Hardeep Puri signals new terms for any Akali-BJP alliance
ਅਕਾਲੀ-ਭਾਜਪਾ ਗੱਠਜੋੜ ਬਾਰੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਵੱਡਾ ਬਿਆਨ
ਅਕਾਲੀ-ਭਾਜਪਾ ਗਠਜੋੜ ‘ਤੇ ਹਰਦੀਪ ਪੁਰੀ ਦਾ ਸਪੱਸ਼ਟ ਬਿਆਨ, ਬੋਲੇ- ਹੁਣ ਕੱਦ ਮੁਤਾਬਕ ਹੋਵੇਗੀ ਗੱਲ
ਕਿਹਾ— ਕੁਝ ਸ਼ਰਤਾਂ ‘ਤੇ ਹੋ ਸਕਦਾ ਹੈ ਅਕਾਲੀ ਦਲ ਨਾਲ ਗੱਠਜੋੜ।
ਭਾਜਪਾ ਇਸ ਵਾਰ ਵੱਡੇ ਭਰਾ ਦੀ ਭੂਮਿਕਾ ਵਿੱਚ ਹੋਵੇਗੀ।
ਭਾਜਪਾ ਭਾਰਤ ਦੀ ਸਭ ਤੋਂ ਵੱਡੀ ਪਾਰਟੀ ਹੈ।
ਜੇ ਅਕਾਲੀ ਦਲ ਇਹ ਗੱਲ ਮੰਨਣ ਲਈ ਤਿਆਰ ਹੈ ਤਾਂ ਆ ਕੇ ਸਾਡੇ ਨਾਲ ਗੱਲਬਾਤ ਕਰੇ।

ਚੰਡੀਗੜ੍ਹ, 13 ਜੂਨ 2026- ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਇੱਕ ਬਹੁਤ ਵੱਡਾ ਅਤੇ ਸਪੱਸ਼ਟ ਸਿਆਸੀ ਬਿਆਨ ਜਾਰੀ ਕੀਤਾ ਹੈ। ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਜੇਕਰ ਅਕਾਲੀ ਦਲ ਭਾਜਪਾ ਨਾਲ ਦੁਬਾਰਾ ਗੱਠਜੋੜ ਕਰਨਾ ਚਾਹੁੰਦਾ ਹੈ, ਤਾਂ ਉਸ ਨੂੰ ਇਹ ਸਮਝਣਾ ਹੋਵੇਗਾ ਕਿ ਭਾਰਤੀ ਜਨਤਾ ਪਾਰਟੀ ਹੁਣ ਸਿਰਫ਼ ਦੇਸ਼ ਦੀ ਹੀ ਨਹੀਂ, ਬਲਕਿ ਪੂਰੀ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਹਾਲਤ ਵਿੱਚ ਭਾਜਪਾ ਇਸ ਗੱਠਜੋੜ ਵਿੱਚ ‘ਛੋਟੇ ਭਰਾ’ ਦੀ ਭੂਮਿਕਾ ਵਿੱਚ ਨਹੀਂ ਰਹੇਗੀ।
ਹਰਦੀਪ ਸਿੰਘ ਪੁਰੀ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੂਬੇ ਦੀ ਰਾਜਨੀਤੀ ਵਿੱਚ ਭਾਜਪਾ ਲਗਾਤਾਰ ਮਜ਼ਬੂਤ ਹੋਈ ਹੈ। ਪਾਰਟੀ ਆਪਣੇ ਸੰਗਠਨਾਤਮਕ ਢਾਂਚੇ ਦੇ ਵਿਸਤਾਰ ਅਤੇ ਜਨਤਾ ਵਿੱਚ ਵਧ ਰਹੇ ਜਨਾਧਾਰ ਦੇ ਬਲ ‘ਤੇ ਅੱਗੇ ਵਧ ਰਹੀ ਹੈ। ਉਨ੍ਹਾਂ ਸਪੱਸ਼ਟ ਸੰਕੇਤ ਦਿੱਤੇ ਕਿ ਭਵਿੱਖ ਵਿੱਚ ਜੇਕਰ ਕੋਈ ਗੱਠਜੋੜ ਹੁੰਦਾ ਹੈ, ਤਾਂ ਉਸ ਵਿੱਚ ਭਾਜਪਾ ‘ਵੱਡੇ ਭਰਾ’ ਦੀ ਭੂਮਿਕਾ ਨਿਭਾਏਗੀ। ਜੇਕਰ ਅਕਾਲੀ ਦਲ ਭਾਜਪਾ ਦੇ ਨਾਲ ਆਉਣ ਦਾ ਇੱਛੁਕ ਹੈ, ਤਾਂ ਉਸ ਨੂੰ ਇਸ ਬਦਲੀ ਹੋਈ ਰਾਜਨੀਤਿਕ ਹਕੀਕਤ ਨੂੰ ਪ੍ਰਵਾਨ ਕਰਨਾ ਹੀ ਹੋਵੇਗਾ।
ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਪੰਜਾਬ ਦਾ ਵਿਕਾਸ, ਸੁਸ਼ਾਸਨ (Good Governance) ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਅੱਗੇ ਲੈ ਕੇ ਜਾਣਾ ਹੈ। ਪਾਰਟੀ ਪੰਜਾਬ ਵਿੱਚ ਆਪਣੇ ਦਮ ‘ਤੇ ਵੀ ਜਨਤਾ ਦੇ ਵਿਚਕਾਰ ਇੱਕ ਮਜ਼ਬੂਤ ਅਤੇ ਬਿਹਤਰ ਵਿਕਲਪ ਵਜੋਂ ਉੱਭਰ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਗੱਠਜੋੜ ਨੂੰ ਲੈ ਕੇ ਅੰਤਿਮ ਅਤੇ ਆਖਰੀ ਫੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਪੱਧਰ ‘ਤੇ ਲਿਆ ਜਾਵੇਗਾ, ਪਰ ਇਹ ਤੈਅ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਸਥਿਤੀ ਪਹਿਲਾਂ ਨਾਲੋਂ ਕਈ ਗੁਣਾ ਵਧੇਰੇ ਮਜ਼ਬੂਤ ਹੋ ਚੁੱਕੀ ਹੈ।
Punjab Spectrum
You must be logged in to post a comment.