Kultar Singh Sandhwan –
ਸਪੀਕਰ ਕੁਲਤਾਰ ਸਿੰਘ ਸੰਧਵਾਂ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼
ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਕੱਤਰੇਤ ਵੱਲੋਂ 8 ਮਈ ਸਵੇਰੇ 11 ਵਜੇ ਹਾਜ਼ਰ ਹੋਣ ਦਾ ਸੰਦੇਸ਼ ਪ੍ਰਾਪਤ ਹੋਇਆ ਹੈ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ
ਕੁਲਤਾਰ ਸਿੰਘ ਸੰਧਵਾਂਨੇ ਟਵੀਟ ਸਾਂਝਾ ਕਰ ਕੇ ਕਿਹਾ ਕਿ “ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਕੱਤਰੇਤ ਵੱਲੋਂ 8 ਮਈ ਸਵੇਰੇ 11 ਵਜੇ ਹਾਜ਼ਰ ਹੋਣ ਦਾ ਸੰਦੇਸ਼ ਪ੍ਰਾਪਤ ਹੋਇਆ ਹੈ। ਸਾਡੇ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਸਰਬਉਚ ਤੇ ਸਤਿਕਾਰਯੋਗ ਹਨ,ਦਾਸ ਪੂਰੀ ਨਿਮਰਤਾ ਅਤੇ ਸ਼ਰਧਾ ਨਾਲ ਹਾਜ਼ਰ ਹੋ ਕੇ ਆਪਣਾ ਪੱਖ ਰੱਖਣ ਲਈ ਵਚਨਬੱਧ ਹੈ।”

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ 8 ਮਈ ਨੂੰ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਉਨ੍ਹਾਂ ਕਿਹਾ ਕਿ “ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉਚ ਤੇ ਸਤਿਕਾਰਯੋਗ ਸਥਾਨ ਹੈ ਅਤੇ ਉਹ ਪੂਰੀ ਨਿਮਰਤਾ ਅਤੇ ਸ਼ਰਧਾ ਨਾਲ ਹਾਜ਼ਰ ਹੋ ਕੇ ਆਪਣਾ ਪੱਖ ਰੱਖਣਗੇ।
Punjab Spectrum
You must be logged in to post a comment.