Breaking News

Gurdaspur ਅਣਪਛਾਤੇ ਵਿਅਕਤੀਆਂ ਨੇ ਭਾਜਪਾ ਦੇ ਜ਼ਿਲ੍ਹਾ ਟਰੇਡ ਸੈਲ ਦੇ ਕਨਵੀਨਰ ਵਿਜੇ ਸੋਨੀ ‘ਤੇ ਚਲਾਈਆਂ ਗੋਲੀਆਂ

Gurdaspur

ਅਣਪਛਾਤੇ ਵਿਅਕਤੀਆਂ ਨੇ ਭਾਜਪਾ ਦੇ ਜ਼ਿਲ੍ਹਾ ਟਰੇਡ ਸੈਲ ਦੇ ਕਨਵੀਨਰ ਵਿਜੇ ਸੋਨੀ ‘ਤੇ ਚਲਾਈਆਂ ਗੋਲੀਆਂ

ਕੋਟਲੀ ਸੂਰਤ ਮੱਲੀ (ਗੁਰਦਾਸਪੁਰ), 3 ਜੂਨ – ਅੱਜ ਦੇਰ ਸ਼ਾਮ ਭਾਜਪਾ ਦੇ ਜ਼ਿਲ੍ਹਾ ਟਰੇਡ ਸੈਲ ਦੇ ਕਨਵੀਨਰ ਤੇ ਉੱਘੇ ਸਮਾਜ ਸੇਵਕ ਵਿਜੇ ਸੋਨੀ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਐਸ.ਐਚ.ਓ. ਗੁਰਦਰਸ਼ਨ ਸਿੰਘ ਕੰਗ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।

ਇਸ ਮੌਕੇ ‘ਤੇ ਵਿਜੇ ਸੋਨੀ ਨੇ ਦੱਸਿਆ ਕਿ ਅੱਜ 9.40 ਵਜੇ ਦੇ ਕਰੀਬ ਜਦੋਂ ਉਹ ਆਪਣੇ ਪੈਟਰੋਲ ਪੰਪ ਕੋਟਲੀ ਸੂਰਤ ਮੱਲੀ ਤੋਂ ਆਪਣੀ ਕਾਰ ‘ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਹੇ ਸੀ ਤਾਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵਲੋਂ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਵੇਖੀ ਜਾ ਰਹੀ ਹੈ