Breaking News

Punjab – ਪਟਿਆਲਾ ਦੇ ਨਿਊ ਲਾਲ ਬਾਗ ਇਲਾਕੇ ’ਚ ਮੈਡੀਕਲ ਸਟੂਡੈਂਟ ਦਾ ਕਤਲ

Punjab – ਪਟਿਆਲਾ ਦੇ ਨਿਊ ਲਾਲ ਬਾਗ ਇਲਾਕੇ ’ਚ ਮੈਡੀਕਲ ਸਟੂਡੈਂਟ ਦਾ ਕਤਲ

ਤੇਜ਼ਧਾਰ ਹਥਿਆਰਾਂ ਨਾਲ ਉਤਾਰਿਆ ਮੌਤ ਦੇ ਘਾਟ

 

 

 

 

 

 

 

 

 

ਪਟਿਆਲਾ: ਪਟਿਆਲਾ ਦੇ ਨਿਊ ਲਾਲ ਬਾਗ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 24 ਸਾਲਾ ਨੌਜਵਾਨ ਕਮਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।

 

 

 

 

 

 

 

 

 

 

 

 

 

 

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਹਿਚਾਣ ਕਮਲ ਵਜੋਂ ਹੋਈ ਹੈ।

 

 

 

 

 

 

 

 

 

 

 

 

 

ਫਿਲਹਾਲ ਕਤਲ ਦੇ ਕਾਰਨਾਂ ਦਾ ਕੋਈ ਖੁਲਾਸਾ ਨਹੀਂ ਹੋ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।

 

 

 

 

 

 

 

 

 

 

 

 

 

 

 

 

 

 

 

 

 

ਘਟਨਾ ਸਥਾਨ ‘ਤੇ ਪੁਲਿਸ ਦੇ ਉੱਚ ਅਧਿਕਾਰੀ, ਸੀਆਈ ਸਟਾਫ ਦੀਆਂ ਟੀਮਾਂ ਅਤੇ ਫੋਰੈਂਸਿਕ ਮਾਹਿਰ ਮੌਜੂਦ ਰਹੇ। ਇਸ ਦੌਰਾਨ ਨੌਜਵਾਨ ਦੇ ਮਾਤਾ-ਪਿਤਾ ਵੀ ਮੌਕੇ ‘ਤੇ ਪਹੁੰਚ ਗਏ, ਜਿੱਥੇ ਮਾਹੌਲ ਕਾਫੀ ਗਮਗੀਨ ਬਣਿਆ ਹੋਇਆ ਸੀ।

 

 

 

 

 

 

 

 

 

 

 

 

 

 

 

 

 

 

ਪੁਲਿਸ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।