Police station Amloh ਵਿੱਚ ਨੌਜਵਾਨ ਨੇ ਫਾਹਾ ਲਿਆ
ਚੋਰੀ ਦੇ ਦੋਸ਼ ਹੇਠ ਪੁਲੀਸ ਰਿਮਾਂਡ ਦੌਰਾਨ ਹਿਰਾਸਤ ਵਿਚ ਸੀ ਨੌਜਵਾਨ; ਫਾਹਾ ਲੈਣ ਦੇ ਕਾਰਨਾਂ ਦਾ ਨਾ ਹੋਇਆ ਖੁਲਾਸਾ
Amloh police station custodial death: ਥਾਣਾ ਅਮਲੋਹ ਵਿੱਚ ਚੋਰੀ ਦੇ ਦੋਸ਼ ਹੇਠ ਪੁਲੀਸ ਰਿਮਾਂਡ ‘ਤੇ ਚੱਲ ਰਹੇ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ਵਾਸੀ ਪਿੰਡ ਮਾਜਰੀ ਕਿਸ਼ਨੇਵਾਲੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਚੋਰੀ ਦੇ ਇੱਕ ਮਾਮਲੇ ਵਿੱਚ ਥਾਣਾ ਅਮਲੋਹ ਪੁਲੀਸ ਦੀ ਹਿਰਾਸਤ ਵਿੱਚ ਸੀ ਅਤੇ ਪੁਲੀਸ ਰਿਮਾਂਡ ‘ਤੇ ਚੱਲ ਰਿਹਾ ਸੀ। ਇਸ ਦੌਰਾਨ ਉਸ ਨੇ ਕਥਿਤ ਤੌਰ ‘ਤੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਸ ਮਾਮਲੇ ਦੀ ਜਾਂਚ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਕਮਿਊਨਿਟੀ ਹੈਲਥ ਸੈਂਟਰ ਅਮਲੋਹ ਵਿੱਚ ਰੱਖਿਆ ਗਿਆ ਹੈ।
ਜਦੋਂ ਇਸ ਸਬੰਧੀ ਪੁਲੀਸ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

Punjab Spectrum
You must be logged in to post a comment.