Breaking News

Spain ਵਿੱਚ ਰਹਿੰਦੇ ਭਾਰਤੀਆਂ ਦੇ ਪਾਸਪੋਰਟ ਨਵਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ: Satnam Singh Sandhu

Spain ਵਿੱਚ ਰਹਿੰਦੇ ਭਾਰਤੀਆਂ ਦੇ ਪਾਸਪੋਰਟ ਨਵਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ: Satnam Singh Sandhu

ਸਪੇਨ ਵਿੱਚ ਰਹਿੰਦੇ ਭਾਰਤੀਆਂ ਦੇ ਪਾਸਪੋਰਟ ਨਵਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ: Satnam Singh Sandhu

ਸੰਸਦ ਮੈਂਬਰ ਨੇ ਸਪੇਨ ਵਿੱਚ ਭਾਰਤੀ ਭਾਈਚਾਰੇ ਦੀਆਂ ਸਮੱਸਿਆਵਾਂ ਬਾਰੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ

 

 

 

 

ਰਾਜ ਸਭਾ ਦੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਵਿਦੇਸ਼ ਮੰਤਰਾਲੇ (MEA) ਨੂੰ ਪੱਤਰ ਲਿਖ ਕੇ ਸਪੇਨ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਖਾਸ ਕਰਕੇ ਮੈਡਰਿਡ ਅਤੇ ਬਾਰਸੀਲੋਨਾ ਦੇ ਵਸਨੀਕਾਂ ਲਈ ਪਾਸਪੋਰਟ ਨਵਿਆਉਣ ਅਤੇ ਸਬੰਧਤ ਦਸਤਾਵੇਜ਼ੀ ਸੇਵਾਵਾਂ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਹੈ। ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ ਸ੍ਰੀ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਮੁੱਦਾ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਕੋਲ ਉਦੋਂ ਉਠਾਇਆ ਜਦੋਂ ਉਨ੍ਹਾਂ ਨੂੰ ਸਪੇਨ ਵਿੱਚ ਮੌਜੂਦ ਭਾਰਤੀ ਭਾਈਚਾਰੇ, ਸਿੱਖ ਗੁਰਦੁਆਰਾ ਕਮੇਟੀਆਂ ਅਤੇ ਹੋਰ ਭਾਰਤੀ ਸੰਸਥਾਵਾਂ ਵੱਲੋਂ ਕਈ ਮੰਗ ਪੱਤਰ ਪ੍ਰਾਪਤ ਹੋਏ।

 

 

 

 

 

 

ਵਿਦੇਸ਼ ਮੰਤਰਾਲੇ ਨੂੰ ਭੇਜੇ ਗਏ ਇੱਕ ਪੱਤਰ ਵਿੱਚ ਸ੍ਰੀ ਸੰਧੂ ਨੇ ਉਨ੍ਹਾਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਦੱਸਿਆ ਜੋ ਭਾਰਤੀ ਨਾਗਰਿਕਾਂ ਨੂੰ ਪਾਸਪੋਰਟ ਨਵਿਆਉਣ, ਪੁਲੀਸ ਕਲੀਅਰੈਂਸ ਸਰਟੀਫਿਕੇਟ (PCC) ਅਤੇ ਹੋਰ ਅਹਿਮ ਦਸਤਾਵੇਜ਼ ਪ੍ਰਾਪਤ ਕਰਨ ਵਿੱਚ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਪੇਨ ਵਿੱਚ ਰਹਿ ਰਹੇ ਬਹੁਤ ਸਾਰੇ ਭਾਰਤੀ ਪਾਸਪੋਰਟਾਂ ਦੀ ਮਿਆਦ ਖਤਮ ਹੋ ਗਈ ਹੈ, ਕਈਆਂ ਦੇ ਪਾਸਪੋਰਟ ਗੁੰਮ ਹੋ ਗਏ ਹਨ। ਉਨ੍ਹਾਂ ਪਾਸਪੋਰਟ ਨਵਿਆਉਣ ਵਿੱਚ ਹੋ ਰਹੀ ਦੇਰੀ ਅਤੇ ਪੈਂਡਿੰਗ ਪੀ.ਸੀ.ਸੀ. ਕਾਰਨ ਸੰਘਰਸ਼ ਕਰ ਰਹੇ ਭਾਰਤੀਆਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਸਥਿਤੀ ਕਾਰਨ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਭਾਰੀ ਚਿੰਤਾ ਅਤੇ ਅਨਿਸ਼ਚਿਤਤਾ ਪਾਈ ਜਾ ਰਹੀ ਹੈ, ਜਦਕਿ ਉਹ ਕਾਨੂੰਨੀ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਇੱਛੁਕ ਹਨ।

 

 

 

 

 

ਸੰਸਦ ਮੈਂਬਰ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਪਾਸਪੋਰਟ ਨਵਿਆਉਣ ਦੀਆਂ ਸੇਵਾਵਾਂ ਨੂੰ ਤੁਰੰਤ ਸੌਖਾਲਾ ਕਰਨ, ਐਮਰਜੈਂਸੀ ਦਸਤਾਵੇਜ਼ਾਂ ਦੇ ਮਾਮਲਿਆਂ ਵਿੱਚ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਅਤੇ ਪੀ.ਸੀ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ। ਉਨ੍ਹਾਂ ਨੇ ਇਹ ਸੁਝਾਅ ਵੀ ਦਿੱਤਾ ਕਿ ਸਪੇਨ ਵਿੱਚ ਭਾਰਤੀ ਦੂਤਾਵਾਸ ਨੂੰ ਵਾਧੂ ‘ਕੌਂਸਲਰ ਆਊਟਰੀਚ’ ਪ੍ਰੋਗਰਾਮ ਅਤੇ ਵਿਸ਼ੇਸ਼ ਦਸਤਾਵੇਜ਼ੀ ਕੈਂਪ ਲਾਉਣੇ ਚਾਹੀਦੇ ਹਨ ਤਾਂ ਜੋ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੂੰ ਲੋੜੀਂਦੀ ਸਹਾਇਤਾ ਮਿਲ ਸਕੇ।

 

 

 

 

 

 

 

 

 

 

ਸ੍ਰੀ ਸੰਧੂ ਨੇ ਦੱਸਿਆ ਕਿ ਇਹ ਮਾਮਲਾ ਇਸ ਲਈ ਵੀ ਬਹੁਤ ਜ਼ਰੂਰੀ ਹੋ ਗਿਆ ਹੈ ਕਿਉਂਕਿ ਸਪੇਨ ਵਿੱਚ ਇਸ ਵੇਲੇ ‘ਇਮੀਗ੍ਰੇਸ਼ਨ ਰੈਗੂਲਰਾਈਜ਼ੇਸ਼ਨ’ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਰਾਹੀਂ ਲੋਕਾਂ ਨੂੰ ਆਪਣੀ ਕਾਨੂੰਨੀ ਸਥਿਤੀ ਦਰੁਸਤ ਕਰਨ ਦਾ ਸੀਮਤ ਮੌਕਾ ਮਿਲ ਰਿਹਾ ਹੈ ਪਰ ਦਸਤਾਵੇਜ਼ਾਂ ਦੀ ਘਾਟ ਕਾਰਨ ਬਹੁਤ ਸਾਰੇ ਭਾਰਤੀ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਅਸਮਰੱਥ ਹਨ