Punjab ਦੀ ਸਿਆਸਤ ‘ਚ ਵੱਡਾ ਧਮਾਕਾ, ਗੈਂਗਸਟਰ ਪਰਿਵਾਰ ਦੀ ਰਾਜਨੀਤੀ ‘ਚ ਐਂਟਰੀ!
Punjab News: ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਮੱਚਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਭਗਵਾਨਪੁਰੀਆ ਪਰਿਵਾਰ ਦਾ ਇੱਕ ਮੈਂਬਰ 2027 ਦੀਆਂ ਵਿਧਾਨ ਸਭਾ ਚੋਣਾਂ ਲੜ ਸਕਦਾ ਹੈ।
ਦਰਅਸਲ, ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਨੂੰ ਹਾਲ ਹੀ ਵਿੱਚ ਡੇਰਾ ਬਾਬਾ ਨਾਨਕ ਬਲਾਕ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ,
ਰਾਜਨੀਤਿਕ ਹਲਕਿਆਂ ਵਿੱਚ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਕਿ ਪਰਿਵਾਰ ਹੁਣ ਸਰਗਰਮ ਰਾਜਨੀਤੀ ਵਿੱਚ ਆਪਣੇ ਪੈਰ ਮਜ਼ਬੂਤ ਕਰਨ ਵੱਲ ਵਧ ਰਿਹਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ, ਰਾਜਵਿੰਦਰ ਕੌਰ ਨੇ ਸੰਕੇਤ ਦਿੱਤਾ ਕਿ ਉਨ੍ਹਾਂ ਦੇ ਪਰਿਵਾਰ ਦਾ ਇੱਕ ਮੈਂਬਰ ਭਵਿੱਖ ਵਿੱਚ ਵਿਧਾਨ ਸਭਾ ਚੋਣਾਂ ਲੜ ਸਕਦਾ ਹੈ। ਉਨ੍ਹਾਂ ਕਿਹਾ, “ਜੇਕਰ ਅਕਾਲ ਪੁਰਖ ਦੀ ਮਰਜ਼ੀ ਹੋਈ ਤਾਂ ਪਰਿਵਾਰ ਵਿੱਚੋਂ ਕੋਈ ਨਾ ਕੋਈ ਚੋਣ ਜ਼ਰੂਰ ਲੜੇਗਾ। ਜਿਸ ਪਰਮਾਤਮਾ ਨੇ ਸਾਨੂੰ ਇੱਥੋਂ ਤੱਕ ਪਹੁੰਚਾਇਆ ਹੈ, ਉਹ ਅੱਗੇ ਵੀ ਰਸਤਾ ਤੈਅ ਕਰੇਗਾ।”
ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਤੇਜ਼ ਚਰਚਾਵਾਂ ਛਿੜ ਗਈਆਂ ਹਨ ਅਤੇ ਕਿਤੇ ਨਾ ਕਿਤੇ 2027 ਦੀਆਂ ਵਿਧਾਨ ਸਭਾ ਚੋਣਾਂ ਦਿਲਚਸਪ ਹੋ ਸਕਦੀਆਂ ਹਨ। ਜੇਕਰ ਭਗਵਾਨਪੁਰੀਆ ਪਰਿਵਾਰ ਦਾ ਕੋਈ ਮੈਂਬਰ ਚੋਣ ਮੈਦਾਨ ਵਿੱਚ ਉਤਰਦਾ ਹੈ, ਤਾਂ ਇਹ ਇੱਕ ਬਹੁਤ ਹੀ ਦਿਲਚਸਪ ਮੁਕਾਬਲਾ ਹੋ ਸਕਦਾ ਹੈ। ਹਾਲਾਂਕਿ, ਪਰਿਵਾਰ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਕਿਸੇ ਸੰਭਾਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਪਰ ਉਨ੍ਹਾਂ ਦੇ ਬਿਆਨ ਤੋਂ ਲੱਗਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਅਜਿਹਾ ਐਲਾਨ ਰਸਮੀ ਤੌਰ ‘ਤੇ ਹੋ ਸਕਦਾ ਹੈ।
Punjab Spectrum