Bathinda Viral Video: ਜਦੋਂ Gurmeet Singh Khudian ਨੇ ਅਧਿਕਾਰੀਆਂ ਨੂੰ ਖਰੀਆਂ-ਖਰੀਆਂ ਸੁਣਾਈਆਂ
ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ; ਦੌਰੇ ਦੀ ਸੂਚਨਾ ਨਾ ਦੇਣ ’ਤੇ ਨਾਰਾਜ਼ਗੀ ਜ਼ਾਹਰ
Gurmeet Singh Khudian Viral Video: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਬਠਿੰਡਾ ਦੌਰੇ ਦੌਰਾਨ ਬਣੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਮੰਤਰੀ ਆਪਣੇ ਵਿਭਾਗ ਦੇ ਅਧਿਕਾਰੀਆਂ ਨਾਲ ਨਾਰਾਜ਼ਗੀ ਜ਼ਾਹਰ ਕਰਦੇ ਅਤੇ ਉਨ੍ਹਾਂ ਨੂੰ ਫਟਕਾਰ ਲਾਉਂਦੇ ਨਜ਼ਰ ਆ ਰਹੇ ਹਨ।
ਵਾਇਰਲ ਵੀਡੀਓ ਅਨੁਸਾਰ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਆਪਣੇ ਨੇੜੇ ਗੁਲਦਸਤਾ ਫੜੀ ਖੜ੍ਹੀ ਜ਼ਿਲ੍ਹੇ ਦੀ ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤਪਾਲ ਕੌਰ ਨੂੰ ਪੁੱਛਦੇ ਹਨ ਕਿ ਉਨ੍ਹਾਂ ਦੇ ਬਠਿੰਡਾ ਦੌਰੇ ਬਾਰੇ ਕਿਸੇ ਨੂੰ ਸੂਚਿਤ ਕਿਉਂ ਨਹੀਂ ਕੀਤਾ ਗਿਆ। ਇਸ ਦੌਰਾਨ ਉਹ ਮੌਕੇ ’ਤੇ ਮੌਜੂਦ ਹੋਰ ਅਧਿਕਾਰੀਆਂ ਨੂੰ ਵੀ ਸੰਬੋਧਨ ਕਰਦੇ ਹੋਏ ਕਹਿੰਦੇ ਸੁਣਾਈ ਦਿੰਦੇ ਹਨ, “ਮੈਂ ਡੇਢ ਘੰਟੇ ਤੋਂ ਬਠਿੰਡੇ ਵਿੱਚ ਹਾਂ। ਕੀ ਕਿਸੇ ਦੀ ਇਹ ਜ਼ਿੰਮੇਵਾਰੀ ਨਹੀਂ ਕਿ ਉਸ ਦਾ ਮੰਤਰੀ ਸ਼ਹਿਰ ਵਿੱਚ ਹੈ?” ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਿਸੇ ਦੀ ਕੋਈ ਦਲੀਲ ਨਹੀਂ ਸੁਣਨਾ ਚਾਹੁੰਦੇ।
ਇਹ ਘਟਨਾ ਉਸ ਸਮੇਂ ਦੀ ਹੈ ਜਦੋਂ ਖੇਤੀ ਮੰਤਰੀ ਬੀਤੇ ਦਿਨੀਂ ਬਠਿੰਡਾ ਦੌਰੇ ’ਤੇ ਪਹੁੰਚੇ ਹੋਏ ਸਨ। ਦੌਰੇ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਪਹਿਲੀ ਬਾਇਓ-ਫਰਟੀਲਾਈਜ਼ਰ ਕੁਆਲਟੀ ਕੰਟਰੋਲ ਲੈਬਾਰਟਰੀ ਦਾ ਉਦਘਾਟਨ ਕੀਤਾ ਅਤੇ ਨਵੀਂ ਬੀਜ ਪਰਖ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ ਵੀ ਰੱਖਿਆ।
ਇਹ ਘਟਨਾ ਉਸ ਸਮੇਂ ਦੀ ਹੈ ਜਦੋਂ ਖੇਤੀ ਮੰਤਰੀ ਬੀਤੇ ਦਿਨੀਂ ਬਠਿੰਡਾ ਦੌਰੇ ’ਤੇ ਪਹੁੰਚੇ ਹੋਏ ਸਨ। ਦੌਰੇ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਪਹਿਲੀ ਬਾਇਓ-ਫਰਟੀਲਾਈਜ਼ਰ ਕੁਆਲਟੀ ਕੰਟਰੋਲ ਲੈਬਾਰਟਰੀ ਦਾ ਉਦਘਾਟਨ ਕੀਤਾ ਅਤੇ ਨਵੀਂ ਬੀਜ ਪਰਖ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ ਵੀ ਰੱਖਿਆ।
ਮੰਤਰੀ ਦੀ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇਸ ਨੂੰ ਲੈ ਕੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਹਾਲਾਂ ਕਿ ਇਸ ਮਾਮਲੇ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
ਇਹ ਵੀ ਚੇਤੇ ਕਰਾਉਣ ਯੋਗ ਹੈ ਕਿ ਬੀਤੇ ਦਿਨੀਂ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਇੱਕ ਮੀਟਿੰਗ ’ਚ ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਨੂੰ ‘ਖ਼ਰੀਆਂ-ਖ਼ਰੀਆਂ’ ਸੁਣਾ ਕੇ ਹਕੀਕੀ ਸ਼ੀਸ਼ਾ ਦਿਖਾਉਣ ਬਾਬਤ ਜ਼ੋਰਦਾਰ ਚਰਚਾ ਛਿੜੀ ਸੀ। ਸਿਆਸੀ ਮਾਹਿਰ ਤਾਜ਼ਾ ਘਟਨਾ ਨੂੰ ਉਸ ਪ੍ਰਸੰਗ ਨਾਲ ਜੋੜ ਕੇ, ਅਫ਼ਸਰਸ਼ਾਹੀ ਵੱਲੋਂ ਜਾਣ-ਬੁੱਝ ਕੇ ਮੰਤਰੀ ਨੂੰ ਨਜ਼ਰਅੰਦਾਜ਼ ਕਰਨ ਦੀ ਗੱਲ ਆਖ ਰਹੇ ਹਨ।
Punjab Spectrum