Canada – ਫ਼ਰੀਦਕੋਟ ਦੇ ਪਿੰਡ ਕਿਲ੍ਹਾ ਨੌ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ
ਫ਼ਰੀਦਕੋਟ ਦੇ ਪਿੰਡ ਕਿਲ੍ਹਾ ਨੌ ( Qila Nau) ਨਾਲ ਸੰਬੰਧਿਤ ਇਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਰਾਜਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਕਰੀਬ ਤਿੰਨ ਸਾਲ ਪਹਿਲਾਂ ਸਪਾਊਸ ਵੀਜ਼ੇ ’ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ ਰਾਜਵਿੰਦਰ ਸਿੰਘ ਉਰਫ ਰਾਜੂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਰਹਿ ਰਿਹਾ ਸੀ ਅਤੇ ਉੱਥੇ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਉਸ ਦੀ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੁੱਢਲੀ ਜਾਣਕਾਰੀ ਅਨੁਸਾਰ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
Punjab Spectrum
You must be logged in to post a comment.