਸੀ ਪਿੰਡ ਰਾਜਾਤਾਲ ਵਜੋਂ ਹੋਈ ਹੈ।

ਸੋਨੂ ਸਿੰਘ ਜਦੋਂ ਸਵੇਰੇ ਕਰੀਬ 10 ਵਜੇ ਰੋਜਾਨਾ ਦੀ ਤਰ੍ਹਾਂ ਮਜ਼ਦੂਰੀ ਕਰਨ ਲਈ ਜਾ ਰਿਹਾ ਸੀ, ਤਾਂ ਪਹਿਲਾਂ ਤੋਂ ਹੀ ਬੈਠੇ ਹਮਲਾਵਰਾਂ ਵੱਲੋਂ ਉਸ ਨੂੰ ਪਿੰਡ ਗੱਲੂਵਾਲ ਦੇ ਨਜ਼ਦੀਕ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਹਮਲਾਵਰ ਉਸ ਦਾ ਮੋਟਰਸਾਈਕਲ ਅਤੇ ਮੋਬਾਇਲ ਵੀ ਨਾਲ ਲੈ ਗਏ ਹਨ। ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਵੱਲੋਂ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਵਾਸਤੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ।