Breaking News

Donald Trump ਅਤੇ Narendra Modi ਦਰਮਿਆਨ ਫੋਨ ’ਤੇ ਲੰਬੀ ਗੱਲਬਾਤ

Donald Trump ਅਤੇ Narendra Modi
ਦਰਮਿਆਨ ਫੋਨ ’ਤੇ ਲੰਬੀ ਗੱਲਬਾਤ
ਦੋਵੇਂ ਆਗੂਆਂ ਨੇ 40 ਮਿੰਟ ਗੱਲਬਾਤ ਕੀਤੀ;
ਮੱਧ ਪੂਰਬ ਦੇ ਹਾਲਾਤ ’ਤੇ ਕੀਤੀ ਚਰਚਾ;
ਭਾਰਤ-ਅਮਰੀਕਾ ਦਰਮਿਆਨ ਜਲਦ ਹੋਣਗੇ ਵੱਡੇ ਸਮਝੌਤੇ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਅੱਜ ਫੋਨ ’ਤੇ ਲਗਪਗ 40 ਮਿੰਟ ਤੱਕ ਲੰਬੀ ਗੱਲਬਾਤ ਹੋਈ।

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕਰਕੇ ਪੱਛਮੀ ਏਸ਼ੀਆ ਦੇ ਸੰਕਟ ਬਾਰੇ ਚਰਚਾ ਕੀਤੀ। ਦੋਵਾਂ ਨੇਤਾਵਾਂ ਨੇ ਹੋਰਮੁਜ਼ ਜਲ ਮਾਰਗ ਨੂੰ ਖੁੱਲ੍ਹਾ ਅਤੇ ਸੁਰੱਖਿਅਤ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਇਰਾਨ ਦੀਆਂ ਬੰਦਰਗਾਹਾਂ ਦੀ ਅਮਰੀਕੀ ਜਲ ਸੈਨਾ ਵੱਲੋਂ ਕੀਤੀ ਗਈ ਨਾਕਾਬੰਦੀ ਕਾਰਨ ਦੁਨੀਆ ਭਰ ਵਿੱਚ ਚਿੰਤਾ ਪਾਈ ਜਾ ਰਹੀ ਹੈ।

ਦੂਜੇ ਪਾਸੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸੰਕੇਤ ਦਿੱਤਾ ਹੈ ਕਿ ਭਾਰਤ ਅਤੇ ਅਮਰੀਕਾ ਆਉਣ ਵਾਲੇ ਕੁਝ ਦਿਨਾਂ ਜਾਂ ਹਫ਼ਤਿਆਂ ਵਿੱਚ ਕਈ ਵੱਡੇ ਸਮਝੌਤੇ ਕਰ ਸਕਦੇ ਹਨ, ਖਾਸ ਕਰਕੇ ਊਰਜਾ ਦੇ ਖੇਤਰ ਵਿੱਚ। ਉਨ੍ਹਾਂ ਕਿਹਾ ਕਿ ਇਰਾਨ ਵੱਲੋਂ ਅੰਤਰਰਾਸ਼ਟਰੀ ਜਲ ਮਾਰਗਾਂ ਨੂੰ ਪ੍ਰਭਾਵਿਤ ਕਰਨ ਕਾਰਨ ਤੇਲ ਅਤੇ ਗੈਸ ਦੀਆਂ ਕੀਮਤਾਂ ਵਧੀਆਂ ਹਨ, ਜਿਸ ਦਾ ਨੁਕਸਾਨ ਭਾਰਤ ਸਮੇਤ ਪੂਰੀ ਦੁਨੀਆ ਨੂੰ ਹੋ ਰਿਹਾ ਹੈ। ਅਮਰੀਕਾ ਇਸ ਰਸਤੇ ਨੂੰ ਖੁਲ੍ਹਵਾਉਣ ਲਈ ਦ੍ਰਿੜ ਹੈ ਤਾਂ ਜੋ ਦੁਨੀਆ ਨੂੰ ਇਸ ਮੁਸ਼ਕਲ ਤੋਂ ਨਿਜਾਤ ਮਿਲ ਸਕੇ।

ਲਗਭਗ 40 ਮਿੰਟ ਚੱਲੀ ਇਸ ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਭਾਰਤ ਅਤੇ ਅਮਰੀਕਾ ਹਰ ਖੇਤਰ ਵਿੱਚ ਆਪਣੀ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹਨ। ਭਾਵੇਂ ਤਹਿਰਾਨ ਅਤੇ ਅਮਰੀਕਾ ਵਿਚਾਲੇ ਇਸਲਾਮਾਬਾਦ ਵਿੱਚ ਹੋਈ ਗੱਲਬਾਤ ਅਸਫਲ ਰਹੀ ਸੀ ਪਰ ਹੁਣ ਦੁਬਾਰਾ ਸਿੱਧੀ ਗੱਲਬਾਤ ਹੋਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।

ਅਮਰੀਕੀ ਰਾਜਦੂਤ ਨੇ ਚਿਤਾਵਨੀ ਦਿੱਤੀ ਕਿ ਕੋਈ ਵੀ ਇੱਕ ਦੇਸ਼ ਪੂਰੀ ਦੁਨੀਆ ਨੂੰ ਵਖਤ ਨਹੀਂ ਪਾ ਸਕਦਾ। ਉਨ੍ਹਾਂ ਕਿਹਾ ਕਿ ਸਮੁੰਦਰੀ ਰਸਤਿਆਂ ‘ਤੇ ਅੰਤਰਰਾਸ਼ਟਰੀ ਸੰਧੀਆਂ ਲਾਗੂ ਹੁੰਦੀਆਂ ਹਨ ਅਤੇ ਕਿਸੇ ਨੂੰ ਵੀ ਇਨ੍ਹਾਂ ਨੂੰ ਰੋਕਣ ਦਾ ਹੱਕ ਨਹੀਂ ਹੈ। ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਸਥਾਨਕ ਪੁਲੀਸ ਅਤੇ ਫੌਜੀ ਬਲਾਂ ਦੀ ਚੌਕਸੀ ਵਧਾਈ ਗਈ ਹੈ।

ਇਹ ਪਤਾ ਲੱਗਿਆ ਹੈ ਕਿ ਇਸ ਗੱਲਬਾਤ ਵਿੱਚ ਦੋਵਾਂ ਨੇਤਾਵਾਂ ਨੇ ਮੱਧ ਪੂਰਬ ਦੇ ਮੌਜੂਦਾ ਹਾਲਾਤ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਇਰਾਨ ਅਤੇ ਅਮਰੀਕਾ ਵਿਚਾਲੇ ਵਧਦੇ ਤਣਾਅ ਅਤੇ ਹੋਰਮੁਜ਼ ਜਲ ਮਾਰਗ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਗਈ।

ਨਿਊਜ਼ ਏਜੰਸੀ ਪੀ.ਟੀ.ਆਈ. ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਿਚਾਲੇ ਲਗਪਗ 40 ਮਿੰਟ ਤੱਕ ਫ਼ੋਨ ’ਤੇ ਗੱਲਬਾਤ ਹੋਈ। ਅਮਰੀਕਾ ਅਤੇ ਇਰਾਨ ਵਿਚਾਲੇ ਜੰਗਬੰਦੀ ਤੇ ਇਸ ਦੇ ਸਿਰੇ ਨਾ ਚੜ੍ਹਨ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਇਹ ਪਹਿਲੀ ਗੱਲਬਾਤ ਸੀ। ਇਸ ਦੌਰਾਨ ਸ੍ਰੀ ਮੋਦੀ ਨੇ ਟਰੰਪ ਨੂੰ ਕਿਹਾ, ‘ਭਾਰਤ ਦੇ ਲੋਕ ਤੁਹਾਨੂੰ ਪਸੰਦ ਕਰਦੇ ਹਨ।’

ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੇ ਹਾਲਾਤ ਅਤੇ ਉੱਥੇ ਸ਼ਾਂਤੀ ਬਹਾਲ ਕਰਨ ਦੀ ਲੋੜ ਬਾਰੇ ਵਿਚਾਰ-ਵਟਾਂਦਰਾ ਕੀਤਾ। ਗੱਲਬਾਤ ਵਿੱਚ ਖੇਤਰੀ ਸੁਰੱਖਿਆ, ਚੱਲ ਰਹੇ ਟਕਰਾਅ ਅਤੇ ਊਰਜਾ ਦੀ ਸਥਿਤੀ ਵਰਗੇ ਮੁੱਦੇ ਪ੍ਰਮੁੱਖ ਰਹੇ। ਇਹ ਚਰਚਾ ਖਾਸ ਤੌਰ ’ਤੇ ਇਸ ਲਈ ਅਹਿਮ ਹੈ ਕਿਉਂਕਿ ਤਹਿਰਾਨ ਅਤੇ ਹੋਰਮੁਜ਼ ਜਲ ਮਾਰਗ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਨੂੰ ਲੈ ਕੇ ਲਗਾਤਾਰ ਚਿੰਤਾਵਾਂ ਬਣੀਆਂ ਹੋਈਆਂ ਹਨ।

ਇਸ ਫ਼ੋਨ ਕਾਲ ਦੌਰਾਨ ਆਉਣ ਵਾਲੇ ਸਮੇਂ ਵਿੱਚ ਭਾਰਤ ਅਤੇ ਅਮਰੀਕਾ ਵਿਚਾਲੇ ਸਹਿਯੋਗ ਵਧਾਉਣ ’ਤੇ ਜ਼ੋਰ ਦਿੱਤਾ ਗਿਆ। ਖਾਸ ਕਰਕੇ ਕੂਟਨੀਤੀ, ਆਰਥਿਕਤਾ ਅਤੇ ਰੱਖਿਆ ਦੇ ਖੇਤਰਾਂ ਵਿੱਚ ਮਿਲ ਕੇ ਕੰਮ ਕਰਨ ਦੀ ਗੱਲ ਕਹੀ ਗਈ। ਇਸ ਦੌਰਾਨ ਟਰੰਪ ਨੂੰ ਖੇਤਰੀ ਸਥਿਰਤਾ ਬਣਾਈ ਰੱਖਣ ਲਈ ਭਾਰਤ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ।

ਇਸ ਗੱਲਬਾਤ ਦੌਰਾਨ ਤਹਿਰਾਨ ਦੀਆਂ ਗਤੀਵਿਧੀਆਂ ਅਤੇ ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਰਣਨੀਤੀਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਲੈਬਨਾਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਥਿਰਤਾ ਨੂੰ ਲੈ ਕੇ ਵੀ ਗੰਭੀਰ ਚਰਚਾ ਹੋਈ। ਦੋਵਾਂ ਨੇਤਾਵਾਂ ਨੇ ਅੰਤਰਰਾਸ਼ਟਰੀ ਨਿਯਮਾਂ ਦੀ ਪਾਲਣਾ ਕਰਨ ਅਤੇ ਸਮੁੰਦਰੀ ਰਸਤਿਆਂ ਦੀ ਸੁਰੱਖਿਆ ਲਈ ਸਥਾਨਕ ਪੁਲੀਸ ਅਤੇ ਸੁਰੱਖਿਆ ਬਲਾਂ ਦੀ ਭੂਮਿਕਾ ’ਤੇ ਵੀ ਗੱਲ ਕੀਤੀ।

ਇਸ ਦੌਰਾਨ ਭਾਰਤ ਅਤੇ ਅਮਰੀਕਾ ਵਿਚਾਲੇ ਆਪਸੀ ਸਾਂਝ ਅਤੇ ਰਣਨੀਤਕ ਰਿਸ਼ਤਿਆਂ ਬਾਰੇ ਵੀ ਗੱਲਬਾਤ ਕੀਤੀ ਗਈ। ਦੋਵਾਂ ਦੇਸ਼ਾਂ ਦੇ ਆਗੂਆਂ ਨੇ ਵਪਾਰ, ਸੁਰੱਖਿਆ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇਸ ਗੱਲਬਾਤ ਨੂੰ ਆਉਣ ਵਾਲੇ ਸਮੇਂ ਵਿੱਚ ਦੋਵਾਂ ਦੇਸ਼ਾਂ ਦੇ ਮਜ਼ਬੂਤ ਸਬੰਧਾਂ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।