Breaking News

Breaking news – ਵਿਸਾਖੀ ਮੌਕੇ ਵੱਡਾ ਹਾਦਸਾ, ਨਿਸ਼ਾਨ ਸਾਹਿਬ ਦਾ ਚੋਲਾ ਬਦਲਦੇ 60 ਫੁੱਟ ਦੀ ਉਚਾਈ ਤੋਂ ਡਿੱਗਿਆ ਸੇਵਾਦਾਰ, ਹੋਈ ਮੌਤ

Breaking news – ਵਿਸਾਖੀ ਮੌਕੇ ਵੱਡਾ ਹਾਦਸਾ, ਨਿਸ਼ਾਨ ਸਾਹਿਬ ਦਾ ਚੋਲਾ ਬਦਲਦੇ 60 ਫੁੱਟ ਦੀ ਉਚਾਈ ਤੋਂ ਡਿੱਗਿਆ ਸੇਵਾਦਾਰ, ਹੋਈ ਮੌਤ

Sewadar dies after crane cable snaps while changing ‘chola of Nishan Sahib at Ludhiana gurdwara

Ludhiana ‘ਚ ਵਿਸਾਖੀ ਮੌਕੇ ਵੱਡਾ ਹਾਦਸਾ, ਨਿਸ਼ਾਨ ਸਾਹਿਬ ਦਾ ਚੋਲਾ ਬਦਲਣ 60 ਫੁੱਟ ਤੋਂ ਡਿੱਗਿਆ ਸੇਵਾਦਾਰ, ਮੌਕੇ ‘ਤੇ ਮੌਤ
Ludhiana Nishan Sahib Accident : ਲੁਧਿਆਣਾ ‘ਚ ਵਿਸਾਖੀ ਮੌਕੇ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਹੈ। ਦੁੱਗਰੀ ਇਲਾਕੇ ‘ਚ ਗੁਰਦੁਆਰਾ ਸ੍ਰੀ ਸਿੰਘ ਸਭਾ ਕਰਤਾਰ ਨਗਰ ਵਿਖੇ ਨਿਸ਼ਾਨ ਸਾਹਿਬ ਦੇ ਚੋਲਾ ਬਦਲਣ ਸਮੇਂ ਇੱਕ ਸੇਵਾਦਾਰ 60 ਤੋਂ ਡਿੱਗ ਗਿਆ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।

ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਇੱਕ ਦੁਖਦਾਈ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੌਰਾਨ ਇੱਕ ਸੇਵਾਦਾਰ ਲਗਭਗ 60 ਫੁੱਟ ਉਚਾਈ ਤੋਂ ਡਿੱਗ ਪਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ, ਵਿਸਾਖੀ ਦੇ ਦਿਹਾੜੇ ਨੂੰ ਧਿਆਨ ਵਿੱਚ ਰੱਖਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਸ਼ਾਨ ਸਾਹਿਬ ਦਾ ਨਵਾਂ ਚੋਲਾ ਚੜ੍ਹਾਉਣ ਦੀ ਸੇਵਾ ਚੱਲ ਰਹੀ ਸੀ। ਇਸ ਦੌਰਾਨ ਇੱਕ ਸੇਵਾਦਾਰ ਉਚਾਈ ‘ਤੇ ਚੜ੍ਹ ਕੇ ਸੇਵਾ ਨਿਭਾ ਰਿਹਾ ਸੀ ਕਿ ਅਚਾਨਕ ਉਸਦਾ ਸੰਤੁਲਨ ਬਿਗੜ ਗਿਆ ਅਤੇ ਉਹ ਹੇਠਾਂ ਡਿੱਗ ਪਿਆ।

ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਉਸਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸੰਗਤ ਵੀ ਗਮਗੀਨ ਹੋ ਗਈ।

ਪ੍ਰਬੰਧਕ ਕਮੇਟੀ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਹਾਦਸੇ ਦੇ ਕਾਰਣਾਂ ਦੀ ਜਾਂਚ ਲਈ ਪ੍ਰਸ਼ਾਸਨ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵਿਸਾਖੀ ਵਰਗੇ ਖੁਸ਼ੀ ਦੇ ਮੌਕੇ ‘ਤੇ ਵਾਪਰੇ ਇਸ ਹਾਦਸੇ ਨੇ ਸਾਰੇ ਮਾਹੌਲ ਨੂੰ ਗਮਗੀਨ ਬਣਾ ਦਿੱਤਾ ਹੈ।