Breaking News

Tehreek-e-Taliban Hindustan ਨੇ ਪੋਸਟਰ ਜਾਰੀ ਕਰਕੇ ASI ਜੋਗਾ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ

Tehreek-e-Taliban Hindustan ਨੇ ਪੋਸਟਰ ਜਾਰੀ ਕਰਕੇ ASI ਜੋਗਾ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ

ਪੋਸਟਰ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਹੋਣੀ ਅਜੇ ਬਾਕੀ

ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਟ੍ਰੈਫਿਕ ਵਿੰਗ ਵਿੱਚ ਤਾਇਨਾਤ ASI ਜੋਗਾ ਸਿੰਘ ਦੇ ਕਤਲ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ‘ਤੇ ਜਾਰੀ ਇੱਕ ਪੋਸਟਰ ਵਿੱਚ ਆਪਣੇ ਆਪ ਨੂੰ “Tehreek-e-Taliban Hindustan (TTH)” ਕਹਿਣ ਵਾਲੇ ਗਰੁੱਪ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੋਸਟਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਦੇ “Al-Burak Squad” ਨੇ ਇਸ ਹਮਲੇ ਨੂੰ ਅੰਜਾਮ ਦਿੱਤਾ।

 

 

 

 

 

ਰਿਪੋਰਟਾਂ ਮੁਤਾਬਕ ASI ਜੋਗਾ ਸਿੰਘ ਡਿਊਟੀ ‘ਤੇ ਜਾ ਰਹੇ ਸਨ ਜਦੋਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਜੀਠਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ ਸਰਚ ਓਪਰੇਸ਼ਨ ਚਲਾਇਆ ਜਾ ਰਿਹਾ ਹੈ।

 

 

 

 

 

 

 

ਅੰਮ੍ਰਿਤਸਰ ਦੇ SSP ਸੁਹੈਲ ਕਾਸਿਮ ਮੀਰ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਪੋਸਟਰ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਅਜੇ ਨਹੀਂ ਹੋਈ ਅਤੇ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਜਾਂਚ ਏਜੰਸੀਆਂ ਵੱਲੋਂ ਦਹਿਸ਼ਤਗਰਦੀ, ਗੈਂਗਸਟਰ ਕਨੈਕਸ਼ਨ ਅਤੇ ਸਰਹੱਦ ਪਾਰ ਲਿੰਕ ਸਮੇਤ ਕਈ ਐਂਗਲਾਂ ‘ਤੇ ਤਫਤੀਸ਼ ਕੀਤੀ ਜਾ ਰਹੀ ਹੈ।

 

 

 

 

ਇਸ ਤੋਂ ਪਹਿਲਾਂ ਵੀ ਇਸੇ ਨਾਮ ਦੇ ਗਰੁੱਪ ਨੇ ਗੁਰਦਾਸਪੁਰ ਦੇ ਡੇਰਾਂਗਲਾ ਇਲਾਕੇ ਵਿੱਚ ਦੋ ਪੁਲਿਸ ਕਰਮਚਾਰੀਆਂ ਦੀ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਸੀ। ਹਾਲਾਂਕਿ ਪੰਜਾਬ ਪੁਲਿਸ ਨੇ ਉਹਨਾਂ ਦਾਵਿਆਂ ਦੀ ਵੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਸੀ।

Courtesy: The Tribune

ਮਜੀਠਾ ਇਲਾਕੇ ਵਿੱਚ ਏ ਐੱਸ ਆਈ ਜੋਗਾ ਸਿੰਘ ਦੇ ਬੇਰਹਿਮੀ ਨਾਲ ਕੀਤੇ ਕਤਲ ਤੋਂ ਕੁਝ ਘੰਟਿਆਂ ਬਾਅਦ, ਐਤਵਾਰ ਸ਼ਾਮ ਨੂੰ ਸੋਸ਼ਲ ਮੀਡੀਆ ‘ਤੇ ‘ਤਹਿਰੀਕ-ਏ-ਤਾਲ਼ਿਬਾਨ ਹਿੰਦੁਸਤਾਨ’ (TTH) ਨਾਮ ਦੇ ਸੰਗਠਨ ਦਾ ਇੱਕ ਪੋਸਟਰ ਸਾਹਮਣੇ ਆਇਆ ਹੈ। ਇਸ ਪੋਸਟਰ ਵਿੱਚ ਉਨ੍ਹਾਂ ਨੇ ਏ ਐੱਸ ਆਈ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਖ਼ਾਸ ਗੱਲ ਇਹ ਹੈ ਕਿ ਇਹ ਉਹੀ ਸੰਗਠਨ ਹੈ ਜਿਸ ਨੇ ਇਸੇ ਸਾਲ ਦੇ ਸ਼ੁਰੂ ਵਿੱਚ ਗੁਰਦਾਸਪੁਰ ਦੇ ਦੋਰਾਂਗਲਾ ਇਲਾਕੇ ਵਿੱਚ ਦੋ ਪੁਲੀਸ ਮੁਲਾਜ਼ਮਾਂ ਦਾ ਕਤਲ ਕਰਨ ਦੀ ਜ਼ਿੰਮੇਵਾਰੀ ਵੀ ਲਈ ਸੀ। ਇਸ ਕਾਰਨ ਸੁਰੱਖਿਆ ਏਜੰਸੀਆਂ ਦੀ ਚਿੰਤਾ ਕਾਫ਼ੀ ਵਧ ਗਈ ਹੈ।

 

 

 

 

 

 

 

 
ਅੰਮ੍ਰਿਤਸਰ ਦੇ SSP ਸੁਹੈਲ ਕਾਸਿਮ ਮੀਰ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਪੋਸਟਰ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਅਜੇ ਨਹੀਂ ਹੋਈ ਅਤੇ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਜਾਂਚ ਏਜੰਸੀਆਂ ਵੱਲੋਂ ਦਹਿਸ਼ਤਗਰਦੀ, ਗੈਂਗਸਟਰ ਕਨੈਕਸ਼ਨ ਅਤੇ ਸਰਹੱਦ ਪਾਰ ਲਿੰਕ ਸਮੇਤ ਕਈ ਐਂਗਲਾਂ ‘ਤੇ ਤਫਤੀਸ਼ ਕੀਤੀ ਜਾ ਰਹੀ ਹੈ।

Disclaimer: ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਪੋਸਟਰ ਦੀ ਅਧਿਕਾਰਿਕ ਪੁਸ਼ਟੀ ਅਜੇ ਤੱਕ ਨਹੀਂ ਹੋਈ। ਪੰਜਾਬ ਸਪੈਕਟ੍ਰਮ ਇਸ ਦਾਅਵੇ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਕਰਦਾ। ਜਾਂਚ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
 

 

 

 

 

 

 

 

 

 

ਹਾਲਾਂਕਿ, ਪੋਸਟਰ ਦੀ ਪ੍ਰਮਾਣਿਕਤਾ ਦੀ ਅਜੇ ਪੁਸ਼ਟੀ ਹੋਣੀ ਬਾਕੀ ਹੈ।

ਉੱਥੇ ਹੀ ਐੱਸ ਐੱਸ ਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਪੁਲੀਸ ਮਾਮਲੇ ਵਿੱਚ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਭਾਵੇਂ ਪੋਸਟਰ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਹੈ, ਪਰ ਪੁਲੀਸ ਟੀਮਾਂ ਸਾਰੇ ਐਂਗਲਾਂ (ਪਹਿਲੂਆਂ) ਤੋਂ ਜਾਂਚ ਕਰ ਰਹੀਆਂ ਹਨ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਅਤਿਵਾਦੀ ਸੰਗਠਨ ਨੇ ਕਥਿਤ ਤੌਰ ‘ਤੇ ਕਿਹਾ ਕਿ ਉਸ ਦੇ “ਅਲ-ਬੁਰਾਕ ਸਕੁਐਡ” ਨੇ ਇਸ ਹਮਲੇ ਨੂੰ ਅੰਜਾਮ ਦਿੱਤਾ, ਜਿਸ ਵਿੱਚ ਦਿਨ ਦਿਹਾੜੇ ਮਜੀਠਾ ਇਲਾਕੇ ਵਿੱਚ ਪੁਲੀਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਿਆਨ ਵਿੱਚ ਵੱਖ-ਵੱਖ ਖੇਤਰਾਂ ਵਿੱਚ ਪੁਲੀਸ ਕਰਮਚਾਰੀਆਂ, ਫੌਜ ਦੇ ਮੈਂਬਰਾਂ ਅਤੇ ਖੁਫੀਆ ਅਧਿਕਾਰੀਆਂ ਦੇ ਖਿਲਾਫ ਅਜਿਹੇ ਹੋਰ ਹਮਲਿਆਂ ਦੀ ਚਿਤਾਵਨੀ ਦਿੱਤੀ ਗਈ ਹੈ।

 

 

 

 

 

 

 

 

 

 

 

 

 

 

ਸੰਗਠਨ ਨੇ ਇਹ ਵੀ ਦਾਅਵਾ ਕੀਤਾ ਕਿ ਕਤਲ ਨਾਲ ਸਬੰਧਤ ਇੱਕ ਵੀਡੀਓ ਜਲਦੀ ਹੀ ਔਨਲਾਈਨ ਜਾਰੀ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਦੇ ਟਰੈਫਿਕ ਵਿੰਗ ਵਿੱਚ ਤਾਇਨਾਤ ਏ ਐੱਸ ਆਈ ਜੋਗਾ ਸਿੰਘ ਜਦੋਂ ਆਪਣੀ ਡਿਊਟੀ ‘ਤੇ ਜਾ ਰਹੇ ਸਨ, ਤਾਂ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਕਈ ਗੋਲੀਆਂ ਲੱਗਣ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

 

 

 

 

 

 

 

 

 

 

 

 

 

 

 

 

 

 

 

 

 

 

 

 

ਕਤਲ ਤੋਂ ਬਾਅਦ, ਪੁਲੀਸ ਨੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਮਜੀਠਾ ਬੈਲਟ ਅਤੇ ਉਸ ਦੇ ਆਲੇ-ਦੁਆਲੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮਾਂ ਕਈ ਪਹਿਲੂਆਂ ਦੀ ਜਾਂਚ ਕਰ ਰਹੀਆਂ ਹਨ, ਜਿਸ ਵਿੱਚ ਸੰਭਾਵੀ ਅਤਿਵਾਦੀ ਸਬੰਧ, ਸੰਗਠਿਤ ਅਪਰਾਧਿਕ ਸ਼ਮੂਲੀਅਤ ਅਤੇ ਸਰਹੱਦ ਪਾਰ ਦੇ ਸਬੰਧ ਸ਼ਾਮਲ ਹਨ।