Partap Bajwa ਨੇ ਹਾਈ ਕਮਾਂਡ ਦੀ ਮੀਟਿੰਗ ਵਿੱਚੋਂ ਬਾਹਰ ਜਾਣ ਬਾਰੇ ਮੀਡੀਆ ਰਿਪੋਰਟਾਂ ਨੂੰ ਦੱਸਿਆ ‘ਬੇਬੁਨਿਆਦ’
**ਪ੍ਰਤਾਪ ਬਾਜਵਾ ਨੇ ਹਾਈ ਕਮਾਂਡ ਮੀਟਿੰਗ ਛੱਡਣ ਦੀਆਂ ਖ਼ਬਰਾਂ ਨੂੰ ਕੀਤਾ ਖਾਰਜ**
ਚੰਡੀਗੜ੍ਹ, 30 ਮਈ — ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਉਹਨਾਂ ਮੀਡੀਆ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਹ ਕਾਂਗਰਸ ਹਾਈ ਕਮਾਂਡ ਨਾਲ ਹੋਈ ਮੀਟਿੰਗ ਦੌਰਾਨ ਨਾਰਾਜ਼ ਹੋ ਕੇ ਵਿਚਕਾਰੋਂ ਹੀ ਬਾਹਰ ਚਲੇ ਗਏ ਸਨ।
ਬਾਜਵਾ ਨੇ ਸਪੱਸ਼ਟ ਕੀਤਾ ਕਿ ਅਜਿਹਾ ਕੁਝ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਆਪਣੇ ਵਿਚਾਰ ਰੱਖਣ ਤੋਂ ਬਾਅਦ ਉਨ੍ਹਾਂ ਨੇ ਹਾਈ ਕਮਾਂਡ ਤੋਂ ਜਾਣ ਦੀ ਇਜਾਜ਼ਤ ਮੰਗੀ ਸੀ ਅਤੇ ਉਸ ਤੋਂ ਬਾਅਦ ਹੀ ਮੀਟਿੰਗ ਤੋਂ ਰਵਾਨਾ ਹੋਏ ਸਨ।

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਪੰਜ ਸੀਨੀਅਰ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇ ਇੰਦਰ ਸਿੰਗਲਾ ਸ਼ਾਮਲ ਹੋਏ ਸਨ।
ਮੀਟਿੰਗ ਨੂੰ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਅਤੇ ਭਵਿੱਖੀ ਰਣਨੀਤੀ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਬਾਜਵਾ ਵੱਲੋਂ ਮੀਟਿੰਗ ਵਿਚੋਂ ਗੁੱਸੇ ਵਿੱਚ ਬਾਹਰ ਨਿਕਲਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ ਹੁਣ ਸਿਰੇ ਤੋਂ ਨਕਾਰ ਦਿੱਤਾ ਹੈ।
Punjab Spectrum
You must be logged in to post a comment.