Breaking News

Sikh Couple Murder Case: ਪਾਕਿਸਤਾਨ ਵਿੱਚ ਸਿੱਖ ਜੋੜੇ ਦੇ ਕਤਲ ਕੇਸ ਦਾ ਮੁੱਖ ਸ਼ੱਕੀ ਗ੍ਰਿਫ਼ਤਾਰ

Sikh Couple Murder Case: ਪਾਕਿਸਤਾਨ ਵਿੱਚ ਸਿੱਖ ਜੋੜੇ ਦੇ ਕਤਲ ਕੇਸ ਦਾ ਮੁੱਖ ਸ਼ੱਕੀ ਗ੍ਰਿਫ਼ਤਾਰ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਗੁਰਦੁਆਰੇ ਦੇ ਅੰਦਰ ਗੋਲੀ ਮਾਰ ਕੇ ਕਤਲ ਕੀਤੇ ਗਏ ਸਿੱਖ ਜੋੜੇ ਦੇ ਦੋਹਰੇ ਕਤਲ ਕਾਂਡ ਵਿੱਚ ਪੁਲੀਸ ਨੇ ਮੁੱਖ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਗੁਰਦੁਆਰੇ ਦੇ ਅੰਦਰ ਗੋਲੀ ਮਾਰ ਕੇ ਕਤਲ ਕੀਤੇ ਗਏ ਸਿੱਖ ਜੋੜੇ ਦੇ ਦੋਹਰੇ ਕਤਲ ਕਾਂਡ ਵਿੱਚ ਪੁਲੀਸ ਨੇ ਮੁੱਖ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੀੜਤਾਂ ਦੀ ਪਛਾਣ ਜਗਨਨਾਥ ਅਤੇ ਉਸ ਦੀ ਪਤਨੀ ਆਸਮਾ ਵੰਤੀ ਵਜੋਂ ਹੋਈ ਹੈ, ਜੋ ਪੇਸ਼ਾਵਰ ਤੋਂ ਕਰੀਬ 60 ਕਿਲੋਮੀਟਰ ਉੱਤਰ-ਪੱਛਮ ਵਿੱਚ ਸਥਿਤ ਮਰਦਾਨ ਜ਼ਿਲ੍ਹੇ ਦੇ ਬਾਬੂ ਮੁਹੱਲਾ ਵਿੱਚ ਗੁਰਦੁਆਰੇ ਦੇ ਦੇਖਭਾਲ ਕਰਤਾ ਵਜੋਂ ਸੇਵਾ ਨਿਭਾ ਰਹੇ ਸਨ, ਜਿਨ੍ਹਾਂ ਨੂੰ ਬੁੱਧਵਾਰ ਨੂੰ ਗੁਰਦੁਆਰੇ ਦੇ ਅੰਦਰ ਗੋਲੀ ਮਾਰ ਦਿੱਤੀ ਗਈ ਸੀ।

ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਰਦਾਨ ਦੇ ਜ਼ਿਲ੍ਹਾ ਪੁਲੀਸ ਅਫ਼ਸਰ (ਡੀਪੀਓ) ਮਸੂਦ ਅਹਿਮਦ ਬੰਗਸ਼ ਨੇ ਦੱਸਿਆ ਕਿ ਇਸ ਮਾਮਲੇ ਦੇ ਮੁੱਖ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸਦੀ ਪਛਾਣ ਅਮਾਜ਼ੂਗੜੀ ਦੇ ਵਸਨੀਕ ਸ਼ੇਰ ਸ਼ਾਹ ਵਜੋਂ ਹੋਈ ਹੈ।

ਬੰਗਸ਼ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ, ਕਾਊਂਟਰ-ਟੈਰੋਰਿਜ਼ਮ ਡਿਪਾਰਟਮੈਂਟ (ਸੀਟੀਡੀ) ਦੇ ਕਰਮਚਾਰੀਆਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਇੱਕ ਸਾਂਝੀ ਜਾਂਚ ਟੀਮ (ਜੇਆਈਟੀ) ਵੱਲੋਂ ਕੀਤੀ ਗਈ ਜਾਂਚ ਵਿੱਚ ਹੁਣ ਤੱਕ ਸ਼ੱਕੀ ਦਾ ਕਿਸੇ ਪਾਬੰਦੀਸ਼ੁਦਾ ਜਥੇਬੰਦੀ, ਅਤਿਵਾਦੀ ਸੰਗਠਨ ਜਾਂ ਸੰਗਠਿਤ ਨੈੱਟਵਰਕ ਨਾਲ ਸਬੰਧ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ।

ਡੀਪੀਓ ਨੇ ਕਿਹਾ ਕਿ ਕਤਲ ਪਿੱਛੇ ਕੀ ਮਕਸਦ ਸੀ ਇਹ ਅਜੇ ਸਪੱਸ਼ਟ ਨਹੀਂ ਹੈ ਅਤੇ ਅਧਿਕਾਰੀ ਸ਼ੱਕੀ ਦੇ ਬਿਆਨਾਂ ਅਤੇ ਹੁਣ ਤੱਕ ਇਕੱਠੇ ਕੀਤੇ ਗਏ ਹੋਰ ਸਬੂਤਾਂ ਦੇ ਮੱਦੇਨਜ਼ਰ ਸਾਰੇ ਸੰਭਾਵਿਤ ਪਹਿਲੂਆਂ ਦੀ ਜਾਂਚ ਕਰ ਰਹੇ ਹਨ।