Breaking News

*ਕਰਨਪ੍ਰਯਾਗ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਚਾਰੇ ਨਿਹੰਗ ਸਿੰਘਾਂ ਦਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਮਨਪ੍ਰੀਤ ਸਿੰਘ ਇਯਾਲੀ ਅਤੇ ਐਮਪੀ ਸਰਬਜੀਤ ਸਿੰਘ ਖਾਲਸਾ ਨੇ ਕੀਤਾ ਸਨਮਾਨ*

*ਕਰਨਪ੍ਰਯਾਗ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਚਾਰੇ ਨਿਹੰਗ ਸਿੰਘਾਂ ਦਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਮਨਪ੍ਰੀਤ ਸਿੰਘ ਇਯਾਲੀ ਅਤੇ ਐਮਪੀ ਸਰਬਜੀਤ ਸਿੰਘ ਖਾਲਸਾ ਨੇ ਕੀਤਾ ਸਨਮਾਨ*

*ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2.50 ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ ਗਈ*
*ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕੇਸ ਦੀ ਪੈਰਵਾਈ ਜਾਰੀ ਰਹੇਗੀ, ਇਨਸਾਫ਼ ਮਿਲਣ ਤੱਕ ਸੰਘਰਸ਼ ਨਹੀਂ ਰੁਕੇਗਾ: ਮਨਪ੍ਰੀਤ ਸਿੰਘ ਇਯਾਲੀ*

 

 

 

 

 

 

 

 

 

 

 

 

 

 

 

 

 

 

 

 

 

 

ਮੋਹਾਲੀ (28ਜੂਨ)
ਉੱਤਰਾਖੰਡ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾ ਰਹੇ ਚਾਰ ਸਿੱਖ ਨੌਜਵਾਨ ਨਿਹੰਗ ਸਿੰਘਾਂ ਉੱਤੇ ਕਰਨਪ੍ਰਯਾਗ ਵਿੱਚ ਹੋਏ ਹਮਲੇ, ਕੁੱਟਮਾਰ ਅਤੇ ਉਨ੍ਹਾਂ ਖ਼ਿਲਾਫ਼ ਇਕਤਰਫ਼ਾ ਪਰਚਾ ਦਰਜ ਕੀਤੇ ਜਾਣ ਦੇ ਮਾਮਲੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸ਼ੁਰੂ ਤੋਂ ਹੀ ਪੀੜਤ ਨਿਹੰਗ ਸਿੰਘਾਂ ਦੇ ਹੱਕ ਵਿੱਚ ਕਾਨੂੰਨੀ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਪੈਰਵਾਈ ਕੀਤੀ ਗਈ। ਇਸ ਮਾਮਲੇ ਵਿੱਚ ਚਾਰਾਂ ਨਿਹੰਗ ਸਿੰਘਾਂ ਨੂੰ ਮਾਣਯੋਗ ਅਦਾਲਤ ਵੱਲੋਂ ਜ਼ਮਾਨਤ ਮਿਲਣ ਉਪਰੰਤ ਨਿਹੰਗ ਸਿੰਘ ਇਤਿਹਾਸਕ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਨਿਹੰਗ ਸਿੰਘਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

 

 

 

 

 

 

 

 

 

 

 

 

 

 

 

 

 

 

 

 

 

 

ਇਸ ਦੇ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕਰਨਪ੍ਰਯਾਗ ਮਾਮਲੇ ਵਿੱਚ ਪੀੜਤ ਚਾਰੇ ਨਿਹੰਗ ਸਿੰਘਾਂ ਨੂੰ ਕਾਨੂੰਨੀ ਲੜਾਈ ਅਤੇ ਹੋਰ ਲੋੜਾਂ ਲਈ ₹2.50 ਲੱਖ ਰੁਪਏ (ਢਾਈ ਲੱਖ ਰੁਪਏ) ਦੀ ਵਿੱਤੀ ਸਹਾਇਤਾ ਭੇਟ ਕੀਤੀ ਗਈ। ਵਾਰਿਸ ਪੰਜਾਬ ਦੇ ਜਥੇਬੰਦੀ ਨੇ ਕਿਹਾ ਕਿ ਇਹ ਸਹਾਇਤਾ ਸਿੱਖ ਨੌਜਵਾਨਾਂ ਦੇ ਹੌਸਲੇ ਨੂੰ ਮਜ਼ਬੂਤ ਕਰਨ ਅਤੇ ਇਨਸਾਫ਼ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦਾ ਪ੍ਰਤੀਕ ਹੈ।

 

 

 

 

 

 

 

 

 

 

 

 

 

 

 

 

 

 

 

 

 

ਇਸ ਮੌਕੇ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਪ੍ਰੀਤ ਸਿੰਘ ਅਯਾਲੀ ਨੇ ਕਿਹਾ, “ਇਹ ਸਿਰਫ਼ ਚਾਰ ਨਿਹੰਗ ਸਿੰਘਾਂ ਦੀ ਲੜਾਈ ਨਹੀਂ, ਸਗੋਂ ਹਰ ਉਸ ਸਿੱਖ ਦੀ ਲੜਾਈ ਹੈ ਜੋ ਆਪਣੇ ਧਾਰਮਿਕ ਅਧਿਕਾਰਾਂ ਅਤੇ ਸਨਮਾਨ ਨਾਲ ਯਾਤਰਾ ਕਰਨਾ ਚਾਹੁੰਦੇ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੇ ਸ਼ੁਰੂ ਤੋਂ ਇਸ ਕੇਸ ਦੀ ਪੈਰਵਾਈ ਕੀਤੀ ਅਤੇ ਅਸੀਂ ਆਖ਼ਰੀ ਸਾਹ ਤੱਕ ਇਨਸਾਫ਼ ਲਈ ਡਟੇ ਰਹਾਂਗੇ। ਉਹਨਾਂ ਨੇ ਕਿਹਾ ਕਿ ਬੇਕਸੂਰ ਸਿੱਖਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”

 

 

 

 

 

 

 

 

 

 

 

 

 

 

 

 

 

 

ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ, ” ਅਕਾਲੀ ਦਲ ਵਾਰਿਸ ਪੰਜਾਬ ਦੇ ਜੱਥੇਬੰਦੀ ਪੰਜਾਬ ਦੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੀ ਹੈ। ਉਹਨਾਂ ਨੇ ਕਿਹਾ ਕਿ ਚਾਰੇ ਨਿਹੰਗ ਸਿੰਘਾਂ ਦੀ ਜ਼ਮਾਨਤ ਇੱਕ ਮਹੱਤਵਪੂਰਨ ਕਾਨੂੰਨੀ ਰਾਹਤ ਹੈ, ਪਰ ਸਾਡਾ ਮਕਸਦ ਕੇਵਲ ਜ਼ਮਾਨਤ ਨਹੀਂ, ਸਗੋਂ ਪੂਰਾ ਇਨਸਾਫ਼ ਹੈ। ਜਿਨ੍ਹਾਂ ਨੇ ਨਿਹੰਗ ਸਿੰਘਾਂ ‘ਤੇ ਹਮਲਾ ਕੀਤਾ ਅਤੇ ਬੇਇਨਸਾਫ਼ੀ ਕੀਤੀ, ਉਨ੍ਹਾਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਅਸੀਂ ਇਸ ਮਾਮਲੇ ਨੂੰ ਅੰਤ ਤੱਕ ਪੂਰੀ ਮਜ਼ਬੂਤੀ ਨਾਲ ਲੜਾਂਗੇ।”

 

 

 

 

 

 

 

 

 

 

 

 

 

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਦੁਹਰਾਇਆ ਕਿ ਸਿੱਖ ਸੰਗਤਾਂ ਦੀ ਸੁਰੱਖਿਆ, ਸਨਮਾਨ ਅਤੇ ਨਿਆਂ ਲਈ ਹਰ ਸੰਵਿਧਾਨਕ ਅਤੇ ਕਾਨੂੰਨੀ ਲੜਾਈ ਲੜੀ ਜਾਵੇਗੀ ਅਤੇ ਇਸ ਮਾਮਲੇ ਵਿੱਚ ਵੀ ਇਨਸਾਫ਼ ਮਿਲਣ ਤੱਕ ਯਤਨ ਜਾਰੀ ਰਹਿਣਗੇ।