Giani Harpreet Singh – ਮਨੁੱਖਤਾ ਦੇ ਆਧਾਰ ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲੇ ਪੈਰੋਲ- ਗਿਆਨੀ ਹਰਪ੍ਰੀਤ ਸਿੰਘ
28 ਸਾਲ ਅਤੇ 9 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੇ ਹੁਣ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਉੇੱਚ ਅਦਾਲਤ ਵਿਚ ਪਟੀਸ਼ਨ ਪਾ ਕੇ ਚਾਰ ਹਫਤਿਆਂ ਦੀ ਪੈਰੋਲ ਮੰਗੀ ਹੈ ਤੇ ਮਨੁੱਖਤਾ ਦੇ ਆਧਾਰ ਤੇ ਭਾਈ ਹਵਾਰਾ ਨੂੰ ਜਿੱਥੇ ਇਹ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ
ਉੱਥੇ ਹੀ ਸਰਕਾਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਪੈਰੋਲ ਵਿਚ ਕਿਸੇ ਕਿਸਮ ਦੀ ਵੀ ਰੁਕਾਵਟ ਨਾ ਪਾਉਣ।
ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹਿ ਚੁੱਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ।
ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਇੱਕ ਪਾਸੇ ਤਾਂ ਬਲਾਤਕਾਰ ਅਤੇ ਕਤਲ ਵਰਗੇ ਜੁਰਮਾਂ ਦੇ ਦੋਸ਼ੀ ਨੂੰ ਹਰ ਮਹੀਨੇ ਪੈਰੋਲਾਂ ਦਿੱਤੀਆਂ ਜਾ ਰਹੀਆਂ ਹਨ ਦੂਜੇ ਪਾਸੇ ਸਿੱਖ ਬੰਦੀਆਂ ਦੇ ਮਾਮਲੇ ਵਿਚ ਉਹੀ
ਕਾਨੂੰਨ ਅਮਲ ਵਿਚ ਨਹੀਂ ਲਿਆਂਦਾ ਜਾਂਦਾ।
ਉਨਾਂ ਕਿਹਾ ਕਿ ਗ੍ਰਹਿ ਮੰਤਰਾਲੇ ਨੂੰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਕੇ ਤੁਰੰਤ ਰਿਹਾਅ ਕਰਨ ਬਾਰੇ ਜਲਦ ਫੈਸਲਾ ਲੈਣਾ ਚਾਹੀਦਾ ਹੈ।
28 ਸਾਲ 9 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਰਾਹੀਂ ਚਾਰ ਹਫ਼ਤਿਆਂ ਦੀ ਪੈਰੋਲ ਦੀ ਮੰਗ ਕੀਤੀ ਹੈ।
ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਕਰੀਬ 29 ਸਾਲਾਂ ਵਿੱਚ ਪਹਿਲੀ ਵਾਰ ਪੈਰੋਲ ਦੀ ਮੰਗ ਕੀਤੀ ਗਈ ਹੈ। ਕੇਂਦਰ ਸਰਕਾਰ, ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮਨੁੱਖਤਾ ਦੇ ਆਧਾਰ ‘ਤੇ ਉਹਨਾਂ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਦੀ ਇਜਾਜ਼ਤ ਦਿੰਦਿਆਂ ਪੈਰੋਲ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਹੀਂ ਪਾਉਣੀ ਚਾਹੀਦੀ।
ਇੱਕ ਪਾਸੇ ਬਲਾਤਕਾਰੀਆਂ ਅਤੇ ਕਾਤਲਾਂ ਨੂੰ ਹਰ ਮਹੀਨੇ ਪੈਰੋਲਾਂ ਅਤੇ ਸਮੇਂ ਤੋਂ ਪਹਿਲਾਂ ਰਿਹਾਈ ਦਿੱਤੀ ਜਾਂਦੀ ਹੈ, ਦੂਜੇ ਪਾਸੇ ਸਿੱਖ ਕੈਦੀਆਂ ਦੇ ਮਾਮਲੇ ਵਿੱਚ ਉਹੀ ਕਾਨੂੰਨ ਅਮਲ ਵਿੱਚ ਨਹੀਂ ਲਿਆਂਦਾ ਜਾਂਦਾ। 30-30 ਸਾਲਾਂ ਦੀਆਂ ਉਮਰ ਕੈਦਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਰਿਹਾਈ ਨਾ ਹੋਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਗ੍ਰਹਿ ਮੰਤਰਾਲੇ ਨੂੰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਕੇ ਤੁਰੰਤ ਰਿਹਾਅ ਕਰਨ ਬਾਰੇ ਜਲਦ ਫੈਸਲਾ ਲੈਣਾ ਚਾਹੀਦਾ ਹੈ।

Punjab Spectrum