US-Iran War: ਅਮਰੀਕਾ ਨਾਲ ਗੱਲਬਾਤ ਲਈ ਇਰਾਨ ਦੇ ਜਵਾਬ ਦੀ ਉਡੀਕ: Pakistan
US-Iran Conflict 2026: ਪਾਕਿਸਤਾਨ ਨੇ ਕਿਹਾ ਹੈ ਕਿ ਅਮਰੀਕਾ ਨਾਲ ਪ੍ਰਸਤਾਵਿਤ ਗੱਲਬਾਤ ਨੂੰ ਲੈ ਕੇ ਇਰਾਨ ਵੱਲੋਂ ਦਿੱਤੇ ਜਾਣ ਵਾਲੇ ਜਵਾਬ ਦਾ ਹਾਲੇ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਹ ਬਿਆਨ ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲ੍ਹਾ ਤਰਾਰ ਵੱਲੋਂ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਜੇ ਵੀ ਕੂਟਨੀਤੀ ਅਤੇ ਗੱਲਬਾਤ ਦੇ ਰਸਤੇ ਰਾਹੀਂ ਖੇਤਰੀ ਸ਼ਾਂਤੀ ਬਹਾਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇਸ ਪੂਰੇ ਮਾਮਲੇ ਵਿੱਚ ਇਰਾਨ ਦਾ ਫੈਸਲਾ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਤਰਾਰ ਨੇ ਚਿੰਤਾ ਜ਼ਾਹਰ ਕੀਤੀ ਕਿ ਦੋ ਹਫ਼ਤਿਆਂ ਦਾ ਸੀਜ਼ਫਾਇਰ (ਜੰਗਬੰਦੀ) ਬਹੁਤ ਜਲਦ ਖ਼ਤਮ ਹੋਣ ਵਾਲਾ ਹੈ। ਅਜਿਹੀ ਸਥਿਤੀ ਵਿੱਚ ਅਗਲੇ ਕੁਝ ਘੰਟਿਆਂ ਦੌਰਾਨ ਲਿਆ ਜਾਣ ਵਾਲਾ ਫੈਸਲਾ ਭਵਿੱਖ ਦੀ ਰਣਨੀਤੀ ਤੈਅ ਕਰੇਗਾ। ਇਹ ਬਿਆਨ ਉਦੋਂ ਆਇਆ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਹੋਈ ਹੈ ਕਿ ਉਹ ਜੰਗਬੰਦੀ ਨੂੰ ਹੋਰ ਅੱਗੇ ਨਹੀਂ ਵਧਾਉਣਗੇ ਅਤੇ ਡੀਲ ਨਾ ਹੋਣ ਦੀ ਸੂਰਤ ਵਿੱਚ ਹਮਲੇ ਮੁੜ ਸ਼ੁਰੂ ਕੀਤੇ ਜਾ ਸਕਦੇ ਹਨ।

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਇਰਾਨ ਵਿੱਚ ਸੱਤਾ ਬਦਲ ਦਿੱਤੀ ਹੈ। ‘ਸੀ.ਐਨ.ਬੀ.ਸੀ. ਨਿਊਜ਼’ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਅਮਰੀਕਾ ਅਤੇ ਇਰਾਨ ਵਿਚਾਲੇ ਜਲਦ ਹੀ ਇੱਕ ਵੱਡੀ ਡੀਲ ਹੋ ਸਕਦੀ ਹੈ। ਉਨ੍ਹਾਂ ਅਨੁਸਾਰ ਮੌਜੂਦਾ ਹਾਲਾਤ ਵਿੱਚ ਇਰਾਨ ਕੋਲ ਸਮਝੌਤਾ ਕਰਨ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਬਚਿਆ ਹੈ। ਟਰੰਪ ਨੇ ਸਪਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਇਹ ਸਮਝੌਤਾ ਸਿਰੇ ਨਹੀਂ ਚੜ੍ਹਦਾ, ਤਾਂ ਅਮਰੀਕੀ ਫੌਜ ਹਮਲੇ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਹੁਕਮ ਮਿਲਦੇ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਅਮਰੀਕਾ ਅਤੇ ਇਰਾਨ ਨੇ ਇਸਲਾਮਾਬਾਦ ਵਿੱਚ ਜੰਗਬੰਦੀ ਦੇ ਮਾਮਲੇ ਵਿਚ ਹੋਣ ਵਾਲੀ ਗੱਲਬਾਤ ਦੇ ਨਵੇਂ ਦੌਰ ਵਿੱਚ ਸ਼ਾਮਲ ਹੋਣ ਦਾ ਸੰਕੇਤ ਦਿੱਤਾ ਹੈ। ਇਹ ਖ਼ਬਰ ਅਜਿਹੇ ਸਮੇਂ ਆਈ ਹੈ ਜਦੋਂ ਖੇਤਰ ਵਿੱਚ ਤਣਾਅ ਨੂੰ ਘੱਟ ਕਰਨ ਲਈ ਕੌਮਾਂਤਰੀ ਪੱਧਰ ’ਤੇ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ।

ਡੋਨਲਡ ਟਰੰਪ ਦੀਆਂ ਚਿਤਾਵਨੀਆਂ ਅਤੇ ਲੈਬਨਾਨ ਵਿੱਚ ਚੱਲ ਰਹੇ ਟਕਰਾਅ ਦੇ ਵਿਚਾਲੇ ਇਨ੍ਹਾਂ ਦੋਵਾਂ ਦੇਸ਼ਾਂ ਦੇ ਆਗੂਆਂ ਦਾ ਇੱਕੋ ਮੰਚ ‘ਤੇ ਆਉਣਾ ਸ਼ਾਂਤੀ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਹ ਜਾਣਕਾਰੀ ਦੋ ਖੇਤਰੀ ਅਧਿਕਾਰੀਆਂ ਨੇ ਐਸੋਸੀਏਟਡ ਪ੍ਰੈਸ ਨਾਲ ਸਾਂਝੀ ਕੀਤੀ ਹੈ।

ਪਾਕਿਸਤਾਨ ਨੇ ਕਿਹਾ ਹੈ ਕਿ ਅਮਰੀਕਾ ਨਾਲ ਪ੍ਰਸਤਾਵਿਤ ਗੱਲਬਾਤ ਨੂੰ ਲੈ ਕੇ ਇਰਾਨ ਵੱਲੋਂ ਦਿੱਤੇ ਜਾਣ ਵਾਲੇ ਜਵਾਬ ਦਾ ਹਾਲੇ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਹ ਬਿਆਨ ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲ੍ਹਾ ਤਰਾਰ ਵੱਲੋਂ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਜੇ ਵੀ ਕੂਟਨੀਤੀ ਅਤੇ ਗੱਲਬਾਤ ਦੇ ਰਸਤੇ ਰਾਹੀਂ ਖੇਤਰੀ ਸ਼ਾਂਤੀ ਬਹਾਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇਸ ਪੂਰੇ ਮਾਮਲੇ ਵਿੱਚ ਇਰਾਨ ਦਾ ਫੈਸਲਾ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਏਗਾ। ਤਰਾਰ ਨੇ ਚਿੰਤਾ ਜ਼ਾਹਰ ਕੀਤੀ ਕਿ ਦੋ ਹਫ਼ਤਿਆਂ ਦਾ ਸੀਜ਼ਫਾਇਰ (ਜੰਗਬੰਦੀ) ਬਹੁਤ ਜਲਦ ਖ਼ਤਮ ਹੋਣ ਵਾਲਾ ਹੈ।

ਅਜਿਹੀ ਸਥਿਤੀ ਵਿੱਚ ਅਗਲੇ ਕੁਝ ਘੰਟਿਆਂ ਦੌਰਾਨ ਲਿਆ ਜਾਣ ਵਾਲਾ ਫੈਸਲਾ ਭਵਿੱਖ ਦੀ ਰਣਨੀਤੀ ਤੈਅ ਕਰੇਗਾ। ਇਹ ਬਿਆਨ ਉਦੋਂ ਆਇਆ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਹੋਈ ਹੈ ਕਿ ਉਹ ਜੰਗਬੰਦੀ ਨੂੰ ਹੋਰ ਅੱਗੇ ਨਹੀਂ ਵਧਾਉਣਗੇ ਅਤੇ ਡੀਲ ਨਾ ਹੋਣ ਦੀ ਸੂਰਤ ਵਿੱਚ ਹਮਲੇ ਮੁੜ ਸ਼ੁਰੂ ਕੀਤੇ ਜਾ ਸਕਦੇ ਹਨ। ਖੇਤਰੀ ਹਾਲਾਤ ਅਤੇ ਲੈਬਨਾਨ ਵਿੱਚ ਚੱਲ ਰਹੇ ਟਕਰਾਅ ਕਾਰਨ ਪਾਕਿਸਤਾਨੀ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਨੇ ਵੀ ਆਪਣੀ ਚੌਕਸੀ ਵਧਾ ਦਿੱਤੀ ਹੈ। ਇਸਲਾਮਾਬਾਦ ਹੁਣ ਇਸ ਗੱਲ ‘ਤੇ ਨਜ਼ਰ ਰੱਖ ਰਿਹਾ ਹੈ ਕਿ ਕੀ ਇਰਾਨ ਗੱਲਬਾਤ ਦੇ ਮੇਜ਼ ‘ਤੇ ਆਉਣ ਲਈ ਸਹਿਮਤ ਹੁੰਦਾ ਹੈ ਜਾਂ ਖੇਤਰ ਵਿੱਚ ਫੌਜੀ ਸਰਗਰਮੀਆਂ ਤੇਜ਼ ਹੋਣਗੀਆਂ।
Punjab Spectrum
You must be logged in to post a comment.