Breaking News

AAP ਦਾ ਭਾਜਪਾ ‘ਤੇ ਵੱਡਾ ਦੋਸ਼; ਰਾਘਵ ਚੱਢਾ ਰਾਹੀਂ ਪਾਰਟੀ ਨੂੰ ਤੋੜਨ ਦੀ ਕੀਤੀ ਕੋਸ਼ਿਸ਼

AAP ਦਾ ਭਾਜਪਾ ‘ਤੇ ਵੱਡਾ ਦੋਸ਼; ਰਾਘਵ ਚੱਢਾ ਰਾਹੀਂ ਪਾਰਟੀ ਨੂੰ ਤੋੜਨ ਦੀ ਕੀਤੀ ਕੋਸ਼ਿਸ਼
ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਭਾਜਪਾ ‘ਤੇ ਵੱਡਾ ਇਲਜ਼ਾਮ ਲਗਾਇਆ ਹੈ।

ਪੰਜਾਬ ਦੀ ਸਿਆਸਤ ਨਾਲ ਜੁੜੀ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ਰਾਘਵ ਚੱਢਾ ਸਣੇ ਆਪ ਦੇ 3 ਸਾਂਸਦਾਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ। AAP ਦੇ ਰਾਜਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ AAP ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।


ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਭਾਜਪਾ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਕਿਹਾ ਹੈ ਕਿ ਭਾਜਪਾ ਈ ਡੀ ਰਾਹੀਂ ‘ਆਪ’ ਦੇ ਸੰਸਦ ਮੈਂਬਰਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਕੇ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।

ਆਪ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਦੋਸ਼ ਲਗਾਇਆ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਇਸ ਕਥਿਤ ਸਾਜ਼ਿਸ਼ ਵਿੱਚ “ਇੱਕ ਹਥਿਆਰ ਵਜੋਂ ਵਰਤਿਆ” ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੱਢਾ ਨੂੰ ਪੰਜਾਬ ਵਿੱਚ ‘ਆਪ’ ਨੂੰ ਕਮਜ਼ੋਰ ਕਰਨ ‘ਚ ਭਾਜਪਾ ਦੀ ਮਦਦ ਕਰਨ ਬਦਲੇ ਕੇਂਦਰ ਵਿੱਚ ਮੰਤਰੀ ਦਾ ਅਹੁਦਾ ਦੇਣ ਦਾ ਵਾਅਦਾ ਕੀਤਾ ਗਿਆ ਸੀ।

ਪੰਨੂ ਨੇ ਸਿੱਧੇ ਤੌਰ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਇਸ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ।

ਪੰਨੂ ਨੇ ਕਿਹਾ, “ਡੀਲ ਦੇ ਹਿੱਸੇ ਵਜੋਂ, ਰਾਘਵ ਚੱਢਾ ਨੂੰ ‘ਆਪ’ ਦੇ ਸੱਤ ਸੰਸਦ ਮੈਂਬਰਾਂ ਨੂੰ ਭਾਜਪਾ ਵਿੱਚ ਲਿਆਉਣ ਲਈ ਕਿਹਾ ਗਿਆ ਸੀ।”

ਇਸੇ ਤਰ੍ਹਾਂ ਦੇ ਦੋਸ਼ ਲਗਾਉਂਦਿਆਂ ਸੰਗਰੂਰ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਚੱਢਾ ਨੇ ਕਥਿਤ ਤੌਰ ‘ਤੇ ਅਮਿਤ ਸ਼ਾਹ ਨਾਲ ਸੌਦਾ ਕਰਕੇ “ਪੰਜਾਬ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ” ਹੈ।

ਮੀਤ ਹੇਅਰ ਨੇ ਦੋਸ਼ ਲਗਾਇਆ, “ਉਸ ਨੇ ਕੇਂਦਰ ਵਿੱਚ ਮੰਤਰੀ ਦਾ ਅਹੁਦਾ ਹਾਸਲ ਕਰਨ ਲਈ ਗ੍ਰਹਿ ਮੰਤਰੀ ਨਾਲ ਸਮਝੌਤਾ ਕੀਤਾ ਅਤੇ ਬਦਲੇ ਵਿੱਚ ਆਪ ਵਿੱਚ ਫੁੱਟ ਪਾਉਣ ਅਤੇ ਭਾਜਪਾ ਲਈ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਲਾਲਚ ਦੇਣ ਦਾ ਸੌਦਾ ਕੀਤਾ।”