Breaking News

US-Iran-Israel War Live: ਲੈਬਨਾਨ ਦੇ ਰਾਸ਼ਟਰਪਤੀ ਵੱਲੋਂ ਨੇਤਨਯਾਹੂ ਨਾਲ ਗੱਲਬਾਤ ਕਰਨ ਤੋਂ ਇਨਕਾਰ; ਜੰਗਬੰਦੀ ਤੱਕ ਕੋਈ ਚਰਚਾ ਨਹੀਂ ਹੋਵੇਗੀ: ਲੈਬਨਾਨ

US-Iran-Israel War Live: ਲੈਬਨਾਨ ਦੇ ਰਾਸ਼ਟਰਪਤੀ ਵੱਲੋਂ ਨੇਤਨਯਾਹੂ ਨਾਲ ਗੱਲਬਾਤ ਕਰਨ ਤੋਂ ਇਨਕਾਰ; ਜੰਗਬੰਦੀ ਤੱਕ ਕੋਈ ਚਰਚਾ ਨਹੀਂ ਹੋਵੇਗੀ: ਲੈਬਨਾਨ

 

 

US-Iran-Israel War: ਲੈਬਨਾਨ ਦੇ ਰਾਸ਼ਟਰਪਤੀ ਜੋਸੇਫ ਆਨ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਜਿੰਨਾ ਚਿਰ ਇਲਾਕੇ ਵਿੱਚ ਮੁਕੰਮਲ ਜੰਗਬੰਦੀ ਨਹੀਂ ਹੁੰਦੀ, ਉਦੋਂ ਤੱਕ ਇਜ਼ਰਾਈਲ ਨਾਲ ਕੋਈ ਵੀ ਰਾਬਤਾ ਕਾਇਮ ਨਹੀਂ ਕੀਤਾ ਜਾਵੇਗਾ।

 

 

ਅਲ ਜਜ਼ੀਰਾ ਦੀ ਰਿਪੋਰਟ ਅਨੁਸਾਰ ਲੈਬਨਾਨ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਅਮਰੀਕਾ ਨੂੰ ਵੀ ਇਸ ਫੈਸਲੇ ਬਾਰੇ ਜਾਣੂ ਕਰਵਾ ਦਿੱਤਾ ਹੈ ਕਿ ਉਹ ਫਿਲਹਾਲ ਅਜਿਹੀ ਕਿਸੇ ਵੀ ਗੱਲਬਾਤ ਲਈ ਤਿਆਰ ਨਹੀਂ ਹਨ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਇਰਾਨ ਨੂੰ ਹੋਰਮੁਜ਼ ਜਲਮਾਰਗ ਰਾਹੀਂ ਆਵਾਜਾਈ ਦੀ ਆਜ਼ਾਦੀ ਅਤੇ ਸੁਰੱਖਿਅਤ ਰਸਤਾ ਯਕੀਨੀ ਬਣਾਉਣ ਲਈ ਕਿਹਾ ਹੈ। ਚੀਨ ਵੱਲੋਂ ਇਹ ਪਹਿਲੀ ਅਜਿਹੀ ਅਪੀਲ ਹੈ, ਕਿਉਂਕਿ ਅਮਰੀਕਾ ਨਾਲ ਜੰਗ ਦੇ ਵਿਚਕਾਰ ਇਰਾਨ ਨੇ ਇਸ ਮਹੱਤਵਪੂਰਨ ਸਮੁੰਦਰੀ ਰਸਤੇ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਸੀ।

ਉੱਧਰ ਮੱਧ ਪੂਰਬ ਦੇ ਵਧਦੇ ਤਣਾਅ ਦਰਮਿਆਨ ਇਰਾਨ ਨੇ ਅਮਰੀਕਾ ਵੱਲੋਂ ਕੀਤੀ ਗਈ ਜਲ-ਸੈਨਾ ਦੀ ਘੇਰਾਬੰਦੀ ਦੇ ਜਵਾਬ ਵਿੱਚ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਇਰਾਨ ਦੀ ਸਾਂਝੀ ਫੌਜੀ ਕਮਾਨ ਦੇ ਮੁਖੀ ਨੇ ਬੁੱਧਵਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਨੇ ਇਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਖ਼ਤਮ ਨਾ ਕੀਤੀ, ਤਾਂ ਉਹ ਖਾੜੀ ਖੇਤਰ ਵਿੱਚ ਹੋਣ ਵਾਲੇ ਸਮੁੱਚੇ ਸਮੁੰਦਰੀ ਵਪਾਰ ਨੂੰ ਠੱਪ ਕਰ ਦੇਣਗੇ। ਦੂਜੇ ਪਾਸੇ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਇੰਟਰਵਿਊ ਦੌਰਾਨ ਆਸ਼ਾਵਾਦੀ ਸੁਰ ਵਿੱਚ ਕਿਹਾ ਹੈ ਕਿ ਇਰਾਨਨਾਲ ਚੱਲ ਰਹੀ ਜੰਗ ‘ਖ਼ਤਮ ਹੋਣ ਦੇ ਬਿਲਕੁਲ ਕਰੀਬ’ ਹੈ।

 

 

 

US-Iran-Israel War: ਲੈਬਨਾਨ ਦੇ ਰਾਸ਼ਟਰਪਤੀ ਜੋਸੇਫ ਆਨ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਜਿੰਨਾ ਚਿਰ ਇਲਾਕੇ ਵਿੱਚ ਮੁਕੰਮਲ ਜੰਗਬੰਦੀ ਨਹੀਂ ਹੁੰਦੀ, ਉਦੋਂ ਤੱਕ ਇਜ਼ਰਾਈਲ ਨਾਲ ਕੋਈ ਵੀ ਰਾਬਤਾ ਕਾਇਮ ਨਹੀਂ ਕੀਤਾ ਜਾਵੇਗਾ। ਅਲ ਜਜ਼ੀਰਾ ਦੀ ਰਿਪੋਰਟ ਅਨੁਸਾਰ ਲੈਬਨਾਨ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਅਮਰੀਕਾ ਨੂੰ ਵੀ ਇਸ ਫੈਸਲੇ ਬਾਰੇ ਜਾਣੂ ਕਰਵਾ ਦਿੱਤਾ ਹੈ ਕਿ ਉਹ ਫਿਲਹਾਲ ਅਜਿਹੀ ਕਿਸੇ ਵੀ ਗੱਲਬਾਤ ਲਈ ਤਿਆਰ ਨਹੀਂ ਹਨ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਇਰਾਨ ਨੂੰ ਹੋਰਮੁਜ਼ ਜਲਮਾਰਗ ਰਾਹੀਂ ਆਵਾਜਾਈ ਦੀ ਆਜ਼ਾਦੀ ਅਤੇ ਸੁਰੱਖਿਅਤ ਰਸਤਾ ਯਕੀਨੀ ਬਣਾਉਣ ਲਈ ਕਿਹਾ ਹੈ। ਚੀਨ ਵੱਲੋਂ ਇਹ ਪਹਿਲੀ ਅਜਿਹੀ ਅਪੀਲ ਹੈ, ਕਿਉਂਕਿ ਅਮਰੀਕਾ ਨਾਲ ਜੰਗ ਦੇ ਵਿਚਕਾਰ ਇਰਾਨ ਨੇ ਇਸ ਮਹੱਤਵਪੂਰਨ ਸਮੁੰਦਰੀ ਰਸਤੇ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਸੀ।

 

 

 

ਉੱਧਰ ਮੱਧ ਪੂਰਬ ਦੇ ਵਧਦੇ ਤਣਾਅ ਦਰਮਿਆਨ ਇਰਾਨ ਨੇ ਅਮਰੀਕਾ ਵੱਲੋਂ ਕੀਤੀ ਗਈ ਜਲ-ਸੈਨਾ ਦੀ ਘੇਰਾਬੰਦੀ ਦੇ ਜਵਾਬ ਵਿੱਚ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਇਰਾਨ ਦੀ ਸਾਂਝੀ ਫੌਜੀ ਕਮਾਨ ਦੇ ਮੁਖੀ ਨੇ ਬੁੱਧਵਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਨੇ ਇਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਖ਼ਤਮ ਨਾ ਕੀਤੀ, ਤਾਂ ਉਹ ਖਾੜੀ ਖੇਤਰ ਵਿੱਚ ਹੋਣ ਵਾਲੇ ਸਮੁੱਚੇ ਸਮੁੰਦਰੀ ਵਪਾਰ ਨੂੰ ਠੱਪ ਕਰ ਦੇਣਗੇ। ਦੂਜੇ ਪਾਸੇ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਇੰਟਰਵਿਊ ਦੌਰਾਨ ਆਸ਼ਾਵਾਦੀ ਸੁਰ ਵਿੱਚ ਕਿਹਾ ਹੈ ਕਿ ਇਰਾਨਨਾਲ ਚੱਲ ਰਹੀ ਜੰਗ ‘ਖ਼ਤਮ ਹੋਣ ਦੇ ਬਿਲਕੁਲ ਕਰੀਬ’ ਹੈ।

 

 

 

 

 

ਅਮਰੀਕਾ ਦੇ ਖ਼ਜ਼ਾਨਾ ਮੰਤਰੀ ਸਕੌਟ ਬੇਸੈਂਟ ਨੇ ਇਰਾਨ’ਤੇ ਆਰਥਿਕ ਸ਼ਿਕੰਜਾ ਹੋਰ ਕੱਸਣ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਉਨ੍ਹਾਂ ਵਿੱਤੀ ਸੰਸਥਾਵਾਂ ’ਤੇ ਸੈਕੰਡਰੀ ਪਾਬੰਦੀਆਂ ਲਗਾਉਣ ਦੀ ਤਿਆਰੀ ਕਰ ਰਿਹਾ ਹੈ ਜੋ ਇਰਾਨ ਨਾਲ ਕਾਰੋਬਾਰ ਕਰ ਰਹੀਆਂ ਹਨ। ਬੇਸੈਂਟ ਨੇ ਇਸ ਕਦਮ ਨੂੰ ‘ਵਿੱਤੀ ਖੇਤਰ ਵਿੱਚ ਬੰਬਾਰੀ’ ਦੇ ਬਰਾਬਰ ਕਰਾਰ ਦਿੱਤਾ ਹੈ। ਇਸ ਦੌਰਾਨ, ਅਮਰੀਕੀ ਸੈਂਟਰਲ ਕਮਾਂਡ ਦੇ ਐਡਮਿਰਲ ਬ੍ਰੈਡ ਕੂਪਰ ਨੇ ਪੁਸ਼ਟੀ ਕੀਤੀ ਹੈ ਕਿ ਅਮਰੀਕੀ ਫੌਜ ਨੇ ਇਰਾਨ ਵੱਲ ਜਾਣ ਵਾਲੇ ਸਾਰੇ ਸਮੁੰਦਰੀ ਰਸਤੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਹਨ ਅਤੇ ਪਿਛਲੇ 48 ਘੰਟਿਆਂ ਵਿੱਚ ਕਿਸੇ ਵੀ ਜਹਾਜ਼ ਨੂੰ ਲੰਘਣ ਨਹੀਂ ਦਿੱਤਾ ਗਿਆ।

 

 

 

 

ਇਜ਼ਰਾਈਲ-ਹਿਜ਼ਬੁੱਲ੍ਹਾ ਜੰਗ ਜਾਰੀ
ਦੂਜੇ ਪਾਸੇ, ਇਜ਼ਰਾਈਲ ਨੇ ਲੇਬਨਾਨ ਵਿੱਚ ਹਿਜ਼ਬੁੱਲ੍ਹਾ ਖ਼ਿਲਾਫ਼ ਆਪਣੀ ਫੌਜੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਫੌਜਾਂ ਦੱਖਣੀ ਲੈਬਨਾਨ ਦੇ ਰਣਨੀਤਕ ਕਸਬੇ ਬਿੰਤ ਜਬੀਲ ਵਿੱਚ ਹਿਜ਼ਬੁੱਲ੍ਹਾ ਦੇ ਗੜ੍ਹ ਨੂੰ ਤਬਾਹ ਕਰਨ ਦੇ ਕਰੀਬ ਹਨ। ਨੇਤਨਯਾਹੂ ਨੇ ਸਪੱਸ਼ਟ ਕੀਤਾ ਕਿ ਉਹ ‘ਤਾਕਤ ਰਾਹੀਂ ਸ਼ਾਂਤੀ’ ਦੇ ਸਿਧਾਂਤ ’ਤੇ ਕੰਮ ਕਰ ਰਹੇ ਹਨ ਅਤੇ ਲੈਬਨਾਨ ਨਾਲ ਗੱਲਬਾਤ ਦੇ ਨਾਲ-ਨਾਲ ਫੌਜੀ ਕਾਰਵਾਈ ਵੀ ਜਾਰੀ ਰਹੇਗੀ।

 

 

 

ਗਲੋਬਲ ਅਰਥਚਾਰੇ ’ਤੇ ਅਸਰ
ਇਸ ਜੰਗ ਦੇ ਪ੍ਰਭਾਵ ਹੁਣ ਦੂਰ-ਦੁਰਾਡੇ ਦੇ ਮੁਲਕਾਂ ਵਿੱਚ ਵੀ ਦੇਖਣ ਨੂੰ ਮਿਲ ਰਹੇ ਹਨ। ਆਸਟਰੇਲੀਆ ਦੀ ਇੱਕ ਵੱਡੀ ਤੇਲ ਰਿਫਾਇਨਰੀ ਵਿੱਚ ਅੱਗ ਲੱਗਣ ਕਾਰਨ ਉੱਥੇ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਨਾਲ ਇਰਾਨ ਜੰਗ ਕਾਰਨ ਪਹਿਲਾਂ ਹੀ ਜੂਝ ਰਹੀ ਈਂਧਨ ਦੀ ਕਿੱਲਤ ਹੋਰ ਵਧ ਗਈ ਹੈ। ਪਰ ਜੰਗਬੰਦੀ ਦੀਆਂ ਉਮੀਦਾਂ ਕਾਰਨ ਅਮਰੀਕੀ ਸ਼ੇਅਰ ਬਾਜ਼ਾਰ (ਵਾਲ ਸਟਰੀਟ) ਵਿੱਚ ਤੇਜ਼ੀ ਦੇਖੀ ਗਈ ਹੈ ਅਤੇ ਐੱਸ ਐਂਡ ਪੀ 500 ਇੰਡੈਕਸ ਆਪਣੇ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ।

 

 

 

 

ਲੈਬਨਾਨ ਦੇ ਰਾਸ਼ਟਰਪਤੀ ਵੱਲੋਂ ਨੇਤਨਯਾਹੂ ਨਾਲ ਗੱਲਬਾਤ ਕਰਨ ਤੋਂ ਇਨਕਾਰ; ਜੰਗਬੰਦੀ ਤੱਕ ਕੋਈ ਚਰਚਾ ਨਹੀਂ ਹੋਵੇਗੀ: ਲੈਬਨਾਨ

ਲੈਬਨਾਨ ਦੇ ਰਾਸ਼ਟਰਪਤੀ ਜੋਸੇਫ ਆਨ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਜਿੰਨਾ ਚਿਰ ਇਲਾਕੇ ਵਿੱਚ ਮੁਕੰਮਲ ਜੰਗਬੰਦੀ ਨਹੀਂ ਹੁੰਦੀ, ਉਦੋਂ ਤੱਕ ਇਜ਼ਰਾਈਲ ਨਾਲ ਕੋਈ ਵੀ ਰਾਬਤਾ ਕਾਇਮ ਨਹੀਂ ਕੀਤਾ ਜਾਵੇਗਾ। ਅਲ ਜਜ਼ੀਰਾ ਦੀ ਰਿਪੋਰਟ ਅਨੁਸਾਰ ਲੈਬਨਾਨ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਅਮਰੀਕਾ ਨੂੰ ਵੀ ਇਸ ਫੈਸਲੇ ਬਾਰੇ ਜਾਣੂ ਕਰਵਾ ਦਿੱਤਾ ਹੈ ਕਿ ਉਹ ਫਿਲਹਾਲ ਅਜਿਹੀ ਕਿਸੇ ਵੀ ਗੱਲਬਾਤ ਲਈ ਤਿਆਰ ਨਹੀਂ ਹਨ। ਲੈਬਨਾਨੀ ਪ੍ਰਸ਼ਾਸਨ ਨੇ ਅਮਰੀਕਾ ਅਤੇ ਇਜ਼ਰਾਈਲ ਦੋਵਾਂ ਨੂੰ ਇਹ ਸੁਨੇਹਾ ਭੇਜ ਦਿੱਤਾ ਹੈ ਕਿ ਲੈਬਨਾਨ ਅਤੇ ਹਿਜ਼ਬੁੱਲਾ ਵਿਚਾਲੇ ਜੰਗਬੰਦੀ ਹੋਣਾ ਪਹਿਲੀ ਸ਼ਰਤ ਹੈ ਅਤੇ ਇਸ ਤੋਂ ਬਿਨਾਂ ਅੱਗੇ ਦੀ ਕੋਈ ਵੀ ਗੱਲਬਾਤ ਸੰਭਵ ਨਹੀਂ ਹੈ। ਇਸ ਤੋਂ ਪਹਿਲਾਂ ਟਰੰਪ ਨੇ ਦਾਅਵਾ ਕੀਤਾ ਸੀ ਕਿ ਇਜ਼ਰਾਈਲ ਅਤੇ ਲੈਬਨਾਨ ਦੇ ਆਗੂ ਜਲਦ ਹੀ ਗੱਲਬਾਤ ਕਰਨ ਵਾਲੇ ਹਨ, ਹਾਲਾਂਕਿ ਉਨ੍ਹਾਂ ਨੇ ਇਸ ਬਾਰੇ ਕੋਈ ਹੋਰ ਵੇਰਵਾ ਸਾਂਝਾ ਨਹੀਂ ਕੀਤਾ ਸੀ। ਹੁਣ ਲੈਬਨਾਨ ਦੇ ਇਸ ਸਖ਼ਤ ਰੁਖ਼ ਨੇ ਉਨ੍ਹਾਂ ਚਰਚਾਵਾਂ ‘ਤੇ ਵਿਰਾਮ ਲਗਾ ਦਿੱਤਾ ਹੈ।

 

 

 

 

 

US-Iran-Israel War Live: ਚੀਨ ਦੇ ਵਿਦੇਸ਼ ਮੰਤਰੀ ਨੇ ਇਰਾਨ ਨੂੰ ਹੋਰਮੁਜ਼ ਜਲਮਾਰਗ ਰਾਹੀਂ ਸੁਰੱਖਿਅਤ ਰਸਤਾ ਯਕੀਨੀ ਬਣਾਉਣ ਲਈ ਕਿਹਾ

ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਇਰਾਨ ਨੂੰ ਹੋਰਮੁਜ਼ ਜਲਮਾਰਗ ਰਾਹੀਂ ਆਵਾਜਾਈ ਦੀ ਆਜ਼ਾਦੀ ਅਤੇ ਸੁਰੱਖਿਅਤ ਰਸਤਾ ਯਕੀਨੀ ਬਣਾਉਣ ਲਈ ਕਿਹਾ ਹੈ। ਚੀਨ ਵੱਲੋਂ ਇਹ ਪਹਿਲੀ ਅਜਿਹੀ ਅਪੀਲ ਹੈ, ਕਿਉਂਕਿ ਅਮਰੀਕਾ ਨਾਲ ਜੰਗ ਦੇ ਵਿਚਕਾਰ ਇਰਾਨ ਨੇ ਇਸ ਮਹੱਤਵਪੂਰਨ ਸਮੁੰਦਰੀ ਰਸਤੇ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਸੀ। ਵਾਂਗ ਨੇ ਬੁੱਧਵਾਰ ਨੂੰ ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨਾਲ ਫ਼ੋਨ ‘ਤੇ ਗੱਲ ਕਰਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹੋਰਮੁਜ਼ ਜਲਮਾਰਗ ਰਾਹੀਂ ਦੁਨੀਆ ਭਰ ਦੇ ਜਹਾਜ਼ਾਂ ਦਾ ਆਉਣਾ-ਜਾਣਾ ਆਜ਼ਾਦ ਅਤੇ ਸੁਰੱਖਿਅਤ ਰਹੇ। ਵਾਂਗ ਦੀ ਗੱਲਬਾਤ ਉਸੇ ਸਮੇਂ ਹੋਈ ਜਦੋਂ ਪਾਕਿਸਤਾਨ ਦੇ ਫੀਲਡ ਮਾਰਸ਼ਲ ਆਸਿਮ ਮੁਨੀਰ ਦੀ ਅਗਵਾਈ ਵਿੱਚ ਇੱਕ ਵਿਚੋਲਗੀ ਵਫ਼ਦ ਬੁੱਧਵਾਰ ਨੂੰ ਤਹਿਰਾਨ ਪਹੁੰਚਿਆ। ਇਹ ਵਫ਼ਦ ਇਸਲਾਮਾਬਾਦ ਵਿੱਚ ਅਮਰੀਕਾ ਅਤੇ ਇਰਾਨ ਵਿਚਕਾਰ ਦੂਜੇ ਦੌਰ ਦੀ ਗੱਲਬਾਤ ਲਈ ਸ਼ਾਂਤੀ ਦੇ ਨਵੇਂ ਪ੍ਰਸਤਾਵਾਂ ‘ਤੇ ਚਰਚਾ ਕਰਨ ਗਿਆ ਹੈ।

 

 

 

US-Iran-Israel War Live: ਇਜ਼ਰਾਈਲ ਵੱਲੋਂ ਲੇਬਨਾਨ ਜੰਗਬੰਦੀ ‘ਤੇ ਚਰਚਾ ਨਾਲ ਮੱਧ ਪੂਰਬ ਵਿੱਚ ਸ਼ਾਂਤੀ ਦੀਆਂ ਉਮੀਦਾਂ ਵਧੀਆਂ

ਵੀਰਵਾਰ ਨੂੰ ਇਹ ਉਮੀਦਾਂ ਵਧ ਗਈਆਂ ਹਨ ਕਿ ਮੱਧ ਪੂਰਬ ਵਿੱਚ ਜੰਗ ਜਲਦੀ ਹੀ ਖ਼ਤਮ ਹੋ ਸਕਦੀ ਹੈ। ਇੱਕ ਸੀਨੀਅਰ ਇਜ਼ਰਾਇਲੀ ਅਧਿਕਾਰੀ ਨੇ ਦੱਸਿਆ ਕਿ ਇਜ਼ਰਾਈਲ ਦੀ ਕੈਬਨਿਟ ਨੇ ਗੁਆਂਢੀ ਦੇਸ਼ ਲਿਬਨਾਨ ਵਿੱਚ ਸੰਭਾਵੀ ਜੰਗਬੰਦੀ ਬਾਰੇ ਚਰਚਾ ਕਰਨ ਲਈ ਬੁੱਧਵਾਰ ਨੂੰ ਮੀਟਿੰਗ ਕੀਤੀ। ਇਰਾਨ ਦੀ ਹਮਾਇਤ ਵਾਲੇ ਹਿਜ਼ਬੁੱਲ੍ਹਾ ਨਾਲ ਚੱਲ ਰਹੀ ਇਸ ਜੰਗ ਨੂੰ ਛੇ ਹਫ਼ਤਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਟਰੰਪ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਆਗੂਆਂ ਵਿਚਕਾਰ ਗੱਲਬਾਤ ਵੀਰਵਾਰ ਨੂੰ ਹੋਵੇਗੀ, ਜਦੋਂ ਕਿ ‘ਫਾਈਨੈਂਸ਼ੀਅਲ ਟਾਈਮਜ਼’ ਨੇ ਲਿਬਨਾਨੀ ਅਧਿਕਾਰੀਆਂ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਹੈ ਕਿ ਜਲਦੀ ਹੀ ਜੰਗਬੰਦੀ ਦਾ ਐਲਾਨ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਪਾਕਿਸਤਾਨ ਦਾ ਇੱਕ ਮੁੱਖ ਵਿਚੋਲਗੀ ਵਫ਼ਦ ਇਰਾਨ ਵਿੱਚ ਹੈ ਅਤੇ ਰਾਸ਼ਟਰਪਤੀ ਡੋਨਲਡ ਟਰੰਪ ਦਾ ਪ੍ਰਸ਼ਾਸਨ ਇੱਕ ਅਜਿਹੇ ਸਮਝੌਤੇ ਦੀ ਉਮੀਦ ਜਤਾ ਰਿਹਾ ਹੈ ਜਿਸ ਨਾਲ ਮਹੱਤਵਪੂਰਨ ਹੋਰਮੁਜ਼ ਜਲਮਾਰਗ ਖੁੱਲ੍ਹ ਜਾਵੇਗਾ।

 

 

 

 

Iran-US-Israel War Live: ਇਟਲੀ ਦੀ ਪ੍ਰਧਾਨ ਮੰਤਰੀ ਵੱਲੋਂ ਇਰਾਨ ਜੰਗ ’ਚ ਸਾਥ ਨਾ ਦੇਣ ’ਤੇ ਟਰੰਪ ਭੜਕੇ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੇ ਕਦੇ ਸਭ ਤੋਂ ਕਰੀਬੀ ਯੂਰਪੀ ਸਹਿਯੋਗੀ ਰਹੇ ਇਟਲੀ ਦੀ ਪ੍ਰਧਾਨ ਮੰਤਰੀ ਜਿਓਰਜੀਆ ਮੇਲੋਨੀ ਵਿਚਾਲੇ ਸਬੰਧਾਂ ਵਿੱਚ ਵੱਡੀ ਦਰਾਰ ਆ ਗਈ ਹੈ। ਪੋਪ ਲਿਓ XIV ਵਿਰੁੱਧ ਟਰੰਪ ਦੀਆਂ ਟਿੱਪਣੀਆਂ ਨੂੰ ਮੇਲੋਨੀ ਵੱਲੋਂ ‘ਨਾ-ਮਨਜ਼ੂਰ’ ਦੱਸਣ ਅਤੇ ਇਰਾਨ ਵਿਰੁੱਧ ਚੱਲ ਰਹੀ ਅਮਰੀਕਾ-ਇਜ਼ਰਾਈਲ ਜੰਗ ਵਿੱਚ ਸਾਥ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਟਰੰਪ ਨੇ ਮੇਲੋਨੀ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਇੱਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿੱਚ ਟਰੰਪ ਨੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ, “ਮੈਨੂੰ ਲੱਗਦਾ ਸੀ ਕਿ ਉਹ (ਮੇਲੋਨੀ) ਬਹਾਦਰ ਹੈ, ਪਰ ਮੈਂ ਗਲਤ ਸੀ।” ਟਰੰਪ ਨੇ ਫੌਕਸ ਨਿਊਜ਼ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਜਿਸ ਨੇ ਵੀ ਇਰਾਨ ਮੁੱਦੇ ’ਤੇ ਅਮਰੀਕਾ ਦੀ ਮਦਦ ਕਰਨ ਤੋਂ ਨਾਂਹ ਕੀਤੀ ਹੈ, ਉਸ ਨਾਲ ਅਮਰੀਕਾ ਦੇ ਪਹਿਲਾਂ ਵਰਗੇ ਸਬੰਧ ਨਹੀਂ ਰਹਿਣਗੇ।-

 

 

 

 

US-Iran-Israel War Live: ਸ਼ਾਂਤੀ ਲਈ ਪਾਕਿਸਤਾਨ ਦੀ ਵਿਚੋਲਗੀ; ਤਹਿਰਾਨ ਪਹੁੰਚਿਆ ਵਫ਼ਦ

US-Iran-Israel War Live: ਤਣਾਅ ਘਟਾਉਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਅਤੇ ਫੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਸਰਗਰਮ ਨਜ਼ਰ ਆ ਰਹੇ ਹਨ। ਸ਼ਰੀਫ਼ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ਾਂਤੀ ਯਤਨਾਂ ਬਾਰੇ ਭਰੋਸੇ ਵਿੱਚ ਲਿਆ ਹੈ। ਪਾਕਿਸਤਾਨੀ ਫੌਜ ਮੁਖੀ ਇਸ ਵੇਲੇ ਤਹਿਰਾਨ ਵਿੱਚ ਹਨ, ਜਿੱਥੇ ਉਨ੍ਹਾਂ ਨੇ ਇਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨਾਲ ਮੁੱਢਲੀ ਗੱਲਬਾਤ ਕੀਤੀ ਹੈ। ਹਾਲਾਂਕਿ, ਇਰਾਨ ਦੇ ਸਰਵਉੱਚ ਰਹਿਬਰ ਦੇ ਫੌਜੀ ਸਲਾਹਕਾਰ ਮੋਹਸਿਨ ਰੇਜ਼ਾਈ ਨੇ ਜੰਗਬੰਦੀ ਵਧਾਉਣ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਰਾਨ ਇੱਕ ਲੰਮੀ ਜੰਗ ਲਈ ਪੂਰੀ ਤਰ੍ਹਾਂ ਤਿਆਰ ਹੈ।