Anti-sacrilege law :
ਸਿੱਖ ਪੰਥ ਨੇ ਬੇਅਦਬੀ ਖਿਲਾਫ਼ ਕਾਨੂੰਨ ਨੂੰ ਕੀਤਾ ਰੱਦ, ਜਥੇਦਾਰ ਨੇ ਸਪੀਕਰ ਸੰਧਵਾਂ ਨੂੰ ਕੀਤਾ ਤਲਬ
Anti-sacrilege law : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਅਹਿਮ ਪੰਥਕ ਇਕੱਤਰਤਾ ਸੱਦੀ ਗਈ, ਜਿਸ ਵਿੱਚ ਸਿੱਖ ਜਥੇਬੰਦੀਆਂ, ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਨੇ ਹਿੱਸਾ ਲਿਆ।
ਪੰਥਕ ਜਥੇਬੰਦੀਆਂ ਅਤੇ ਆਗੂਆਂ ਦੇ ਹੋਏ ਇਕੱਠ ਨੇ ਸਰਬਸੰਮਤੀ ਨਾਲ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਬਣਾਏ ਕਾਨੂੰਨ ਨੂੰ ਰੱਦ ਕਰ ਦਿੱਤਾ ਹੈ।

ਇਕੱਤਰਤਾ ਨੇ ਪੰਜਾਬ ਸਰਕਾਰ ਵੱਲੋਂ ਬਣਾਏ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ 2026’ ਨੂੰ ਰੱਦ ਕਰ ਦਿੱਤਾ ਹੈ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕੀਤਾ ਗਿਆ ਹੈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਪੀਕਰ ਨੂੰ 8 ਮਈ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਹੁਕਮ ਕੀਤਾ ਹੈ।
ਕੁਲਤਾਰ ਸਿੰਘ ਸੰਧਵਾਂ ਤੋਂ ਪੁੱਛਿਆ ਜਾਵੇਗਾ ਕਿ ਪੰਥ ਦੀ ਆਗਿਆ ਤੋਂ ਬਿਨਾਂ ਕਾਨੂੰਨ ਕਿਵੇਂ ਪਾਸ ਕੀਤਾ ਗਿਆ। ਇਹ ਫੈਸਲਾ ਅੱਜ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪ੍ਰਧਾਨਗੀ ਹੇਠ ਹੋਈ ਇੱਕ ਮਹੱਤਵਪੂਰਨ ਪੰਥਕ ਮੀਟਿੰਗ ਵਿੱਚ ਲਿਆ ਗਿਆ ਹੈ।
ਇਸ ਕਾਨੂੰਨ ‘ਚ ਗੁਰਦੁਆਰਾ ਪ੍ਰਬੰਧਨ ਅਤੇ ਗ੍ਰੰਥੀ ਸਿੰਘਾਂ ਦੀਆਂ ਜ਼ਿੰਮੇਵਾਰੀਆਂ ਨੂੰ ਸਪੱਸ਼ਟ ਤੌਰ ‘ਤੇ ਪਰਿਭਾਸ਼ਿਤ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਸਿੱਧੇ ਤੌਰ ‘ਤੇ ਪੰਥ ਨਾਲ ਜੁੜਿਆ ਹੋਇਆ ਹੈ, ਇਸ ਲਈ ਫੈਸਲੇ ਸਿਰਫ਼ ਸਰਕਾਰ ਦੁਆਰਾ ਹੀ ਨਹੀਂ, ਸਗੋਂ ਪੰਥਕ ਪੱਧਰ ‘ਤੇ ਲਏ ਜਾਣੇ ਚਾਹੀਦੇ ਹਨ।
ਮੀਟਿੰਗ ਭਾਈ ਗੁਰਦਾਸ ਹਾਲ ਵਿਖੇ ਹੋਈ, ਜਿਸ ਵਿੱਚ ਸਿੱਖ ਸੰਗਠਨਾਂ, ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਨੇ ਸ਼ਿਰਕਤ ਕੀਤੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਸਾਰੀ ਮਨੁੱਖਤਾ ਦੇ ਗੁਰੂ
ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾ ਸਿਰਫ਼ ਸਿੱਖ ਭਾਈਚਾਰੇ ਦੇ ਸਗੋਂ ਸਾਰੀ ਮਨੁੱਖਤਾ ਦੇ ਗੁਰੂ ਹਨ।
ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਫਰਜ਼ ਬਣਦਾ ਹੈ ਕਿ ਉਹ ਗੁਰੂ ਸਾਹਿਬ ਪ੍ਰਤੀ ਸਤਿਕਾਰ ਆਪਣੇ ਹਿਰਦੇ ‘ਚ ਧਾਰਨ ਕਰਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ।
ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ
ਇਸ ਦੇ ਇਲਾਵਾ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਹ ਕਿਹਾ ਗਿਆ ਕਿ ਉਨ੍ਹਾਂ ਦੀ ਪਟੀਸ਼ਨ ਲੰਬੇ ਸਮੇਂ ਤੋਂ ਲੰਬਿਤ ਹੈ ਅਤੇ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।
ਸਿੱਖ ਕੈਦੀਆਂ ਦੇ ਮੁੱਦੇ ‘ਤੇ ਵੀ ਵਿਚਾਰ ਕੀਤਾ ਗਿਆ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ..ਪਰ ਅਜੇ ਤੱਕ ਰਿਹਾਅ ਨਹੀਂ ਕੀਤੇ ਗਏ।
Punjab Spectrum
You must be logged in to post a comment.