Akal Takht summons Punjab Cabinet: ਇਤਰਾਜ਼ਯੋਗ ਵੀਡੀਓ ਮਾਮਲੇ ‘ਚ Bhagwant Mann ਗੁਰੂ ਦੋਖੀ ਕਰਾਰ
ਪੰਜਾਬ ਕੈਬਨਿਟ 29 ਜੂਨ ਨੂੰ ਅਕਾਲ ਤਖਤ ’ਤੇ ਤਲਬ
ਜਥੇਦਾਰ ਅਕਾਲ ਤਖਤ, ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਤਰਾਜ਼ਯੋਗ ਵੀਡੀਓ ਮਾਮਲੇ ਵਿੱਚ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ।
ਜਥੇਦਾਰ ਨੇ ਆਖਿਆ ਕਿ ਇਸ ਮਾਮਲੇ ਵਿੱਚ ਭਾਰਤ ਦੀਆਂ ਦੋ ਮਾਨਤਾ ਪ੍ਰਾਪਤ ਵੱਡੀਆਂ ਲੈਬਜ਼ ਤੋਂ ਇਸ ਦੀ ਜਾਂਚ ਕਰਾਈ ਗਈ ਹੈ, ਜਿਨ੍ਹਾਂ ਇਹ ਵੀਡੀਓਜ਼ ਠੀਕ ਦੱਸੀਆਂ ਗਈਆਂ ਹਨ, ਕੋਈ ਛੇੜਛਾੜ ਨਹੀਂ ਕੀਤੀ ਗਈ ਅਤੇ ਨਾ ਹੀ ਇਹ ਏਆਈ ਨਾਲ ਬਣਾਈਆਂ ਹੋਈਆਂ ਹਨ।
ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀਆਂ ਪ੍ਰਚੱਲਤ ਤਸਵੀਰਾਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਇਤਰਾਜ਼ਯੋਗ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਸਦੇ ਨਾਲ ਹੀ ਬੇਅਦਬੀ ਐਕਟ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਇਸ ਸਬੰਧੀ 29 ਜੂਨ ਨੂੰ ਸਾਰੇ ਸਿੱਖ ਐਮਐਲਏ, ਉਹ ਭਾਵੇਂ ਕਿਸੇ ਵੀ ਪਾਰਟੀ ਦੇ ਹੋਣ ਅਤੇ ਸਮੁੱਚੀ ਕੈਬਨਿਟ ਪੰਜਾਬ ਸਰਕਾਰ ਨੂੰ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਹੈ।

Akal Takht Summons Punjab Cabinet and Sikh MLAs in Sacrilege Act Case: ਬੇਅਦਬੀ ਐਕਟ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਮਾਮਲੇ ਨੂੰ ਵਿਚਾਰਨ ਮਗਰੋਂ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਇਸ ਸਬੰਧੀ ਫੈਸਲੇ ਨੂੰ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 29 ਜੂਨ ਨੂੰ ਸਾਰੇ ਸਿੱਖ ਐਮਐਲਏ, ਉਹ ਭਾਵੇਂ ਕਿਸੇ ਵੀ ਪਾਰਟੀ ਦੇ ਹੋਣ ਅਤੇ ਸਮੁੱਚੀ ਕੈਬਨਿਟ ਪੰਜਾਬ ਸਰਕਾਰ ਨੂੰ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਹੈ।
ਮੁੱਖ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ। ਜਥੇਦਾਰ ਗੜਗੱਜ ਨੇ ਆਖਿਆ ਕਿ ਇਸ ਮਾਮਲੇ ਵਿੱਚ ਭਾਰਤ ਦੀਆਂ ਦੋ ਮਾਨਤਾ ਪ੍ਰਾਪਤ ਵੱਡੀਆਂ ਲੈਬਜ਼ ਤੋਂ ਇਸ ਦੀ ਜਾਂਚ ਕਰਾਈ ਗਈ ਹੈ ਜਿੱਥੇ ਇਹ ਵੀਡੀਓਜ਼ ਠੀਕ ਪਾਈਆਂ ਗਈਆਂ ਹਨ, ਇਸ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਅਤੇ ਨਾ ਹੀ ਇਹ ਏਆਈ ਨਾਲ ਬਣਾਈਆਂ ਹੋਈਆਂ ਹਨ। ਉਹਨਾਂ ਆਖਿਆ ਕਿ ਗੁਰੂ ਸਾਹਿਬ ਦੀਆਂ ਪ੍ਰਚੱਲਤ ਤਸਵੀਰਾਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਨਾਲ ਇਤਰਾਜ਼ਯੋਗ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Punjab Spectrum
You must be logged in to post a comment.