Harmeet Pathanmajra – ਜੇਲ੍ਹ ‘ਚੋਂ ਬਾਹਰ ਆਉਂਦੇ ਹੀ ਵਿਧਾਇਕ Pathanmajra ਦੇ ਤਿੱਖੇ ਤੇਵਰ; ਦਿੱਲੀ ਤੇ ਪੰਜਾਬ ਦੀ ਲੀਡਰਸ਼ਿਪ ‘ਤੇ ਸੇਧਿਆ ਨਿਸ਼ਾਨਾ
ਬਾਬਾ ਬੁੱਢਾ ਸਾਹਿਬ ਨਤਮਸਤਕ ਹੋਣ ਪਹੁੰਚੇ ਪਠਾਣਮਾਜਰਾ; ਕੇਸਾਂ ਨੂੰ ਦੱਸਿਆ ਸਿਆਸਤ ਤੋਂ ਪ੍ਰੇਰਿਤ
ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਐਤਵਾਰ ਨੂੰ ਕੇਂਦਰੀ ਜੇਲ੍ਹ ਤੋਂ ਰਿਹਾਅ ਹੋ ਗਏ। ਜੇਲ੍ਹ ਤੋਂ ਬਾਹਰ ਆਉਣ ਮਗਰੋਂ ਉਨ੍ਹਾਂ ਆਪਣੇ ਖ਼ਿਲਾਫ਼ ਦਰਜ ਮਾਮਲਿਆਂ ਨੂੰ ਸਿਆਸੀ ਪ੍ਰੇਰਿਤ ਕਰਾਰ ਦਿੰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਰਕਾਰ ਅੱਗੇ ਜ਼ੋਰਦਾਰ ਢੰਗ ਨਾਲ ਚੁੱਕਣ ਦੀ ਕੀਮਤ ਉਨ੍ਹਾਂ ਨੂੰ ਚੁਕਾਉਣੀ ਪਈ ਹੈ।

ਪਠਾਣਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਠੋਸ ਆਧਾਰ ਦੇ ਪਰੇਸ਼ਾਨ ਕੀਤਾ ਗਿਆ, ਪਰ ਉਹ ਆਪਣੇ ਹਲਕੇ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਚੁੱਕਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਗੰਭੀਰਤਾ ਨਾਲ ਕਦਮ ਚੁੱਕਦੀ ਹੈ ਤਾਂ ਉਹ ਖੇਤਰ ਦੇ ਹਿੱਤਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਨੂੰ ਤਿਆਰ ਹਨ।
ਪਾਰਟੀ ਵਿੱਚ ਆਪਣੀ ਭਵਿੱਖ ਦੀ ਭੂਮਿਕਾ ਅਤੇ ਸਿਆਸੀ ਰੁਖ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕੋਈ ਸਿੱਧਾ ਜਵਾਬ ਦੇਣ ਤੋਂ ਗੁਰੇਜ਼ ਕੀਤਾ। ਉਨ੍ਹਾਂ ਕਿਹਾ ਕਿ ਅਗਲੀ ਸਿਆਸੀ ਰਣਨੀਤੀ ਦਾ ਫੈਸਲਾ ਉਹ ਇਕੱਲੇ ਨਹੀਂ ਕਰਨਗੇ, ਸਗੋਂ ਆਪਣੇ ਸਮਰਥਕਾਂ ਅਤੇ ਹਲਕੇ ਦੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਕੋਈ ਕਦਮ ਚੁੱਕਿਆ ਜਾਵੇਗਾ।
ਵਿਧਾਇਕ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਦਰਜ ਹੋਰਨਾਂ ਮਾਮਲਿਆਂ ਵਿੱਚ ਕੋਈ ਠੋਸ ਸਬੂਤ ਜਾਂ ਗਵਾਹ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹ ਦੌਰਾਨ ਵੀ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਨਿਸ਼ਾਨਾ ਬਣਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਅਤੇ ਦਿੱਲੀ ਦੀ ਪਾਰਟੀ ਲੀਡਰਸ਼ਿਪ ‘ਤੇ ਵੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਪਿੱਛੇ ਸਿਆਸੀ ਕਾਰਨ ਹਨ।
ਪਠਾਣਮਾਜਰਾ ਨੇ ਦੱਸਿਆ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ, ਪਰ ਉਹ ਕਿਸੇ ਵੀ ਨਵੇਂ ਸਿਆਸੀ ਫੈਸਲੇ ਤੋਂ ਪਹਿਲਾਂ ਆਪਣੇ ਸਮਰਥਕਾਂ ਅਤੇ ਖੇਤਰ ਦੇ ਲੋਕਾਂ ਦੀ ਰਾਏ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਭਰੋਸੇ ਅਤੇ ਸਮਰਥਨ ਨੂੰ ਧਿਆਨ ਵਿੱਚ ਰੱਖਦਿਆਂ ਹੀ ਅਗਲੇ ਕਦਮ ਬਾਰੇ ਐਲਾਨ ਕੀਤਾ ਜਾਵੇਗਾ। ਰਿਹਾਈ ਤੋਂ ਤੁਰੰਤ ਬਾਅਦ ਪਠਾਣਮਾਜਰਾ ਆਪਣੇ ਸਮਰਥਕਾਂ ਸਮੇਤ ਬਾਬਾ ਬੁੱਢਾ ਸਾਹਿਬ ਲਈ ਰਾਵਨਾ ਹੋਏ।
Punjab Spectrum
You must be logged in to post a comment.