Ravneet Bittu ਪੁਲੀਸ ਮੁਲਾਜ਼ਮਾਂ ਤੋਂ ਮੁਆਫੀ ਮੰਗੇ: Baltej Pannu
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਚੋਣਾਂ ਵਾਲੇ ਦਿਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਧੂਰੀ ਵਿੱਚ ਪੰਜਾਬ ਪੁਲੀਸ ਦੇ ਅਧਿਕਾਰੀਆਂ ਨਾਲ ਕੀਤੇ ਗਏ ਵਿਵਹਾਰ ਦੀ ਆਲੋਚਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਬਿੱਟੂ ਦੇ ਰਵੱਈਏ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਨਾਲ ਭਾਜਪਾ ਆਗੂ ਦਾ ਹੰਕਾਰ ਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਜਨਤਕ ਹੋ ਗਿਆ ਹੈ। ਰਵਨੀਤ ਬਿੱਟੂ ਨੇ ਕੈਮਰਿਆਂ ਸਾਹਮਣੇ ਪੰਜਾਬ ਪੁਲੀਸ ਦੇ ਅਧਿਕਾਰੀਆਂ ਨਾਲ ਬਦਸਲੂਕੀ ਕੀਤੀ, ਕੇਂਦਰੀ ਮੰਤਰੀ ਦਾ ਅਜਿਹਾ ਰਵੱਈਆ ਗੈਰ-ਜ਼ਿੰਮੇਵਾਰਾਨਾ ਹੈ। ਇਸ ਲਈ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਪੁਲੀਸ ਦੇ ਅਧਿਕਾਰੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਸ੍ਰੀ ਪੰਨੂ ਨੇ ਕਿਹਾ ਕਿ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਪੁਲੀਸ ਪ੍ਰਸ਼ਾਸਨ ਪ੍ਰਤੀ ਅਜਿਹੇ ਰਵੱਈਏ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਰਵਨੀਤ ਬਿੱਟੂ ਨੂੰ ਪੰਜਾਬ ਪੁਲੀਸ, ਖ਼ਾਸ ਕਰਕੇ ਸਬ-ਇੰਸਪੈਕਟਰ ਅਤੇ ਐੱਸ ਐੱਸ ਪੀ ਨਵਜੋਤ ਕੌਰ ਤੋਂ ਮੁਆਫੀ ਮੰਗਣੀ ਚਾਹੀਦੀ ਹੈ, ਜਿਨ੍ਹਾਂ ਖ਼ਿਲਾਫ਼ ਉਨ੍ਹਾਂ ਟਕਰਾਅ ਦੌਰਾਨ ਅਣਉੱਚਿਤ ਭਾਸ਼ਾ ਦੀ ਵਰਤੋਂ ਕੀਤੀ ਸੀ। ਪੰਜਾਬ ਪੁਲੀਸ ਦੇ ਅਧਿਕਾਰੀ ਸਖ਼ਤ ਮਿਹਨਤ, ਪੜ੍ਹਾਈ, ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਆਪਣੇ ਪਰਿਵਾਰਾਂ ਦੀਆਂ ਕੁਰਬਾਨੀਆਂ ਸਦਕਾ ਇਹ ਮੁਕਾਮ ਹਾਸਲ ਕਰਦੇ ਹਨ, ਨਾ ਕਿ ਵਿਸ਼ੇਸ਼ ਨਿਯਮਾਂ ਦੇ ਬਦਲਾਅ ਅਤੇ ਸਿਆਸੀ ਪ੍ਰਭਾਵ ਰਾਹੀਂ।
Punjab Spectrum
You must be logged in to post a comment.