Breaking News

Punjab – ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਵੱਡੀ ਕਾਰਵਾਈ, ਬਲੈਕਮੇਲ ਕਰ ਕੇ ਪੈਸੇ ਬਟੋਰਣ ਵਾਲੇ ਗਿਰੋਹ ਦਾ ਪਰਦਾਫਾਸ਼

Punjab – ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਵੱਡੀ ਕਾਰਵਾਈ, ਬਲੈਕਮੇਲ ਕਰ ਕੇ ਪੈਸੇ ਬਟੋਰਣ ਵਾਲੇ ਗਿਰੋਹ ਦਾ ਪਰਦਾਫਾਸ਼

ਮੁੱਖ ਮੁਲਜ਼ਮ ਸਮੇਤ 3 ਗ੍ਰਿਫ਼ਤਾਰ, ਪਹਿਲਾਂ ਵੀ ਕਈ ਮਾਮਲਿਆਂ ’ਚ ਸ਼ਾਮਲ
ਕਪੂਰਥਲਾ: ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਬਲੈਕਮੇਲ ਕਰਕੇ ਲੋਕਾਂ ਤੋਂ ਪੈਸੇ ਹੜਪਣ ਵਾਲੇ ਗਿਰੋਹ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇਸ ਦੇ ਮੁੱਖ ਦੋਸ਼ੀਆਂ ਨੂੰ ਕਾਬੂ ਕਰਕੇ ਇੱਕ ਵੱਡੇ ਜਾਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਹ ਕਾਰਵਾਈ ਸੀਨੀਅਰ ਅਧਿਕਾਰੀਆਂ ਦੀ ਰਹਿਨੁਮਾਈ ਹੇਠ ਕੀਤੀ ਗਈ।

 

 

 

 

ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ 27-03-2026 ਨੂੰ ਕਰੀਬ 11:40 ਵਜੇ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਗਿਰੋਹ ਲੋਕਾਂ ਨੂੰ ਡਰਾ-ਧਮਕਾ ਕੇ ਅਤੇ ਝੂਠੇ ਮਾਮਲਿਆਂ ‘ਚ ਫਸਾਉਣ ਦੀ ਧਮਕੀ ਦੇ ਕੇ ਪੈਸੇ ਵਸੂਲ ਕਰਦਾ ਸੀ। ਡੀਐਸਪੀ ਸੁਲਤਾਨਪੁਰ ਲੋਧੀ ਏਐਸਪੀ ਧੀਰੇਂਦਰ ਵਰਮਾ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ 20 ਹਜ਼ਾਰ ਰੁਪਏ ਨਕਦ, ਇੱਕ ਮੋਬਾਈਲ ਫੋਨ ਅਤੇ ਹੋਰ ਅਹਿਮ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਮੁੱਖ ਦੋਸ਼ੀ ਸਿਮਰਜੀਤ ਸਿੰਘ ਵਾਸੀ ਪਿੰਡ ਤਲਵੰਡੀ ਚੌਧਰੀਆਂ ਸ਼ਾਮਲ ਹੈ, ਜਿਸਦੇ ਨਾਲ ਹੋਰ ਸਾਥੀਆਂ ਨੂੰ ਵੀ ਕਾਬੂ ਕੀਤਾ ਗਿਆ।

 

 

 

 

 

ਜਾਂਚ ‘ਚ ਇਹ ਵੀ ਖੁਲਾਸਾ ਹੋਇਆ ਕਿ ਦੋਸ਼ੀਆਂ ਖ਼ਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਧੋਖਾਧੜੀ, ਜਬਰਦਸਤੀ ਵਸੂਲੀ ਅਤੇ ਹੋਰ ਗੰਭੀਰ ਧਾਰਾਵਾਂ ਸ਼ਾਮਲ ਹਨ। ਪੁਲਿਸ ਨੇ ਦੋਸ਼ੀਆਂ ਖ਼ਿਲਾਫ ਬੀ.ਐਨ.ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

 

 

ਪੁਲਿਸ ਅਧਿਕਾਰੀਆਂ ਮੁਤਾਬਕ ਇਸ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਜਾਰੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਹੋਰ ਵੱਡੇ ਖੁਲਾਸੇ ਹੋਣਗੇ। ਇਸ ਕਾਰਵਾਈ ਨਾਲ ਇਲਾਕੇ ਵਿੱਚ ਡਰ ਦਾ ਮਾਹੌਲ ਖਤਮ ਹੋਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਵਧਣ ਦੀ ਸੰਭਾਵਨਾ ਹੈ।

 

 

 

 

ਬਰਾਮਦਗੀ:

* 20 ਹਜ਼ਾਰ ਰੁਪਏ ਨਕਦ
* 01 ਮੋਬਾਈਲ ਫੋਨ
* ਮੁੱਖ ਦਸਤਾਵੇਜ਼

ਇਸ ਵੱਡੀ ਕਾਰਵਾਈ ਨਾਲ ਹੀ ਸੁਲਤਾਨਪੁਰ ਲੋਧੀ ਪੁਲਿਸ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅਪਰਾਧੀਆਂ ਲਈ ਕਾਨੂੰਨ ਦੀ ਪਕੜ ਤੋਂ ਬਚਣਾ ਮੁਸ਼ਕਿਲ ਹੈ।