Punjab – ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਗ੍ਰਿਫ਼ਤਾਰ
ਪੁਲੀਸ ਵੱਲੋਂ ਜ਼ਬਤ ਸਾਮਾਨ ਵਾਪਸ ਕਰਨ ਬਦਲੇ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਥਾਣਾ ਡਿਵੀਜ਼ਨ ਨੰਬਰ 4 ਦੇ ਐੱਸ ਐੱਚ ਓ ਇੰਸਪੈਕਟਰ ਗੁਰਜੀਤ ਸਿੰਘ ਨੂੰ ਵਿਜੀਲੈਂਸ ਦੀ ਟੀਮ ਨੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਪੀੜਤ ਨੇ ਪਹਿਲਾਂ ਹੀ ਇਸ ਦੀ ਜਾਣਕਾਰੀ ਵਿਜੀਲੈਂਸ ਦੀ ਟੀਮ ਨੂੰ ਦਿੱਤੀ ਸੀ, ਜਿਸ ਤੋਂ ਬਾਅਦ ਅਦਾਇਗੀ ਲਈ ਅੱਜ ਦਾ ਸਮਾਂ ਤੈਅ ਕੀਤਾ ਗਿਆ ਸੀ ਅਤੇ ਪਹਿਲੀ ਕਿਸ਼ਤ ਵਜੋਂ ਦਸ ਹਜ਼ਾਰ ਰੁਪਏ ਦਿੱਤੇ ਜਾਣੇ ਸਨ। ਇਸ ਮਾਮਲੇ ਵਿੱਚ ਨੂਰਵਾਲਾ ਰੋਡ ਦੀ ਰਹਿਣ ਵਾਲੀ ਮਹਿਲਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਇੰਸਪੈਕਟਰ ਗੁਰਜੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀ

ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਨੁਸਾਰ ਮਹਿਲਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਲੜਕੇ ਨੂੰ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਨੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਦੋਂ ਉਹ ਆਪਣੇ ਲੜਕੇ ਨੂੰ ਮਿਲਣ ਥਾਣੇ ਪਹੁੰਚੀ ਤਾਂ ਉਸ ਨੇ ਦੱਸਿਆ ਕਿ ਪੁਲੀਸ ਨੇ ਉਸ ਦੀ ਕੁੱਟਮਾਰ ਕੀਤੀ ਹੈ ਅਤੇ ਉਸ ਕੋਲੋਂ ਬਰਾਮਦ ਸੋਨੇ ਦੀ ਅੰਗੂਠੀ ਤੇ ਚਾਂਦੀ ਦਾ ਕੜਾ ਵੀ ਆਪਣੇ ਕਬਜ਼ੇ ਵਿੱਚ ਲੈ ਰੱਖਿਆ ਸੀ।
ਇੰਸਪੈਕਟਰ ਨੇ ਉਸ ਕੋਲੋਂ ਜ਼ਬਤ ਅੰਗੂਠੀ ਅਤੇ ਕੜਾ ਵਾਪਸ ਕਰਨ ਦੇ ਬਦਲੇ 35 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਮਹਿਲਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਦੀ ਸੂਚਨਾ ਵਿਜੀਲੈਂਸ ਬਿਊਰੋ ਲੁਧਿਆਣਾ ਨੂੰ ਦਿੱਤੀ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਅਤੇ ਐੱਸ ਐੱਚ ਓ ਗੁਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮਹਿਲਾ ਤੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਥਾਣਾ ਲੁਧਿਆਣਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Spectrum
You must be logged in to post a comment.