Breaking News

BREAKING- ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ! 11 ਪੰਜਾਬੀ ਵੀ ਸ਼ਾਮਲ- ਅੱਜ ਰਾਤ ਪਰਤਣਗੇ ਵਤਨ

BREAKING- ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ! 11 ਪੰਜਾਬੀ ਵੀ ਸ਼ਾਮਲ- ਅੱਜ ਰਾਤ ਪਰਤਣਗੇ ਵਤਨ

Punjab Chief Minister Bhagwant Mann on Wednesday shared that 15 Indian nationals are being deported from Australia and are expected to arrive in India by tonight. Among them, 11 are from Punjab.

 

 

 

 

The Chief Minister said the deportations were due to improper documentation or other technical reasons. Of the 15 individuals, 11 are Punjabis—including 10 males and one female—while the others belong to Haryana and Uttarakhand.

 

 

 

 

 

Mann emphasized that regardless of the circumstances under which they travelled abroad—whether through agents or due to compulsion—“they are our own children.” He said the Punjab government will receive them at the Delhi airport and extend full assistance in completing their documentation and other formalities.

 

 

 

 

Appealing to the youth, Mann urged them to seek opportunities within the country rather than facing hardships overseas.

“If employment opportunities are created here, such situations can be avoided,” he said.

 

 

 

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ! 11 ਪੰਜਾਬੀ ਵੀ ਸ਼ਾਮਲ- ਅੱਜ ਰਾਤ ਪਰਤਣਗੇ ਵਤਨ

CM ਮਾਨ ਨੇ ਕਿਹਾ- “ਸਾਡੇ ਆਪਣੇ ਬੱਚੇ ਹਨ, ਦਿੱਲੀ ਏਅਰਪੋਰਟ ‘ਤੇ ਕਰਾਂਗੇ ਰਿਸੀਵ”


ਚੰਡੀਗੜ੍ਹ, 29 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ (ਵਾਪਸ ਭੇਜਿਆ) ਕੀਤਾ ਜਾ ਰਿਹਾ ਹੈ, ਜੋ ਅੱਜ ਰਾਤ ਤੱਕ ਭਾਰਤ ਪਹੁੰਚ ਜਾਣਗੇ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨੌਜਵਾਨ ਕਾਗਜ਼ੀ ਦਸਤਾਵੇਜ਼ ਸਹੀ ਨਾ ਹੋਣ ਜਾਂ ਕਿਸੇ ਹੋਰ ਤਕਨੀਕੀ ਕਾਰਨ ਕਰਕੇ ਡਿਪੋਰਟ ਕੀਤੇ ਗਏ ਹਨ। ਇਨ੍ਹਾਂ 15 ਭਾਰਤੀਆਂ ਵਿੱਚੋਂ 11 ਪੰਜਾਬੀ ਹਨ (ਜਿਨ੍ਹਾਂ ਵਿੱਚ 10 ਮੁੰਡੇ ਅਤੇ 1 ਲੜਕੀ ਸ਼ਾਮਲ ਹੈ), ਬਾਕੀ ਕੁਝ ਹਰਿਆਣਾ ਅਤੇ ਉੱਤਰਾਖੰਡ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਬੱਚੇ ਕਿਸੇ ਏਜੰਟ ਦੇ ਹੱਥ ਚੜ੍ਹ ਕੇ ਗਏ ਸਨ ਜਾਂ ਕਿਸੇ ਮਜਬੂਰੀ ਕਾਰਨ, ਪਰ ਹਨ ਤਾਂ ਸਾਡੇ ਆਪਣੇ ਹੀ। ਉਨ੍ਹਾਂ ਕਿਹਾ, ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਦਿੱਲੀ ਏਅਰਪੋਰਟ ‘ਤੇ ਰਿਸੀਵ ਕਰੇਗੀ ਅਤੇ ਉਨ੍ਹਾਂ ਦੇ ਕਾਗਜ਼ੀ ਪੱਤਰਾਂ ਦੀ ਕਾਰਵਾਈ ਵਿੱਚ ਪੂਰੀ ਮਦਦ ਕੀਤੀ ਜਾਵੇਗੀ।

ਸੀਐਮ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਵਿਦੇਸ਼ਾਂ ਵਿੱਚ ਧੱਕੇ ਖਾਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਰਹਿਣ। ਜੇਕਰ ਇੱਥੇ ਹੀ ਰੋਜ਼ਗਾਰ ਮਿਲ ਜਾਵੇ ਤਾਂ ਅਜਿਹੀਆਂ ਨੌਬਤਾਂ ਨਹੀਂ ਆਉਣਗੀਆਂ। ਉਨ੍ਹਾਂ ਕਿਹਾ, “ਸਾਡੇ ਪੁੱਤ ਨੇ, ਭਾਵੇਂ ਰੁੱਸ ਕੇ ਗਏ ਸੀ, ਪਰ ਹੁਣ ਵਾਪਸ ਆ ਰਹੇ ਹਨ ਤਾਂ ਆਪਣੇ ਘਰ ਹੀ ਆ ਰਹੇ ਹਨ।”

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਭਵਿੱਖ ਵਿੱਚ ਨੌਜਵਾਨਾਂ ਨੂੰ ਅਜਿਹੇ ਹਾਲਾਤਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਰਕਾਰ ਸੂਬੇ ਵਿੱਚ ਹੀ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।