Breaking News: Raghav Chadha ਅਤੇ ਸੰਦੀਪ ਪਾਠਕ ਨੇ ‘ਆਪ’ ਛੱਡ ਕੇ ਭਾਜਪਾ ਦਾ ਪੱਲਾ ਫੜਿਆ
ਪੰਜਾਬ ਦੀ ਸਿਆਸਤ ਵਿੱਚ ਵੱਡਾ ਉਲਟਫੇਰ
ਪੰਜਾਬ ਦੀ ਸਿਆਸਤ ਨਾਲ ਜੁੜੀ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ਰਾਘਵ ਚੱਢਾ ਸਣੇ ਆਪ ਦੇ 3 ਸਾਂਸਦਾਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ। AAP ਦੇ ਰਾਜਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ AAP ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਪ੍ਰੈਸ ਕਾਨਫਰੰਸ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਤੋਂ ਦੂਰ ਜਾ ਰਿਹਾ ਹਾਂ। ਰਾਘਵ ਚੱਢਾ ਨੇ ਭਾਜਪਾ ‘ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ ਭਾਜਪਾ ‘ਚ ਸ਼ਾਮਲ ਹੋਣਗੇ।

ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ।
ਆਮ ਆਦਮੀ ਪਾਰਟੀ ਦੇ ਦੋ ਦਿੱਗਜ਼ ਆਗੂਆਂ ਰਾਘਵ ਚੱਢਾ ਅਤੇ ਸੰਦੀਪ ਪਾਠਕ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਇਸ ਘਟਨਾ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਦੋਵੇਂ ਆਗੂ ਪਾਰਟੀ ਦੀ ਰਣਨੀਤੀ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਸਨ। ਉਨ੍ਹਾਂ ਦੇ ਇਸ ਕਦਮ ਨਾਲ ਜਿੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਹੀ ਭਾਜਪਾ ਪੰਜਾਬ ਵਿੱਚ ਆਪਣੀ ਸਥਿਤੀ ਮਜ਼ਬੂਤ ਹੁੰਦੀ ਦੇਖ ਰਹੀ ਹੈ।
Punjab Spectrum
You must be logged in to post a comment.