Breaking News – ਚੋਣ ਕਮਿਸ਼ਨ ਨੇ ਪੰਜਾਬ ਸਮੇਤ 16 ਸੂਬਿਆਂ ਅਤੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ SIR ਦੇ ਤੀਸਰੇ ਪੜਾਅ ਦਾ ਕੀਤਾ ਐਲਾਨ
ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਨੂੰ SIR ਦੇ ਤੀਸਰੇ ਪੜਾਅ ਵਿੱਚ ਨਹੀਂ ਕੀਤਾ ਗਿਆ ਸ਼ਾਮਲ
ਭਾਰਤੀ ਚੋਣ ਕਮਿਸ਼ਨ (ECI) ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦਾ ਤੀਸਰਾ ਪੜਾਅ 16 ਸੂਬਿਆਂ ਅਤੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕਰਵਾਇਆ ਜਾਣਾ ਹੈ, ਜਿਨ੍ਹਾਂ ਵਿੱਚ ਪੰਜਾਬ, ਦਿੱਲੀ ਅਤੇ ਚੰਡੀਗੜ੍ਹ ਵੀ ਸ਼ਾਮਲ ਹਨ।
ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਤੇ ਲੱਦਾਖ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਸੂਬੇ ਨੂੰ ਐੱਸ ਆਈ ਆਰ ਦੇ ਤੀਸਰੇ ਪੜਾਅ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।
ਬਿਆਨ ਵਿੱਚ ਦੱਸਿਆ ਗਿਆ ਹੈ ਕਿ ਪਹਾੜੀ ਅਤੇ ਬਰਫ਼ਬਾਰੀ ਵਾਲੇ ਇਲਾਕਿਆਂ ਵਿੱਚ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ, ਇਨ੍ਹਾਂ ਤਿੰਨਾਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਐੱਸ ਆਈ ਆਰ ਦੇ ਸ਼ਡਿਊਲ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।”

ਪੰਜਾਬ ਵਿੱਚ ਅੰਤਿਮ ਵੋਟਰ ਸੂਚੀਆਂ ਇੱਕ ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ, ਜਦੋਂ ਕਿ ਚੰਡੀਗੜ੍ਹ ਵਿੱਚ ਇਹ 22 ਸਤੰਬਰ ਨੂੰ ਪ੍ਰਕਾਸ਼ਿਤ ਹੋਣਗੀਆਂ। ਉੱਥੇ ਹੀ ਦਿੱਲੀ ਵਿੱਚ ਅੰਤਿਮ ਵੋਟਰ ਲਿਸਟਾਂ 7 ਅਕਤੂਬਰ ਨੂੰ ਜਾਰੀ ਹੋਣਗੀਆਂ।
ਚੋਣ ਕਮਿਸ਼ਨ ਦੇ ਸ਼ਡਿਊਲ ਮੁਤਾਬਕ, ਓੜੀਸ਼ਾ, ਮਿਜ਼ੋਰਮ, ਸਿੱਕਮ ਅਤੇ ਮਣੀਪੁਰ ਦੀਆਂ ਅੰਤਿਮ ਵੋਟਰ ਸੂਚੀਆਂ 6 ਸਤੰਬਰ ਨੂੰ ਜਾਰੀ ਕਰ ਦਿੱਤੀਆਂ ਜਾਣਗੀਆਂ।
ਦਮਨ ਦੀਊ ਅਤੇ ਦਾਦਰਾ ਨਗਰ ਹਵੇਲੀ ਦੀਆਂ ਅੰਤਿਮ ਵੋਟਰ ਸੂਚੀਆਂ 11 ਸਤੰਬਰ ਨੂੰ ਜਾਰੀ ਹੋਣਗੀਆਂ, ਜਦੋਂ ਕਿ ਉੱਤਰਾਖੰਡ ਦੀਆਂ ਅੰਤਿਮ ਸੂਚੀਆਂ 15 ਸਤੰਬਰ ਨੂੰ ਜਾਰੀ ਕੀਤੀਆਂ ਜਾਣਗੀਆਂ।

ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਅੰਤਿਮ ਵੋਟਰ ਸੂਚੀਆਂ 22 ਸਤੰਬਰ ਨੂੰ ਜਾਰੀ ਹੋਣਗੀਆਂ। ਇਸ ਤੋਂ ਬਾਅਦ 1 ਅਕਤੂਬਰ ਨੂੰ ਪੰਜਾਬ ਅਤੇ ਤੇਲੰਗਾਨਾ ਦੀਆਂ ਸੂਚੀਆਂ ਜਾਰੀ ਕੀਤੀਆਂ ਜਾਣਗੀਆਂ। ਫਿਰ 7 ਅਕਤੂਬਰ ਨੂੰ ਕਰਨਾਟਕ, ਮੇਘਾਲਿਆ, ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਦੀਆਂ ਅੰਤਿਮ ਵੋਟਰ ਸੂਚੀਆਂ ਜਾਰੀ ਕਰ ਦਿੱਤੀਆਂ ਜਾਣਗੀਆਂ।
ਉੱਥੇ ਹੀ ਨਾਗਾਲੈਂਡ ਅਤੇ ਤ੍ਰਿਪੁਰਾ ਦੀਆਂ ਅੰਤਿਮ ਸੂਚੀਆਂ ਕ੍ਰਮਵਾਰ 22 ਅਤੇ 23 ਨਵੰਬਰ ਨੂੰ ਜਾਰੀ ਕੀਤੀਆਂ ਜਾਣਗੀਆਂ।
ਚੋਣ ਕਮਿਸ਼ਨ ਨੇ ਦੱਸਿਆ ਕਿ ਐੱਸ ਆਈ ਆਰ ਦੇ ਤੀਸਰੇ ਪੜਾਅ ਦੌਰਾਨ 36.73 ਕਰੋੜ ਵੋਟਰਾਂ ਦੀ ਗਿਣਤੀ ਕਰਨ ਲਈ 3.94 ਲੱਖ ਤੋਂ ਵੱਧ ਬੂਥ ਲੈਵਲ ਅਫ਼ਸਰ (BLO) ਘਰ-ਘਰ ਜਾਣਗੇ। ਇਸ ਕੰਮ ਵਿੱਚ ਸਿਆਸੀ ਪਾਰਟੀਆਂ ਵੱਲੋਂ ਲਗਾਏ ਗਏ 3.42 ਲੱਖ ਬੂਥ ਲੈਵਲ ਏਜੰਟ (BLA) ਵੀ ਉਨ੍ਹਾਂ ਦੀ ਮਦਦ ਕਰਨਗੇ।

Punjab Spectrum
You must be logged in to post a comment.