Nurpur Bedi ਵਿੱਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਪੁਰਾਣੀ ਰੰਜਿਸ਼ ਕਾਰਨ ਕੀਤੀ ਹੱਤਿਆ; ਹਰਜੋਤ ਸਿੰਘ ਸਿੱਧੂ ਨੇ ਨੌਜਵਾਨ ਦੇ ਕਤਲ ਦੀ ਜ਼ਿੰਮੇਵਾਰੀ ਲਈ

ਨੂਰਪੁਰ ਬੇਦੀ ਵਿਚ ਗੋਲੀਆਂ ਚਲਾਉਣ ਵਾਲਾ ਨੌਜਵਾਨ ਆਇਆ ਸਾਹਮਣੇ, ਸੁਣੋਂ ਕੀ ਬੋਲਿਆ
Nurpur Bedi shooting news: ਨੂਰਪੁਰ ਬੇਦੀ ਦੇ ਇੱਕ ਸ਼ੋਅਰੂਮ ਅੱਗੇ ਅੱਜ ਦੇਰ ਸ਼ਾਮ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈ ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ। ਇਹ ਪਤਾ ਲੱਗਿਆ ਹੈ ਕਿ ਇਹ ਹੱਤਿਆ ਪੁਰਾਣੀ ਰੰਜਿਸ਼ ਕਾਰਨ ਕੀਤੀ ਹੋ ਸਕਦੀ ਹੈ ਪਰ ਪੁਲੀਸ ਨੇ ਹੱਤਿਆ ਦੇ ਕਾਰਨ ਨਾ ਦੱਸੇ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਹਰਮੇਲ ਸਿੰਘ (25) ਪੁੱਤਰ ਜਸਵੀਰ ਸਿੰਘ ਪਿੰਡ ਸ਼ਾਹਪੁਰ ਬੇਲਾ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਗੋਲੀ ਦਾ ਸ਼ਿਕਾਰ ਹੋਇਆ ਨੌਜਵਾਨ ਆਪਣੇ ਇੱਕ ਸਾਥੀ ਨਾਲ ਆਜਮਪਰ ਨਜ਼ਦੀਕ ਭੁੱਲਰ ਇਲੈਕਟਰੋਨਿਕਸ ਤੋਂ ਸਾਮਾਨ ਲੈ ਕੇ ਨਿਕਲਿਆ ਸੀ ਕਿ ਸੜਕ ’ਤੇ ਖੜ੍ਹੇ ਕੁਝ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਨੂੰ ਸਿੰਘਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਸਬੰਧੀ ਨੂਰਪੁਰ ਬੇਦੀ ਪੁਲੀਸ ਥਾਣੇ ਦੇ ਐਸਐਚਓ ਰੋਹਿਤ ਸ਼ਰਮਾ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਜਾ ਕੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਰੂਪਨਗਰ ਵਿਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

ਨੂਰਪੁਰ ਬੇਦੀ ਵਿਚ ਇੱਕ ਨੌਜਵਾਨ ਦੀ ਹੱਤਿਆ ਦੀ ਜ਼ਿੰਮੇਵਾਰੀ ਹਰਜੋਤ ਸਿੰਘ ਸਿੱਧੂ ਪਿੰਡ ਸ਼ਾਹਪੁਰ ਬੇਲਾ ਨੇ ਲਈ ਹੈ। ਉਸ ਨੇ ਅੱਜ ਇੱਕ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਹ ਖੁਲਾਸਾ ਕਰਦਿਆਂ ਕਿਹਾ ਕਿ ਇਸ ਨੌਜਵਾਨ ਨੇ ਉਸ ਦੇ ਭਰਾ ਦਾ ਮਈ 2019 ਵਿੱਚ ਕਤਲ ਕੀਤਾ ਸੀ ਜਿਸ ਦਾ ਬਦਲਾ ਅੱਜ ਲੈ ਲਿਆ ਹੈ। ਉਸ ਨੇ ਕਿਹਾ ਕਿ ਇਸ ਕਤਲ ਦੀ ਜ਼ਿੰਮੇਵਾਰੀ ਉਸ ਨੇ ਲਈ ਹੈ ਤੇ ਪੁਲੀਸ ਕਿਸੇ ਹੋਰ ਨੂੰ ਤੰਗ ਪ੍ਰੇਸ਼ਾਨ ਨਾ ਕਰੇ।
Punjab Spectrum
You must be logged in to post a comment.